ਪੜਚੋਲ ਕਰੋ
Advertisement
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਸੜਕਾਂ ’ਤੇ ਕਿਉਂ ਨਹੀਂ ਉੱਤਰੇ ਵਿਰੋਧੀ ਦਲ?
ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਤੇ ਬੀਜੇਪੀ ਦੇ ਸੀਨੀਅਰ ਲੀਡਰ ਯਸ਼ਵੰਤ ਸਿਨ੍ਹਾ ਨੇ ਲਗਾਤਾਰ ਵਧ ਰਹੀਆਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਸਬੰਧੀ ਟਵੀਟ ਕਰਦਿਆਂ ਵਿਰੋਧੀ ਧਿਰ ਨੂੰ ਸਵਾਲ ਕੀਤਾ ਕਿ ਉਹ ਵਧਦੀਆਂ ਡੀਜ਼ਲ-ਪੈਟੋਲ ਦੀਆਂ ਕੀਮਤਾਂ ਦੇ ਵਿਰੋਧ ’ਚ ਸੜਕਾਂ ’ਤੇ ਕਿਉਂ ਨਹੀਂ ਉੱਤਰੇ? ਅੱਜ ਡੀਜ਼ਲ-ਪੈਟੋਲ ਦੀਆਂ ਕੀਮਤਾਂ ਵਿੱਚ ਲਗਾਤਾਰ 11ਵੇਂ ਦਿਨ ਵਾਧਾ ਰਿਕਾਰਡ ਕੀਤਾ ਗਿਆ ਹੈ।
ਸਿਨ੍ਹਾ ਨੇ ਕਿਹਾ ਕਿ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਹਰ ਦਿਨ ਵਧ ਰਹੀਆਂ ਹਨ। ਹੁਣ ਵਿਰੋਧੀ ਦਲ ਕਿਸ ਗੱਲ ਦੀ ਉਡੀਕ ਕਰ ਰਹੇ ਹਨ। ਯਾਦ ਰਹੇ ਕਿ ਪਿਛਲੀ ਐਨਡੀਏ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਯਸ਼ਵੰਤ ਸਿਨ੍ਹਾ ਮੌਜੂਦਾ ਨਰੇਂਦਰ ਮੋਦੀ ਸਰਕਾਰ ਦੇ ਸਖ਼ਤ ਆਲੋਚਕ ਹਨ।
Petrol, diesel and gas prices are rising and are hitting all time highs daily. Why are opposition parties not hitting the streets? What are they waiting for?
— Yashwant Sinha (@YashwantSinha) September 4, 2018
11ਵੇਂ ਦਿਨ ਵਧੀਆਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੀ ਮਾਰ ਆਮ ਲੋਕਾਂ 'ਤੇ ਜਾਰੀ ਹੈ। ਅੱਜ ਲਗਾਤਾਰ 11ਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ ਕੀਤਾ ਗਿਆ। ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 16 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 19 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਧ ਗਈ। ਇਸ ਤੋਂ ਬਾਅਦ ਹੁਣ ਪੈਟਰੋਲ 79 ਰੁਪਏ 31 ਪੈਸੇ ਤੇ ਡੀਜ਼ਲ ਦੀ ਕੀਮਤ 71 ਰੁਪਏ 34 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਦੂਜੇ ਪਾਸੇ ਕਲਕੱਤਾ, ਮੁੰਬਈ ਤੇ ਚੇਨੱਈ ਜਿਹੇ ਸ਼ਹਿਰਾਂ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ। ਮੰਬਈ 'ਚ ਪੈਟਰੋਲ 86 ਰੁਪਏ 72 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ ਜਦਕਿ ਡੀਜ਼ਲ 75 ਰੁਪਏ 74 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਵਿਰੋਧੀ ਦਲਾਂ ਦਾ ਮੋਦੀ ’ਤੇ ਵਾਰਕਾਂਗਰਸ ਤੇ ਹੋਰ ਵਿਰੋਧੀ ਦਲ ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ 'ਤੇ ਮੋਦੀ ਸਰਕਾਰ ਨੂੰ ਘੇਰ ਰਹੇ ਹਨ। ਵਿਰੋਧੀ ਧਿਰਾਂ ਵੱਲੋਂ ਤੇਲ ਨੂੰ ਜੀਐਸਟੀ ਦੇ ਦਾਇਰੇ ਹੇਠ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਤੇਲ ਜੀਐਸਟੀ ਹੇਠ ਲਿਆਉਣ ਲਈ ਕੰਮ ਕਰਨਾ ਚਾਹੀਦਾ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਕੇਂਦਰ ਵੱਲੋਂ ਸੂਬਿਆਂ ਨੂੰ ਦੇਸ਼ੀ ਠਹਰਾਉਣਾ ਬਣਾਵਟੀ ਤਰਕ ਹੈ ਕਿਉਂਕਿ 19 ਸੂਬਿਆਂ 'ਚ ਬੀਜੇਪੀ ਸੱਤਾ 'ਚ ਹੈ। ਉਨ੍ਹਾਂ ਟਵਿੱਟਰ 'ਤੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰਨਾ ਜ਼ਰੂਰੀ ਨਹੀਂ ਹੈ ਕਿਉਂਕਿ ਕੀਮਤਾਂ 'ਚ ਵਾਧਾ ਜ਼ਿਆਦਾ ਟੈਕਸ ਹੋਣ ਕਾਰਨ ਹੋ ਰਿਹਾ ਹੈ। ਜੇਕਰ ਟੈਕਸ 'ਚ ਕਟੌਤੀ ਕੀਤੀ ਜਾਵੇ ਤਾਂ ਕੀਮਤਾਂ 'ਚ ਕਮੀ ਆ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement