Yasin Malik Moves High Court: ਕਸ਼ਮੀਰੀ ਵੱਖਵਾਦੀ ਨੇਤਾ ਅਤੇ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (JKLF) ਦੇ ਮੁਖੀ ਯਾਸੀਨ ਮਲਿਕ ਨੇ ਦਿਲ ਅਤੇ ਗੁਰਦੇ ਦੀਆਂ ਬਿਮਾਰੀਆਂ ਦੇ ਇਲਾਜ ਲਈ ਦਿੱਲੀ ਹਾਈ ਕੋਰਟ ਦਾ ਰੁੱਖ ਕੀਤਾ ਹੈ। ਮਲਿਕ ਨੇ ਹਾਈ ਕੋਰਟ ਤੋਂ ਆਪਣੇ ਇਲਾਜ ਲਈ ਏਮਜ਼ ਜਾਂ ਕਿਸੇ ਹੋਰ ਸੁਪਰ-ਸਪੈਸ਼ਲਿਟੀ ਹਸਪਤਾਲ ਵਿਚ ਰੈਫਰ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।


ਉਨ੍ਹਾਂ ਨੇ ਕਿਹਾ, "ਮੈਨੂੰ ਇਲਾਜ ਲਈ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਲਿਜਾਣ ਦੀ ਲੋੜ ਹੈ।" ਜਸਟਿਸ ਅਨੂਪ ਕੁਮਾਰ ਮੇਂਦੀਰੱਤਾ ਨੇ ਕੇਸ ਦੀ ਸੁਣਵਾਈ ਕੀਤੀ ਅਤੇ ਮਲਿਕ ਵੱਲੋਂ ਪੇਸ਼ ਹੋਏ ਵਕੀਲ ਨੂੰ ਪੁੱਛਿਆ ਕਿ ਕੀ ਉਹ (ਯਾਸੀਨ ਮਲਿਕ) ਏਮਜ਼ ਦੁਆਰਾ ਗਠਿਤ ਮੈਡੀਕਲ ਬੋਰਡ ਜਾਂ ਆਪਣੀ ਪਸੰਦ ਦੇ ਡਾਕਟਰਾਂ ਦੁਆਰਾ ਇਲਾਜ ਕਰਵਾਉਣ ਲਈ ਤਿਆਰ ਹਨ। ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਨੂੰ ਹੋਵੇਗੀ।


ਇਹ ਵੀ ਪੜ੍ਹੋ: ਚੀਨੀ ਜੋੜੇ ਨੇ ਦੋ ਬੱਚਿਆਂ ਨੂੰ 15ਵੀਂ ਮੰਜ਼ਿਲ ਤੋਂ ਸੁੱਟ ਕੇ ਉਤਾਰਿਆ ਮੌਤ ਦੇ ਘਾਟ, ਹੋਈ ਫਾਂਸੀ


ਬਾਰ ਐਂਡ ਬੈਂਚ ਮੁਤਾਬਕ ਕੇਂਦਰ ਸਰਕਾਰ ਨੇ ਪਟੀਸ਼ਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਮਲਿਕ ਨੂੰ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਲੋੜ ਨਹੀਂ ਹੈ, ਸਗੋਂ ਉਨ੍ਹਾਂ ਦਾ ਇਲਾਜ ਓਪੀਡੀ ਵਿੱਚ ਹੀ ਕੀਤਾ ਜਾ ਸਕਦਾ ਹੈ। ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਰਜਤ ਨਾਇਰ ਨੇ ਬੈਂਚ ਨੂੰ ਦੱਸਿਆ ਕਿ ਵੀਡੀਓ ਕਾਨਫਰੰਸ ਰਾਹੀਂ ਮਲਿਕ ਦੀ ਜਾਂਚ ਲਈ ਏਮਜ਼ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਸੀ, ਪਰ ਉਨ੍ਹਾਂ ਨੇ ਉਨ੍ਹਾਂ ਨਾਲ ਮਿਲਣ ਤੋਂ ਇਨਕਾਰ ਕਰ ਦਿੱਤਾ।


'ਜੇਲ੍ਹ ਦੇ ਹਸਪਤਾਲ 'ਚ ਹੋਵੇ ਇਲਾਜ'


ਨਾਇਰ ਨੇ ਕਿਹਾ ਕਿ ਮਲਿਕ ਦਾ ਇਲਾਜ ਜੇਲ੍ਹ ਵਿੱਚ ਹੀ ਹੋਣਾ ਚਾਹੀਦਾ ਹੈ ਅਤੇ ਜੇਲ੍ਹ ਵਿੱਚ ਹੀ ਉਸ ਨੂੰ ਸਾਰੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੌਰਾਨ ਅਦਾਲਤ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਜੇਲ੍ਹ ਹਸਪਤਾਲ ਵਿੱਚ ਹੀ ਮਲਿਕ ਦਾ ਜ਼ਰੂਰੀ ਇਲਾਜ ਯਕੀਨੀ ਬਣਾਉਣ। 


ਮਲਿਕ ਅੱਤਵਾਦੀ ਫੰਡਿੰਗ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਹੈ। ਮਲਿਕ ਲਈ ਮੌਤ ਦੀ ਸਜ਼ਾ ਦੀ ਮੰਗ ਕਰਨ ਵਾਲੀ NIA ਦੀ ਅਪੀਲ ਦਿੱਲੀ ਦੇ ਸਾਹਮਣੇ ਪੈਂਡਿੰਗ ਹੈ। ਮਲਿਕ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 120ਬੀ, 121, 121ਏ ਅਤੇ 120ਬੀ ਦੇ ਨਾਲ-ਨਾਲ ਯੂਏਪੀਏ ਦੀਆਂ ਧਾਰਾਵਾਂ 17, 18, 20, 38 ਅਤੇ 39 ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।


ਇਹ ਵੀ ਪੜ੍ਹੋ: Barnala news: ਬਰਨਾਲਾ ਦੇ ਕਾਹਨੇਕੇ ਤੋਂ ਅਕਾਸ਼ਦੀਪ ਸਿੰਘ ਨੇ ਪੈਰਿਸ ਓਲੰਪਿਕਸ ਲਈ ਟਿਕਟ ਕੀਤੀ ਪੱਕੀ