ਐਗਜ਼ਿਟ ਪੋਲ ਦੇ ਨਤੀਜਿਆਂ 'ਤੇ ਯੋਗੇਂਦਰ ਯਾਦਵ ਦੀ 'ਮੋਹਰ'! ਕੇਜਰੀਵਾਲ ਨੂੰ ਦਿੱਤੀ ਵਧਾਈ
ਆਮ ਆਦਮੀ ਪਾਰਟੀ ( AAP) ਦੇ ਸਾਬਕਾ ਲੀਡਰ ਯੋਗੇਂਦਰ ਯਾਦਵ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਕਿਉਂਕਿ ਐਗਜ਼ਿਟ ਪੋਲ ਨੇ ਪੰਜਾਬ ਵਿੱਚ 'ਆਪ' ਦੀ ਵੱਡੀ ਜਿੱਤ ਦੀ ਭਵਿੱਖਬਾਣੀ ਕੀਤੀ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ( AAP) ਦੇ ਸਾਬਕਾ ਲੀਡਰ ਯੋਗੇਂਦਰ ਯਾਦਵ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਕਿਉਂਕਿ ਐਗਜ਼ਿਟ ਪੋਲ ਨੇ ਪੰਜਾਬ ਵਿੱਚ 'ਆਪ' ਦੀ ਵੱਡੀ ਜਿੱਤ ਦੀ ਭਵਿੱਖਬਾਣੀ ਕੀਤੀ ਹੈ। ਯੋਗੇਂਦਰ ਯਾਦਵ ਨੇ ਟਵੀਟ ਕਰਦਿਆਂ ਕਿਹਾ ਕਿ ਐਗਜ਼ਿਟ ਪੋਲ ਸਪੱਸ਼ਟ ਤੌਰ 'ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਈ ਬਹੁਮਤ ਦਾ ਸੰਕੇਤ ਦੇ ਰਹੇ ਹਨ।
ਨਤੀਜਿਆਂ ਤੋਂ ਪਹਿਲਾਂ ਆਏ ਹੁਣ ਤੱਕ ਐਗਜ਼ਿਟ ਪੋਲਾਂ ਤੋਂ ਅਸੀਂ ਸਿਰਫ਼ ਪੰਜਾਬ ਬਾਰੇ ਹੀ ਪੱਕਾ ਅੰਦਾਜ਼ਾ ਲਗਾ ਸਕਦੇ ਹਾਂ। ਸਪੱਸ਼ਟ ਹੈ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਲਹਿਰ ਹੈ। 'ਆਪ' ਦੇ ਆਲੋਚਕ ਯੋਗੇਂਦਰ ਯਾਦਵ ਨੇ ਟਵੀਟ ਕਰਦਿਆਂ ਕਿਹਾ ,ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਨੂੰ ਸ਼ੁਭਕਾਮਨਾਵਾਂ ਸੱਚਮੁੱਚ ਉਮੀਦ ਹੈ ਕਿ ਉਹ ਪੰਜਾਬ ਦੇ ਲੋਕਾਂ ਦੀਆਂ ਵੱਡੀਆਂ ਉਮੀਦਾਂ 'ਤੇ ਖਰੇ ਉਤਰਨਗੇ।
ਦੱਸਣਯੋਗ ਹੈ ਕਿ ਚੋਣਾਂ ਤੋਂ ਬਾਅਦ ਦੇ ਜ਼ਿਆਦਾਤਰ ਸਰਵੇਖਣਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ ਦੀ ਭਵਿੱਖਬਾਣੀ ਕੀਤੀ ਹੈ। ਨਿਊਜ਼ 24-ਟੂਡੇਜ਼ ਦੇ ਐਗਜ਼ਿਟ ਪੋਲ ਨੇ ਕੇਜਰੀਵਾਲ ਦੀ ਆਪ ਪਾਰਟੀ ਨੂੰ 111 ਸੀਟਾਂ ਤੱਕ ਦਾ ਅਨੁਮਾਨ ਲਗਾਇਆ ਹੈ। ਇੰਡੀਆ ਟੂਡੇ-ਮਾਈ ਐਕਸਿਸ ਇੰਡੀਆ ਦੇ ਐਗਜ਼ਿਟ ਪੋਲ ਨੇ 'ਆਪ' ਲਈ 76-90 ਸੀਟਾਂ ਦੀ ਭਵਿੱਖਬਾਣੀ ਕੀਤੀ ਹੈ ,ਜਦੋਂ ਕਿ ਕਾਂਗਰਸ ਨੂੰ 31 ਸੀਟਾਂ ਤੋਂ ਘੱਟ ਸੀਟਾਂ ਮਿਲਣ ਦੀ ਸੰਭਾਵਨਾ ਹੈ।
ਜੇਕਰ ਐਗਜ਼ਿਟ ਪੋਲ ਦੇ ਅੰਕੜੇ ਸਹੀ ਹੁੰਦੇ ਹਨ ਤਾਂ ਭਗਵੰਤ ਮਾਨ ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣ ਸਕਦੇ ਹਨ। ਚੋਣਾਂ ਤੋਂ ਕੁੱਝ ਦਿਨ ਪਹਿਲਾਂ ਤੇ ਆਖਰੀ ਦਿਨਾਂ ਵਿੱਚ ਕੁਮਾਰ ਵਿਸ਼ਵਾਸ, ਇੱਕ ਹੋਰ ਸਾਬਕਾ ਆਪ ਆਗੂ, ਕੇਜਰੀਵਾਲ ਦੇ ਖਿਲਾਫ਼ ਨੁਕਸਾਨਦੇਹ ਦੋਸ਼ ਲਗਾਏ ਸਨ। ਕੁਮਾਰ ਵਿਸ਼ਵਾਸ ਨੇ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਭਾਰਤ ਦੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਨਾਲ ਸਮਝੌਤਾ ਕਰਕੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਲਈ ਵੱਖਵਾਦੀਆਂ ਦਾ ਸਮਰਥਨ ਲੈਣ ਲਈ ਤਿਆਰ ਹਨ।
ਬਠਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਵਾਲ ਨੇ ਕਿਹਾ ਸੀ ਕਿ “ਮੋਦੀ ਜੀ, ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ, ਚੰਨੀ ਸਾਹਬ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ, ਸਿੱਧੂ… ਇਹ ਸਾਰੇ ਹੁਣ ਇਲਜ਼ਾਮ ਲਗਾ ਰਹੇ ਹਨ ਕਿ ਪਿਛਲੇ 10 ਸਾਲਾਂ ਤੋਂ ਕੇਜਰੀਵਾਲ ਦੇਸ਼ ਨੂੰ ਦੋ ਹਿੱਸਿਆਂ ਵਿੱਚ ਵੰਡਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਮੈਂ ਦੋ ਹਿੱਸਿਆਂ ਵਿੱਚੋਂ ਇੱਕ ਦਾ ਪ੍ਰਧਾਨ ਮੰਤਰੀ ਬਣਾਂਗਾ, ਇਹ ਕਾਮੇਡੀ ਹੈ। ਕੀ ਇਹ ਹੋ ਸਕਦਾ ਹੈ?