ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ’ਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਸਵਰਾਜ ਅਭਿਆਨ ਦੇ ਮੁਖੀ ਯੋਗੇਂਦਰ ਯਾਦਵ ਕਸੂਤੇ ਘਿਰ ਗਏ ਹਨ। ਉਨ੍ਹਾਂ ਦੀ ਚੁਫੇਰਿਓਂ ਅਲੋਚਨਾ ਹੋ ਰਹੀ ਹੈ ਕਿਉਂਕਿ ਇਹ ਭਾਜਪਾ ਵਰਕਰ ਕਿਸਾਨਾਂ ਉੱਪਰ ਗੱਡੀ ਚੜ੍ਹਾਉਣ ਵਾਲੇ ਕਾਰਾਂ ਦੇ ਕਾਫਲੇ ਵਿੱਚ ਸ਼ਾਮਲ ਸੀ।


ਸੰਯੁਕਤ ਕਿਸਾਨ ਮੋਰਚੇ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਲਈ ਮੋਰਚੇ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਲਈ ਯਾਦਵ ਵੱਲੋਂ ਕੀਤੇ ਟਵੀਟ ਨੂੰ ਅਧਾਰ ਬਣਾਇਆ ਗਿਆ ਹੈ, ਜੋ ਉਨ੍ਹਾਂ ਲਖੀਮਪੁਰ ਖੀਰੀ ਹਿੰਸਾ ’ਚ ਮਾਰੇ ਗਏ ਬੀਜੇਪੀ ਵਰਕਰ ਸ਼ੁਭਮ ਮਿਸ਼ਰਾ ਦੇ ਪਰਿਵਾਰ ਨਾਲ ਮੁਲਾਕਾਤ ਮਗਰੋਂ ਕੀਤਾ ਸੀ। ਕੁਝ ਕਿਸਾਨ ਜਥੇਬੰਦੀਆਂ ਨੇ ਇਸ ’ਤੇ ਇਤਰਾਜ਼ ਜਤਾਇਆ ਸੀ।


ਦੱਸ ਦਈਏ ਕਿ ਲਖੀਮਪੁਰ ਖੀਰੀ ’ਚ ਬੇਜੀਪੀ ਦੇ ਕਾਫਲੇ ਦੀਆਂ ਕਾਰਾਂ ਨੇ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਹਾਦਸੇ ਵਿੱਚ ਚਾਰ ਕਿਸਾਨ ਤੇ ਇੱਕ ਪੱਤਰਕਾਰ ਮਾਰਿਆ ਗਿਆ ਸੀ। ਇਸ ਹਿੰਸਾ ਵਿੱਚ ਬੀਜੇਪੀ ਦੇ ਤਿੰਨ ਵਰਕਰਾਂ ਵੀ ਮਾਰੇ ਗਏ ਸੀ। ਯੋਗੇਂਦਰ ਯਾਦਵ ਇਨ੍ਹਾਂ ਵਿੱਚੋਂ ਇੱਕ ਵਰਕਰ ਦੇ ਪਰਿਵਾਰ ਨੂੰ ਮਿਲੇ ਸੀ। ਇਸ ਮਗਰੋਂ ਕਾਫੀ ਵਿਵਾਦ ਹੋ ਰਿਹਾ ਹੈ।


ਇਹ ਵੀ ਪੜ੍ਹੋHarsimrat Badal: 'ਪੰਜਾਬ ਨੂੰ ਕਸ਼ਮੀਰ ਬਣਾਉਣ ਦੀ ਕੋਸ਼ਿਸ਼ ਹੋ ਰਹੀ': ਕੇਂਦਰ, ਕੈਪਟਨ ਤੇ ਚੰਨੀ 'ਤੇ ਵਰ੍ਹੀ ਹਰਸਿਮਰਤ ਬਾਦਲ


ਇਹ ਵੀ ਪੜ੍ਹੋDA Hike: ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ, ਡੀਏ ਵਧਾਉਣ ਦਾ ਫੈਸਲਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/


 


https://apps.apple.com/in/app/811114904