Social Media Child Abuse: ਅੱਜ ਕੱਲ੍ਹ ਦੇ ਨੌਜਵਾਨ ਸੋਸ਼ਲ ਮੀਡੀਆ ਦੇ ਇੰਨੇ ਆਦੀ ਹੋ ਗਏ ਹਨ ਕਿ ਇਸ ਦੇ ਪ੍ਰਭਾਵ ਕਾਰਨ ਉਨ੍ਹਾਂ ਦਾ ਬਚਪਨ ਖਰਾਬ ਹੋ ਰਿਹਾ ਹੈ। ਇਹ ਗੱਲਾਂ ਸਿਰਫ ਕਹੀ-ਸੁਣੀ ਹੀ ਨਹੀਂ ਸਗੋਂ ਰਿਪੋਰਟਾਂ ਦੇ ਆਧਾਰ 'ਤੇ ਕੀਤੀਆਂ ਜਾ ਰਹੀਆਂ ਹਨ।


ਹਾਲ ਹੀ ਵਿੱਚ, ਬੱਚਿਆਂ ਦੀ ਡਿਜੀਟਲ ਸੁਰੱਖਿਆ ਵਿੱਚ ਮਾਹਰ ਇੱਕ ਸਲਾਹਕਾਰ ਫਰਮ Space2Grow ਨੇ ਇੱਕ ਰਿਪੋਰਟ ਤਿਆਰ ਕੀਤੀ ਹੈ, ਜਿਸ ਦੇ ਜ਼ਰੀਏ ਇਹ ਖੁਲਾਸਾ ਹੋਇਆ ਹੈ ਕਿ ਇੰਸਟਾਗ੍ਰਾਮ ਅਤੇ ਟੈਲੀਗ੍ਰਾਮ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਵੀਡੀਓ ਨਾਲ ਭਰੇ ਹੋਏ ਹਨ। ਸਭ ਤੋਂ ਦੁੱਖ ਦੀ ਗੱਲ ਇਹ ਹੈ ਕਿ ਅਜਿਹੇ ਵੀਡੀਓ ਸਿਰਫ 40 ਰੁਪਏ ਵਿੱਚ ਉਪਲਬਧ ਹਨ।


ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ (POCSO) ਦੇ ਤਹਿਤ ਸਖਤ ਸਜ਼ਾਵਾਂ ਦੇ ਬਾਵਜੂਦ, ਸੋਸ਼ਲ ਮੀਡੀਆ ਪਲੇਟਫਾਰਮ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਨਾਲ ਭਰੇ ਹੋਏ ਹਨ। ਭਾਰਤੀ ਬੱਚਿਆਂ ਦੀਆਂ ਜਿਨਸੀ ਤੌਰ 'ਤੇ ਸਪੱਸ਼ਟ ਤਸਵੀਰਾਂ ਪੋਸਟ ਕਰਨ ਵਾਲੇ ਇੰਸਟਾਗ੍ਰਾਮ ਅਕਾਊਂਟ ਦਰਸ਼ਕਾਂ ਨੂੰ ਟੈਲੀਗ੍ਰਾਮ ਚੈਨਲਾਂ 'ਤੇ ਭੇਜਦੇ ਹਨ, ਜਿੱਥੇ ਲੋਕ 40 ਤੋਂ 5,000 ਰੁਪਏ ਦੇ ਵਿਚਕਾਰ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਵੇਚਦੇ ਹਨ।



ਭਾਰਤ ਵਿੱਚ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਦੀ ਹੈ ਭਰਮਾਰ 
2019 ਦੀ ਇੱਕ ਨਿਊਯਾਰਕ ਟਾਈਮਜ਼ ਦੀ ਜਾਂਚ ਵਿੱਚ ਪਾਇਆ ਗਿਆ ਕਿ ਭਾਰਤ CSAM ਸਮੱਗਰੀ ਦੇ ਸਭ ਤੋਂ ਵੱਡੇ ਨਿਰਮਾਤਾਵਾਂ ਅਤੇ ਖਪਤਕਾਰਾਂ ਵਿੱਚੋਂ ਇੱਕ ਹੈ। ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ (NCMEC), ਇੱਕ ਅਮਰੀਕੀ ਗੈਰ-ਮੁਨਾਫ਼ਾ ਜਥੇਬੰਦੀ, ਨੇ 2019 ਵਿੱਚ ਇੱਕ ਰਿਪੋਰਟ ਜਾਰੀ ਕੀਤੀ ਜਿਸ ਵਿੱਚ ਇੰਟਰਨੈੱਟ 'ਤੇ ਅੱਪਲੋਡ ਕੀਤੀ ਗਈ ਔਨਲਾਈਨ ਬਾਲ ਜਿਨਸੀ ਸ਼ੋਸ਼ਣ ਸਮੱਗਰੀ (CSAM) ਦੀ ਗਿਣਤੀ ਦਾ ਖੁਲਾਸਾ ਕੀਤਾ ਗਿਆ ਹੈ। ਇਸ ਵਿਚ ਭਾਰਤ ਤੋਂ ਲਗਭਗ 19 ਲੱਖ 87 430 ਸਮੱਗਰੀ ਦਰਜ ਕੀਤੀ ਗਈ, ਜੋ ਕਿ ਵਿਸ਼ਵ ਵਿਚ ਸਭ ਤੋਂ ਵੱਧ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ਦੱਸ ਦਈਏ ਕਿ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।