ਪੰਜਾਬ 'ਤੇ ਮੰਡਰਾ ਰਿਹਾ ਖ਼ਤਰਾ ? ਅੰਮ੍ਰਿਤਸਰ 'ਚ ਗ਼ੈਰ-ਕਾਨੂੰਨੀ ਹਥਿਆਰਾਂ ਸਮੇਤ ਨੌਜਵਾਨ ਗ੍ਰਿਫ਼ਤਾਰ, ਵੱਡੀ ਮਾਤਰਾ 'ਚ ਅਸਲ੍ਹਾ ਤੇ ਨਕਦੀ ਬਰਾਮਦ
ਇੱਕ ਸੀਨੀਅਰ ਕਾਊਂਟਰ ਇੰਟੈਲੀਜੈਂਸ ਅਧਿਕਾਰੀ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ ਅਜਿਹੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਪਾਕਿਸਤਾਨ ਸਪਾਂਸਰਡ ਗਤੀਵਿਧੀਆਂ ਨੂੰ ਰੋਕਣ ਲਈ ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।
Punjab News: ਇੱਕ ਵੱਡੀ ਕਾਰਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਪਾਕਿਸਤਾਨ ਨਾਲ ਜੁੜੇ ਇੱਕ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸਦੇ ਕਬਜ਼ੇ ਵਿੱਚੋਂ ਸੱਤ ਪਿਸਤੌਲ (ਪੰਜ ਪਿਸਤੌਲ .30 ਬੋਰ ਅਤੇ ਦੋ ਗਲੌਕ 9 ਐਮਐਮ), ਚਾਰ ਜ਼ਿੰਦਾ ਕਾਰਤੂਸ (.30 ਬੋਰ) ਅਤੇ 1,50,000 ਰੁਪਏ ਨਕਦ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਸਟ੍ਰੇਲੀਆ ਵਿੱਚ ਰਹਿਣ ਵਾਲਾ ਨਸ਼ਾ ਨਾਮ ਦਾ ਇੱਕ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਨਾਲ ਮਿਲ ਕੇ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਕਰ ਰਿਹਾ ਸੀ। ਉਸ ਦੇ ਸਥਾਨਕ ਸਾਥੀ ਜੋਧਬੀਰ ਸਿੰਘ ਉਰਫ਼ ਜੋਧਾ ਤੇ ਅਭਿਸ਼ੇਕ ਕੁਮਾਰ ਇਸ ਨੈੱਟਵਰਕ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸਨ।
Acting on a specific tip-off, Counter Intelligence #Amritsar busts an illegal weapon smuggling module with links to #Pakistan and arrests Abhishek Kumar from Amritsar, recovering 7 pistols (including 5 pistols of .30 bore and 2 Glock 9mm pistols), 4 live cartridges (.30 bore),… pic.twitter.com/ONQ0biN2yI
— DGP Punjab Police (@DGPPunjabPolice) April 27, 2025
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅਭਿਸ਼ੇਕ ਕੁਮਾਰ ਤੇ ਜੋਧਬੀਰ ਸਿੰਘ ਉਰਫ਼ ਜੋਧਾ ਵੀ ਹਵਾਲਾ ਰਾਹੀਂ ਪੈਸੇ ਦੇ ਲੈਣ-ਦੇਣ ਵਿੱਚ ਸ਼ਾਮਲ ਹਨ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਉਹ ਇੱਕ ਵੱਡੇ ਅਪਰਾਧਿਕ ਨੈੱਟਵਰਕ ਦਾ ਹਿੱਸਾ ਹਨ, ਜੋ ਨਾ ਸਿਰਫ਼ ਹਥਿਆਰਾਂ ਦੀ ਤਸਕਰੀ ਵਿੱਚ, ਸਗੋਂ ਵਿੱਤੀ ਅਪਰਾਧਾਂ ਵਿੱਚ ਵੀ ਸ਼ਾਮਲ ਹੈ।
ਇਸ ਮਾਮਲੇ ਵਿੱਚ SSOC (ਸਪੈਸ਼ਲ ਸੈੱਲ ਆਫ ਕਾਊਂਟਰ ਇੰਟੈਲੀਜੈਂਸ), ਅੰਮ੍ਰਿਤਸਰ ਵਿਖੇ ਇੱਕ FIR ਦਰਜ ਕੀਤੀ ਗਈ ਹੈ। ਪੁਲਿਸ ਹੋਰ ਸਾਥੀਆਂ ਦੀ ਭਾਲ ਕਰ ਰਹੀ ਹੈ ਤੇ ਪੂਰੇ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇੱਕ ਸੀਨੀਅਰ ਕਾਊਂਟਰ ਇੰਟੈਲੀਜੈਂਸ ਅਧਿਕਾਰੀ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ ਅਜਿਹੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਪਾਕਿਸਤਾਨ ਸਪਾਂਸਰਡ ਗਤੀਵਿਧੀਆਂ ਨੂੰ ਰੋਕਣ ਲਈ ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















