News
News
ਟੀਵੀabp shortsABP ਸ਼ੌਰਟਸਵੀਡੀਓ
X

ਮੋਦੀ ਦੇ MP ਨੇ ਮਿਲਾਇਆ 'ਆਪ' ਨਾਲ ਹੱਥ 

Share:
ਨਵੀਂ ਦਿੱਲੀ: ਦਿੱਲੀ 'ਚ ਬੀਜੇਪੀ ਸਾਂਸਦ ਆਮ ਆਦਮੀ ਪਾਰਟੀ ਨਾਲ ਖੜ੍ਹੇ ਹੋ ਗਏ ਹਨ ਪਰ ਇਹ ਸਾਥ ਦਿੱਲੀ 'ਚ ਚਿਕਨਗੁਨੀਆ ਬੁਖਾਰ ਨਾਲ ਨਜਿੱਠਣ ਤੇ ਲੋਕਾਂ ਨੂੰ ਰਾਹਤ ਦੇਣ ਦੇ ਮੁੱਦੇ 'ਤੇ ਦਿੱਤਾ ਗਿਆ ਹੈ। ਦਿੱਲੀ ਦੇ ਜਲ ਮੰਤਰੀ ਕਪਿਲ ਮਿਸ਼ਰਾ ਨੇ ਬੀਜੇਪੀ ਸਾਂਸਦ ਮਨੋਜ ਤਿਵਾੜੀ ਨਾਲ ਫੋਟੋ ਟਵੀਟ ਕੀਤਾ ਹੈ। ਇਸ ਫੋਟੋ ਦੇ ਨਾਲ ਲਿਖਿਆ ਗਿਆ ਹੈ ਕਿ ਬੁੱਧਵਾਰ ਸ਼ਾਮ 5.30 ਵਜੇ ਦਿੱਲੀ ਦੇ ਬੀਜੇਪੀ ਸਾਂਸਦ ਵੀ ਉਨ੍ਹਾਂ ਦੇ ਨਾਲ ਫੌਗਿੰਗ ਕਰਨ ਲਈ ਸੜਕਾਂ 'ਤੇ ਨਿਕਲਣਗੇ। ਤਿਵਾੜੀ ਨੇ ਇਸ ਨੂੰ ਰੀਟਵੀਟ ਕੀਤਾ, ਇਸ 'ਤੇ ਮਿਸ਼ਰਾ ਨੇ ਉਨ੍ਹਾਂ ਨੂੰ ਧੰਨਵਾਦ ਕਿਹਾ ਹੈ।
ਕਪਿਲ ਮਿਸ਼ਰਾ ਨੇ ਮੰਗਲਵਾਰ ਰਾਤ ਦਿੱਲੀ 'ਚ ਫਾਗਿੰਗ ਕਰਨ ਦੀਆਂ ਤਸਵੀਰਾਂ ਹੈਸ਼ਟੈਗ #OneDelhi ਦੇ ਨਾਲ ਟਵੀਟ ਕੀਤੀਆਂ ਹਨ। ਇਸ 'ਚ ਮੱਛਰਾਂ ਨਾਲ ਹੋਣ ਵਾਲੇ ਡੇਂਗੂ ਤੇ ਚਿਕਨਗੁਨੀਆ ਬੁਖਾਰ ਨਾਲ ਲੜਨ ਲਈ ਪੂਰੀ ਦਿੱਲੀ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਮਨੋਜ ਤਿਵਾੜੀ ਨੇ ਵੀ ਆਪਣੇ ਟਵੀਟ 'ਚ 'ਆਪ' ਸਰਕਾਰ ਦੇ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ, ਅੱਜ ਦਿੱਲੀ ਨੂੰ ਸਭ ਦੇ ਸਾਥ ਦੀ ਲੋੜ ਹੈ। ਜਿਕਰਯੋਗ ਹੈ ਕਿ ਕੱਲ੍ਹ ਬੀਜੇਪੀ ਤੇ 'ਆਪ' 'ਚ ਇਲਜ਼ਾਮਾਂ ਦਾ ਦੌਰ ਚੱਲਿਆ ਸੀ। ਪਰ ਅੱਜ ਲੀਡਰਾਂ ਨੇ ਇਕੱਠੇ ਹੋ ਕੇ ਇਸ ਬਿਮਾਰੀ ਨਾਲ ਲੜਨ ਦੀ ਗੱਲ ਕਹੀ ਹੈ।
ਹਾਲਾਂਕਿ ਖਬਰ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਚਿਕਨਗੁਨੀਆ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੀ ਮਦਦ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚਿਕਨਗੁਨੀਆ ਕਾਰਨ ਹੁਣ ਤੱਕ ਦਿੱਲੀ 'ਚ 6 ਮੌਤਾਂ ਹੋਈਆਂ ਹਨ। ਜਦਕਿ ਦਿੱਲੀ ਸਰਕਾਰ ਨੇ ਆਪਣੇ ਹਲਫਨਾਮੇ 'ਚ ਕਿਹਾ ਹੈ ਕਿ 10 ਸਤੰਬਰ ਤੱਕ 4 ਲੋਕਾਂ ਦੀ ਮੌਤ ਡੇਂਗੂ ਕਾਰਨ ਹੋਈ ਹੈ। ਪਰ ਚਿਕਨਗੁਨੀਆ ਨਾਲ ਇੱਕ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ।
Published at : 14 Sep 2016 04:04 PM (IST) Tags: MP AAP BJP Delhi
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ

ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਪ੍ਰਮੁੱਖ ਖ਼ਬਰਾਂ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ