ਨਵੀਂ ਦਿੱਲੀ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਕਦੇ ਬਾਜ ਨਹੀਂ ਆ ਸਕਦਾ। ਅੱਜ ਇੱਕ ਵਾਰ ਫੇਰ ਪਾਕਿਸਤਾਨ ਨੇ ਜੰਮੂ ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ। ਉਦੋਂ ਤੋਂ ਪਾਕਿਸਤਾਨ ਲਗਾਤਾਰ ਫਾਇਰਿੰਗ ਕਰ ਰਿਹਾ ਹੈ। ਭਾਰਤੀ ਸੈਨਿਕਾਂ ਨੇ ਪਾਕਿਸਤਾਨੀ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ ਹੈ। ਇਸ 'ਚ ਕਈ ਪਾਕਿਸਤਾਨੀ ਚੌਕੀਆਂ ਤਬਾਹ ਹੋ ਗਈਆਂ ਅਤੇ ਪਾਕਿਸਤਾਨ ਦੇ ਕਈ ਰੇਂਜਰਸ ਦੀ ਮੌਤ ਹੋਣ ਦੀ ਵੀ ਖ਼ਬਰ ਹੈ।

ਦੱਸ ਦੇਈਏ ਕਿ ਪਾਕਿਸਤਾਨ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰਦਾ ਰਿਹਾ। ਹਾਲ ਹੀ ' ਇੱਕ ਖ਼ਬਰ ਆਈ ਸੀ ਕਿ ਪਾਕਿਸਤਾਨੀ ਅੱਤਵਾਦੀ ਸਰਦੀਆਂ ਦੇ ਮੌਸਮ 'ਚ ਭਾਰਤੀ ਸਰਹੱਦ 'ਚ ਦਾਖਲ ਹੋਣ ਦੀ ਤਾਕ 'ਚ ਹਨ। ਪਰ ਇੱਭਾਰਤੀ ਸੈਨਿਕਾਂ ਦੇ ਪਹਿਰੇ ਸਾਹਮਣੇ ਕ ਪਾਕਿਸਤਾਨੀ ਘੁਸਪੈਠ ਨਹੀਂ ਕਰ ਪਾ ਰਹੇ।

ਕੁਝ ਦਿਨ ਪਹਿਲਾਂ ਹੀ ਭਾਰਤ ਦੀ ਸਰਹੱਦ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਦੀ ਇੱਕ ਘਟਨਾ ਸਾਹਮਣੇ ਆਈ ਸੀ। ਉਸ ਸਮੇਂ ਭਾਰਤੀ ਸਰਹੱਦ 'ਚ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਨੂੰ ਭਾਰਤੀ ਸੈਨਿਕਾਂ ਨੇ ਨਾਕਾਮ ਕਰ ਦਿੱਤਾ ਸੀ।