ਪੜਚੋਲ ਕਰੋ
Advertisement
ਇੱਕ ਵਾਰ ਫੇਰ ਬੇਸਹਾਰਾ ਨੌਜਵਾਨਾਂ ਦਾ ਮਸੀਹਾ ਬਣੇ ਡਾ. ਓਬਰਾਏ, 29 ਭਾਰਤੀਆਂ ਨੂੰ ਲਿਆਉਣਗੇ ਦੁਬਈ ਤੋਂ ਭਾਰਤ
ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਜਿੰਨਾ ਚਿਰ ਤੱਕ ਇਹ ਨੌਜਵਾਨ ਵਾਪਸ ਨਹੀਂ ਆ ਜਾਂਦੇ ਉਨਾਂ ਚਿਰ ਤੱਕ ਦੁਬਈ ਅੰਦਰ ਇਨ੍ਹਾਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਵੀ ਉਨ੍ਹਾਂ ਵੱਲੋਂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਏਜੰਟਾਂ ਵੱਲੋਂ ਦੱਸੀ ਗਈ ਕੰਪਨੀ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ ਅੰਦਰ ਆਉਣ।
ਚੰਡੀਗੜ੍ਹ: ਦੁਬਈ ਦੀ ਇੱਕ ਕੰਪਨੀ ਬੰਦ ਹੋਣ ਕਰਕੇ 29 ਭਾਰਤੀ ਨੌਜਵਾਨਾਂ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹਨ। ਇਨ੍ਹਾਂ ਨੌਜਵਾਨਾਂ 'ਚ ਕੁਝ ਪੰਜਾਬੀ ਵੀ ਸ਼ਾਮਲ ਹਨ। ਅਰਬ ਦੇਸ਼ਾਂ ਅੰਦਰ ਫਸੇ ਲੋਕਾਂ ਲਈ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਭਾਰਤ ਵਾਪਸ ਭੇਜਣ ਦੀ ਜਿੰਮੇਵਾਰੀ ਚੁੱਕਣ ਦਾ ਫੈਸਲਾ ਲਿਆ ਗਿਆ।
ਡਾ. ਓਬਰਾਏ ਨੇ ਦੱਸਿਆ ਕਿ ਕੰਪਨੀ ਬੰਦ ਹੋ ਜਾਣ ਨਾਲ ਜਿੱਥੇ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋ ਗਿਆ ਉੱਥੇ ਹੀ ਉਨ੍ਹਾਂ ਦੁਆਰਾ ਕੀਤੇ ਗਏ ਤਿੰਨ ਤੋਂ ਛੇ ਮਹੀਨਿਆਂ ਦੇ ਕੰਮ ਦੀ ਤਨਖਾਹ ਵੀ ਨਹੀਂ ਦਿੱਤੀ ਗਈ। ਜਿਸ ਕਾਰਨ ਇਨ੍ਹਾਂ ਨੂੰ ਸਿਰ 'ਤੇ ਛੱਤ ਜਾਣ ਦੇ ਨਾਲ-ਨਾਲ ਦੋ ਵਕਤ ਦੀ ਰੋਟੀ ਤੋਂ ਵੀ ਵਾਂਝੇ ਹੋਣ ਗਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੇ ਵਾਪਸ ਆਉਣ ਲਈ ਲੋੜੀਂਦੇ ਜ਼ਰੂਰੀ ਕਾਗਜ਼ਾਤ ਮੁਕੰਮਲ ਕਰਨ ਤੋਂ ਇਲਾਵਾ ਦੁਬਈ ਤੋਂ ਭਾਰਤ ਦੀਆਂ ਹਵਾਈ ਟਿਕਟਾਂ ਦਾ ਖਰਚਾ ਵੀ ਖੁਦ ਕਰਨਗੇ। ਇਨ੍ਹਾਂ ਚੋਂ 8 ਨੌਜਵਾਨ ਕੋਲ ਮੁਕੰਮਲ ਕਾਗਜ਼ ਸੀ ਉਨ੍ਹਾਂ ਨੂੰ ਉਹ ਦੁਬਈ ਤੋਂ ਮੋਹਾਲੀ ਹਵਾਈ ਅੱਡੇ 'ਤੇ ਸ਼ਨੀਵਾਰ ਨੂੰ ਆਪ ਲੈ ਕੇ ਪਹੁੰਚਣਗੇ ਜਦ ਕਿ ਬਾਕੀ ਨੌਜਵਾਨਾਂ ਨੂੰ ਵੀ ਜਲਦ ਹੀ ਕਾਗਜ਼ਾਤ ਮੁਕੰਮਲ ਹੋਣ ਉਪਰੰਤ ਵਾਪਸ ਲੈ ਆਂਦਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਸਿਹਤ
Advertisement