ਨਵੀਂ ਦਿੱਲੀ: ਭਾਰਤੀ ਜਲ ਸੈਨਾ ਨੇ ਖਾੜੀ ਖੇਤਰ 'ਚ ਜੰਗੀ ਜਹਾਜ਼ਾਂ ਨੂੰ ਤਾਇਨਾਤ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਜਲ ਸੈਨਾ ਨੇ ਇਹ ਫੈਸਲਾ ਭਾਰਤ ਦੇ ਸਮੁੰਦਰੀ ਵਪਾਰ ਦੀ ਸੁਰੱਖਿਆ ਤੇ ਅਮਰੀਕਾ-ਇਰਾਨ ਦਰਮਿਆਨ ਵਧ ਰਹੇ ਤਣਾਅ ਦੇ ਮੱਦੇਨਜ਼ਰ ਕਿਸੇ ਵੀ ਸੰਕਟਕਾਲੀ ਸਥਿਤੀ ਦਾ ਸਾਹਮਣਾ ਕਰਨ ਲਈ ਲਿਆ ਹੈ। ਇਰਾਨ ਨੇ ਬੁੱਧਵਾਰ ਨੂੰ ਇਰਾਕ 'ਚ ਦੋ ਅਮਰੀਕੀ ਸੈਨਿਕ ਟਿਕਾਣਿਆਂ ‘ਤੇ ਹਮਲਾ ਕੀਤਾ ਸੀ। 3 ਜਨਵਰੀ ਨੂੰ ਅਮਰੀਕਾ ਨੇ ਇਰਾਨ ਦੇ ਮਿਲਟਰੀ ਕਮਾਂਡਰ ਜਨਰਲ ਕਾਸਿਮ ਸੁਲੇਮਾਨੀ ਦਾ ਕਤਲ ਕੀਤਾ ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ‘ਚ ਤਣਾਅ ਹੈ।
ਭਾਰਤੀ ਜਲ ਸੈਨਾ ਨੇ ਕਿਹਾ ਕਿ ਜੰਗੀ ਬੇੜਿਆਂ ਤੇ ਜਹਾਜ਼ਾਂ ਦੀ ਤਾਇਨਾਤੀ ਦਾ ਮਕਸਦ ਭਾਰਤੀ ਵਪਾਰੀਆਂ ਨੂੰ ਭਰੋਸਾ ਦਿਵਾਉਣਾ ਹੈ ਕਿ ਉਹ ਸੁਰੱਖਿਅਤ ਹਨ। ਅਸੀਂ ਕਿਸੇ ਵੀ ਐਮਰਜੈਂਸੀ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਖਾੜੀ ਖੇਤਰ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਨੇਵੀ ਦੇਸ਼ ਦੇ ਸਮੁੰਦਰੀ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਪਿਛਲੇ ਸਾਲ ਜੂਨ ਵਿੱਚ ਓਮਾਨ ਦੀ ਖਾੜੀ 'ਚ ਵਪਾਰੀ ਸਮੁੰਦਰੀ ਜਹਾਜ਼ਾਂ 'ਤੇ ਹੋਏ ਹਮਲੇ ਤੋਂ ਬਾਅਦ ਜਲ ਸੈਨਾ ਨੇ ਸਮੁੰਦਰੀ ਸੁਰੱਖਿਆ ਅਭਿਆਸ ‘ਆਪ੍ਰੇਸ਼ਨ ਸੰਕਲਪ’ ਸ਼ੁਰੂ ਕੀਤਾ ਸੀ। ਇਹ ਮੁਹਿੰਮ ਰੱਖਿਆ, ਵਿਦੇਸ਼ ਮਾਮਲਿਆਂ, ਜਹਾਜ਼, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਸਣੇ ਸਾਰੇ ਹਿੱਸੇਦਾਰਾਂ ਨਾਲ ਅੱਗੇ ਵਧਾਈ ਜਾ ਰਹੀ ਹੈ। ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਖਾੜੀ ਖੇਤਰ 'ਚ ਸਮੁੰਦਰੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਬਾਕਾਇਦਾ ਅੰਤਰ-ਮੰਤਰਾਲੇ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ।
ਅਮਰੀਕਾ ਤੇ ਇਰਾਨ ਵਿਚਾਲੇ ਖੜਕੀ, ਭਾਰਤ ਫੌਜ ਨੇ ਵੀ ਖਿੱਚੀ ਤਿਆਰੀ
ਏਬੀਪੀ ਸਾਂਝਾ
Updated at:
09 Jan 2020 12:06 PM (IST)
ਭਾਰਤੀ ਜਲ ਸੈਨਾ ਨੇ ਖਾੜੀ ਖੇਤਰ 'ਚ ਜੰਗੀ ਜਹਾਜ਼ਾਂ ਨੂੰ ਤਾਇਨਾਤ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਜਲ ਸੈਨਾ ਨੇ ਇਹ ਫੈਸਲਾ ਭਾਰਤ ਦੇ ਸਮੁੰਦਰੀ ਵਪਾਰ ਦੀ ਸੁਰੱਖਿਆ ਤੇ ਅਮਰੀਕਾ-ਇਰਾਨ ਦਰਮਿਆਨ ਵਧ ਰਹੇ ਤਣਾਅ ਦੇ ਮੱਦੇਨਜ਼ਰ ਕਿਸੇ ਵੀ ਸੰਕਟਕਾਲੀ ਸਥਿਤੀ ਦਾ ਸਾਹਮਣਾ ਕਰਨ ਲਈ ਲਿਆ ਹੈ।
- - - - - - - - - Advertisement - - - - - - - - -