ਪੜਚੋਲ ਕਰੋ
(Source: ECI/ABP News)
ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੀ ਟ੍ਰੈਵਲ ਐਡਵਾਜ਼ਰੀ, ਇਰਾਕ ਯਾਤਰਾ ਤੋਂ ਬਚਣ ਦੀ ਸਲਾਹ
ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਲਈ ਇੱਕ ਯਾਤਰਾ ਸਲਾਹ ਜਾਰੀ ਕੀਤੀ ਹੈ। ਜਿਸ 'ਚ ਕਿਹਾ ਗਿਆ ਹੈ ਕਿ ਜੇ ਬਹੁਤ ਮਹੱਤਵਪੂਰਨ ਨਹੀਂ ਤਾਂ ਇਰਾਕ ਦੀ ਯਾਤਰਾ ਨਾ ਕੀਤੀ ਜਾਵੇ।
![ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੀ ਟ੍ਰੈਵਲ ਐਡਵਾਜ਼ਰੀ, ਇਰਾਕ ਯਾਤਰਾ ਤੋਂ ਬਚਣ ਦੀ ਸਲਾਹ 'Indians In Iraq, Be Alert': Government Issues Travel Advisory ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੀ ਟ੍ਰੈਵਲ ਐਡਵਾਜ਼ਰੀ, ਇਰਾਕ ਯਾਤਰਾ ਤੋਂ ਬਚਣ ਦੀ ਸਲਾਹ](https://static.abplive.com/wp-content/uploads/sites/5/2020/01/08112532/RAVEESH-KUMAR.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਹੈ ਕਿ ਜੇ ਬਹੁਤ ਜਰੂਰੀ ਨਹੀਂ ਤਾਂ ਇਰਾਕ ਜਾਣ ਤੋਂ ਬਚੋ। ਇਸ ਤੋਂ ਇਲਾਵਾ ਰਵੀਸ਼ ਕੁਮਾਰ ਨੇ ਉੱਥੇ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।
ਰਵੀਸ਼ ਕੁਮਾਰ ਨੇ ਕਿਹਾ, "ਇਰਾਕ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਗਲੀ ਨੋਟੀਫਿਕੇਸ਼ਨ ਤੱਕ ਇਰਾਕ ਦੀ ਹਰ ਗ਼ੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰਨ। ਇਰਾਕ 'ਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।"
ਵਿਦੇਸ਼ ਮੰਤਰਾਲੇ ਦੇ ਇੱਕ ਬੁਲਾਰੇ ਨੇ ਕਿਹਾ, "ਬਗਦਾਦ 'ਚ ਸਾਡਾ ਦੂਤਾਵਾਸ ਅਤੇ ਇਰਬਿਲ ਵਿਚਲੇ ਕੌਂਸਲੇਟ ਇਰਾਕ 'ਚ ਰਹਿੰਦੇ ਭਾਰਤੀਆਂ ਨੂੰ ਸਾਰੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਤੌਰ 'ਤੇ ਕੰਮ ਕਰਦੇ ਰਹਿਣਗੇ।"Travel Advisory for Iraq In view of the prevailing situation in Iraq, Indian nationals are advised to avoid all non-essential travel to Iraq until further notification. Indian nationals residing in Iraq are advised to be alert and may avoid travel within Iraq.1/2
— Raveesh Kumar (@MEAIndia) January 8, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)