ਪੜਚੋਲ ਕਰੋ
(Source: ECI/ABP News)
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ 'ਚ ਜਾਂਚ ਸ਼ੁਰੂ, ਇੱਕ ਮਹੀਨੇ 'ਚ ਆਵੇਗੀ ਰਿਪੋਰਟ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਰਿਕਾਰਡ 'ਚ ਗੜਬੜੀ ਦੇ ਮਾਮਲੇ 'ਚ ਜਾਂਚ ਸ਼ੁਰੂ ਹੋ ਗਈ ਹੈ। ਇਸ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਰਿਕਾਰਡ 'ਚ ਗੜਬੜੀ ਦੇ ਮਾਮਲੇ 'ਚ ਜਾਂਚ ਸ਼ੁਰੂ ਹੋ ਗਈ ਹੈ। ਇਸ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇੱਕ ਮਹੀਨੇ ਦੇ ਅੰਦਰ ਜਾਂਚ ਮੁਕੰਮਲ ਕਰ ਲਈ ਜਾਵੇਗੀ, ਜਿਸ ਤੋਂ ਬਾਅਦ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਜਾਵੇਗੀ। ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 'ਚ ਇਸ ਬਾਰੇ ਫੈਸਲਾ ਕੀਤਾ ਜਾਵੇਗਾ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ਼ਰਮਨਾਕ! ਦਲਿਤ ਪਰਿਵਾਰ ਨਾਲ ਕੁੱਟਮਾਰ ਕਰ ਪਿਲਾਇਆ ਪੇਸ਼ਾਬ
ਸੇਵਾ ਮੁਕਤ ਜੱਜ ਨਵਿਤਾ ਸਿੰਘ ਤੇ ਐਡਵੋਕੇਟ ਈਸ਼ਰ ਸਿੰਘ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਡਵੋਕੇਟ ਈਸ਼ਰ ਸਿੰਘ ਨੇ ਆਪਣੀ ਟੀਮ ਸਮੇਤ ਪਹੁੰਚ ਕੇ ਜਾਂਚ ਆਰੰਭ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਾਂਚ ਪੂਰੀ ਹੋਣ ਮਗਰੋਂ ਬਿਆਨਬਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਸਿਆਸੀ ਆਗੂਆਂ ਨੂੰ ਇਸ ਮੁੱਦੇ 'ਤੇ ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ਼ ਕਰਨ ਲਈ ਕਿਹਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਧਰਮ
Advertisement
ਟ੍ਰੈਂਡਿੰਗ ਟੌਪਿਕ
