ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਬਾਰਡਰ 'ਤੇ ਇੰਟਰਨੈੱਟ ਬੈਨ 2 ਦਿਨਾਂ ਲਈ ਹੋਰ ਵਧਾਇਆ
ਏਬੀਪੀ ਸਾਂਝਾ | 01 Feb 2021 02:38 PM (IST)
ਕਿਸਾਨ ਅੰਦੋਲਨ ਤੇਜ਼ ਹੁੰਦਾ ਵੇਖ ਗ੍ਰਹਿ ਮੰਤਰਾਲੇ ਨੇ ਕਿਸਾਨ ਵਿਰੋਧ ਸਥਾਨਾਂ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਸਰਹੱਦਾਂ 'ਤੇ ਇੰਟਰਨੈੱਟ ਸੇਵਾਵਾਂ 'ਤੇ ਬੈਨ ਨੂੰ ਦੋ ਫਰਵਰੀ ਮੰਗਲਵਾਰ ਰਾਤ ਤੱਕ ਵਧਾ ਦਿੱਤਾ ਹੈ।
ਨਵੀਂ ਦਿੱਲੀ: ਕਿਸਾਨ ਅੰਦੋਲਨ ਤੇਜ਼ ਹੁੰਦਾ ਵੇਖ ਗ੍ਰਹਿ ਮੰਤਰਾਲੇ ਨੇ ਕਿਸਾਨ ਵਿਰੋਧ ਸਥਾਨਾਂ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਸਰਹੱਦਾਂ 'ਤੇ ਇੰਟਰਨੈੱਟ ਸੇਵਾਵਾਂ 'ਤੇ ਬੈਨ ਨੂੰ ਦੋ ਫਰਵਰੀ ਮੰਗਲਵਾਰ ਰਾਤ ਤੱਕ ਵਧਾ ਦਿੱਤਾ ਹੈ। ਦਿੱਲੀ ਸਰਹੱਦ 'ਤੇ ਇੰਟਰਨੈੱਟ ਸੇਵਾਵਾਂ ਨੂੰ ਦੋ ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਰਾਸ਼ਟਰੀ ਰਾਜ ਮਾਰਗ-24 ਦੇ ਆਉਣ-ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ 2 ਫਰਵਰੀ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। Budget 2021: ਬਜਟ 'ਚ ਕਿਸਾਨਾਂ ਲਈ ਨਿਰਮਲਾ ਸੀਤਾਰਮਨ ਨੇ ਕੀਤਾ ਵੱਡਾ ਐਲਾਨ ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ ਵਿੱਚ ਕਿਸਾਨਾਂ ਦੇ ਦਾਖਲੇ ਨੂੰ ਰੋਕਣ ਲਈ ਗਾਜ਼ੀਪੁਰ ਸਰਹੱਦ ਤੋਂ ਦਿੱਲੀ ਲਈ ਮੇਰਠ ਐਕਸਪ੍ਰੈਸਵੇਅ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਸੀ, 26 ਜਨਵਰੀ ਦੇ ਹੰਗਾਮੇ ਤੋਂ ਬਾਅਦ ਸੁਰੱਖਿਆ ਲਈ ਇਹ ਕਦਮ ਚੁੱਕਿਆ ਗਿਆ ਸੀ।