ਚੰਡੀਗੜ੍ਹ: ਹਰਿਆਣਾ ਸਰਕਾਰ ਨੇ 17 ਜ਼ਿਲ੍ਹਿਆਂ 'ਚ ਇੰਟਰਨੈੱਟ 'ਤੇ ਪਾਬੰਦੀ 31 ਜਨਵਰੀ ਸ਼ਾਮ 5 ਵਜੇ ਤੱਕ ਵਧਾ ਦਿੱਤੀ ਹੈ। ਇਨ੍ਹਾਂ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ, ਰੇਵਾੜੀ, ਸੋਨੀਪਤ, ਪਲਵਲ, ਝੱਜਰ ਅਤੇ ਸਿਰਸਾ ਜ਼ਿਲ੍ਹੇ ਸ਼ਾਮਲ ਹਨ।

ਇਸ ਤੋਂ ਪਹਿਲਾਂ ਸਰਕਾਰ ਨੇ 30 ਜਨਵਰੀ ਨੂੰ ਸ਼ਾਮ 5 ਵਜੇ ਤੱਕ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਸੀ। ਇਕ ਸਰਕਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਮੋਬਾਈਲ ਰੀਚਾਰਜ ਅਤੇ ਬੈਂਕਿੰਗ ਮੈਸੇਜਿੰਗ ਨੂੰ ਛੱਡ ਕੇ ਸਾਰੀਆਂ ਐਸਐਮਐਸ ਸੇਵਾਵਾਂ ਵੀ ਕੱਲ ਸ਼ਾਮ 5 ਵਜੇ ਤੱਕ ਬੰਦ ਰਹਿਣਗੀਆਂ।


ਵੌਇਸ ਕਾਲ ਜਾਰੀ ਰਹੇਗੀ। ਦੱਸ ਦੇਈਏ ਕਿ ਸਭ ਤੋਂ ਪਹਿਲਾਂ ਮੰਗਲਵਾਰ, 26 ਜਨਵਰੀ ਨੂੰ ਹਰਿਆਣਾ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਸੋਨੀਪਤ, ਪਲਵਲ ਅਤੇ ਝੱਜਰ ਵਿੱਚ ਇੰਟਰਨੈਟ 'ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਸੀ।