ਯੂਐਸ-ਇਰਾਨ 'ਚ ਤਣਾਅ ਕਰਕੇ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ, ਭਾਰਤ ਨੂੰ ਵੀ ਝਲਣਾ ਪੈ ਸਕਦਾ ਹੈ ਨੁਕਸਾਨ
ਯੂਐਸ-ਇਰਾਨ 'ਚ ਜੰਗ ਦੇ ਡਰ ਕਾਰਨ ਕੱਚੇ ਤੇਲ ਦੀ ਕੀਮਤ 'ਚ ਭਾਰੀ ਉਛਾਲ ਆਇਆ ਹੈ। ਕੱਚੇ ਤੇਲ ਦੀ ਕੀਮਤ ਸਾਢੇ ਤਿੰਨ ਪ੍ਰਤੀਸ਼ਤ ਵਧੀ ਹੈ।
ਨਵੀਂ ਦਿੱਲੀ: ਇਰਾਨ-ਅਮਰੀਕਾ ਦੇ ਹਮਲੇ ਤੋਂ ਬਾਅਦ ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਮਹਿੰਗਾ ਹੋ ਗਿਆ ਹੈ। ਕੀਮਤ ਸਾਢੇ ਤਿੰਨ ਪ੍ਰਤੀਸ਼ਤ ਵਧੀ ਹੈ। ਇਸ ਵਾਧੇ ਦਾ ਅਸਰ ਭਾਰਤ ਵਿੱਚ ਵੀ ਪੈਟਰੋਲ ਦੀਆਂ ਕੀਮਤਾਂ 'ਤੇ ਪੈ ਸਕਦਾ ਹੈ। ਦਰਅਸਲ ਇਸ ਸਮੇਂ ਇਰਾਨ ਅਤੇ ਅਮਰੀਕਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ।
WTI ਇੰਡੈਕਸ 'ਤੇ ਤੇਲ ਦੀ ਕੀਮਤ 4.53 ਪ੍ਰਤੀਸ਼ਤ ਦੇ ਵਾਧੇ ਨਾਲ 65.54 ਡਾਲਰ ਪ੍ਰਤੀ ਬੈਰਲ ਹੋ ਗਈ। ਅਜਿਹੀ ਸਥਿਤੀ 'ਚ ਮਹਿੰਗੇ ਕੱਚੇ ਦਾ ਅਸਰ ਘਰੇਲੂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਵੀ ਪਏਗਾ। ਮਾਹਰਾਂ ਦਾ ਕਹਿਣਾ ਹੈ ਕਿ ਭਾਰਤ ਆਪਣੇ ਕੱਚੇ ਤੇਲ ਦਾ 80 ਪ੍ਰਤੀਸ਼ਤ ਵਿਦੇਸ਼ੀ ਬਾਜ਼ਾਰਾਂ ਤੋਂ ਖਰੀਦਦਾ ਹੈ। ਅਜਿਹੇ 'ਚ ਮਹਿੰਗਾ ਕਰੂਡ ਆਰਥਿਕਤਾ ਨੂੰ ਵੀ ਨੁਕਸਾਨ ਪਹੁੰਚਾਵੇਗਾ।
ਗਲੋਬਲ ਵਿੱਤੀ ਸੇਵਾਵਾਂ ਵਾਲੀ ਕੰਪਨੀ ਨੋਮੁਰਾ ਦੇ ਇੱਕ ਅਨੁਮਾਨ ਮੁਤਾਬਕ ਕੱਚੇ ਤੇਲ ਦੀਆਂ ਕੀਮਤਾਂ ‘ਚ ਪ੍ਰਤੀ ਬੈਰਲ 10 ਡਾਲਰ ਦਾ ਵਾਧਾ ਭਾਰਤ ਦੇ ਵਿੱਤੀ ਘਾਟੇ ਅਤੇ ਚਾਲੂ ਖਾਤਾ ਸੰਤੁਲਨ ਨੂੰ ਪ੍ਰਭਾਵਿਤ ਕਰਦਾ ਹੈ।
Oil prices spike more than 3.5% after Iran hits base used by US in Iraq: AFP news agency
— ANI (@ANI) January 8, 2020
ਭਾਰਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ:
ਨਵੇਂ ਸਾਲ ਵਿੱਚ ਲਗਾਤਾਰ ਛੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧੇ ਤੋਂ ਬਾਅਦ ਬੁੱਧਵਾਰ ਨੂੰ ਸਥਿਰਤਾ ਬਣੀ ਰਹੀ। ਹਾਲਾਂਕਿ, ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਹੋਏ ਵਾਧੇ ਨੂੰ ਦੇਖਦੇ ਹੋਏ ਆਉਣ ਵਾਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀ ਮਹਿੰਗਾਈ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਕੋਈ ਤਬਦੀਲੀ ਨਹੀਂ ਕੀਤੀ।