ਕੀ ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਲਈ ਹੈ ਵੱਡਾ ਖ਼ਤਰਾ? ਜਾਣੋ AIIMS ਦੇ ਡਾਇਰੈਕਟਰ ਨੇ ਕੀ ਕਿਹਾ?
ਕੀ ਕੋਰੋਨਾਵਾਇਰਸ ਦੀ ਤੀਜੀ ਲਹਿਰ ਬੱਚਿਆਂ ਨੂੰ ਵਧੇਰੇ ਪ੍ਰਭਾਵਤ ਕਰੇਗੀ? ਇਸ ਸਮੇਂ ਹਰ ਕੋਈ ਇਸ ਬਾਰੇ ਵਿਚਾਰ ਵਟਾਂਦਰੇ ਕਰ ਰਿਹਾ ਹੈ ,ਇਸ ਦੌਰਾਨ, ਦਿੱਲੀ ਦੇ ਏਮਜ਼ ਹਸਪਤਾਲ ਦੇ ਡਾਇਰੈਕਟਰ, ਡਾ. ਰਣਦੀਪ ਗੁਲੇਰੀਆ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਗਲੋਬਲ ਜਾਂ ਭਾਰਤੀ ਪੱਧਰ 'ਤੇ ਬੱਚਿਆਂ ਬਾਰੇ ਕੋਈ ਅੰਕੜੇ ਨਹੀਂ ਹਨ ਕਿ ਤੀਜੀ ਲਹਿਰ ਦਾ ਅਸਰ ਬੱਚਿਆਂ 'ਤੇ ਜ਼ਿਆਦਾ ਰਹੇਗਾ।
ਨਵੀਂ ਦਿੱਲੀ: ਕੀ ਕੋਰੋਨਾਵਾਇਰਸ ਦੀ ਤੀਜੀ ਲਹਿਰ ਬੱਚਿਆਂ ਨੂੰ ਵਧੇਰੇ ਪ੍ਰਭਾਵਤ ਕਰੇਗੀ? ਇਸ ਸਮੇਂ ਹਰ ਕੋਈ ਇਸ ਬਾਰੇ ਵਿਚਾਰ ਵਟਾਂਦਰੇ ਕਰ ਰਿਹਾ ਹੈ ,ਇਸ ਦੌਰਾਨ, ਦਿੱਲੀ ਦੇ ਏਮਜ਼ ਹਸਪਤਾਲ ਦੇ ਡਾਇਰੈਕਟਰ, ਡਾ. ਰਣਦੀਪ ਗੁਲੇਰੀਆ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਗਲੋਬਲ ਜਾਂ ਭਾਰਤੀ ਪੱਧਰ 'ਤੇ ਬੱਚਿਆਂ ਬਾਰੇ ਕੋਈ ਅੰਕੜੇ ਨਹੀਂ ਹਨ ਕਿ ਤੀਜੀ ਲਹਿਰ ਦਾ ਅਸਰ ਬੱਚਿਆਂ 'ਤੇ ਜ਼ਿਆਦਾ ਰਹੇਗਾ।
ਰਣਦੀਪ ਗੁਲੇਰੀਆ ਨੇ ਮੰਗਲਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੋਰੋਨਾਵਾਇਰਸ ਦੀ ਦੂਜੀ ਲਹਿਰ ਵਿੱਚ ਵੀ, ਜਿਹੜੇ ਬੱਚੇ ਵਾਇਰਸ ਨਾਲ ਸੰਕਰਮਿਤ ਹੋਏ ਹਨ ਜਾਂ ਤਾਂ ਉਹ ਬਹੁਤ ਘੱਟ ਬਿਮਾਰ ਸਨ ਜਾਂ ਉਹ ਪਹਿਲਾਂ ਹੀ ਕਿਸੇ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਆਉਣ ਵਾਲੇ ਦਿਨਾਂ ਵਿੱਚ ਬੱਚੇ ਕੋਰੋਨਾ ਵਿੱਚ ਗੰਭੀਰ ਰੂਪ ਵਿੱਚ ਸੰਕਰਮਿਤ ਹੋਣਗੇ।
ਦੇਸ਼ ਵਿੱਚ ਐਤਵਾਰ ਨੂੰ ਕੁੱਲ 87,295 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। 63 ਦਿਨਾਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ ਇੱਕ ਲੱਖ ਤੋਂ ਘੱਟ ਤੋਂ ਪਾਏ ਗਏ ਹਨ। ਇਸ ਤੋਂ ਪਹਿਲਾਂ ਪੰਜ ਅਪ੍ਰੈਲ ਨੂੰ 96,563 ਲੋਕ ਕੋਰੋਨਾ ਪੀੜਤ ਪਾਏ ਗਏ ਸਨ।
ਮ੍ਰਿਤਕਾਂ ਦੇ ਅੰਕੜਿਆਂ ਵਿੱਚ ਵੀ ਕਮੀ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 2,115 ਲੋਕਾਂ ਨੇ ਕੋਰੋਨਾ ਵਾਇਰਸ ਕਰਕੇ ਜਾਨ ਗੁਆਈ ਹੈ। ਮੌਤਾਂ ਦਾ ਇਹ ਅੰਕੜਾ ਪਿਛਲੇ 46 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 22 ਅਪ੍ਰੈਲ ਨੂੰ 2,257 ਲੋਕਾਂ ਦੀ ਮੌਤ ਕੋਵਿਡ-19 ਕਰਕੇ ਦਰਜ ਕੀਤੀ ਗਈ ਸੀ। ਹੁਣ ਤੱਕ ਕੁੱਲ 3,51,344 ਲੋਕਾਂ ਦੀ ਮੌਤ ਇਸ ਨਾਮੁਰਾਦ ਵਾਇਰਸ ਕਰਕੇ ਹੋਈ ਹੈ।
ਹਾਲਾਂਕਿ, ਚੰਗੀ ਗੱਲ ਇਹ ਰਹੀ ਕਿ ਬੀਤੇ ਦਿਨ 1,85,747 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ। ਇਸੇ ਤਰ੍ਹਾਂ ਐਕਟਿਵ ਕੇਸ ਯਾਨੀ ਇਲਾਜ ਅਧੀਨ ਲੋਕਾਂ ਦੀ ਗਿਣਤੀ ਵਿੱਚ 1,00,535 ਦੀ ਗਿਰਾਵਟ ਦਰਜ ਕੀਤੀ ਗਈ।