ਲਖਨਊ: ਉੱਤਰ ਪ੍ਰਦੇਸ਼ ਦੇ ਟਰਾਂਸਪੋਰਟ ਵਿਭਾਗ ਨੇ ਮਹੱਤਵਪੂਰਨ ਆਦੇਸ਼ ਜਾਰੀ ਕੀਤਾ ਹੈ। ਇਸ ਤਹਿਤ ਵਾਹਨਾਂ 'ਤੇ ਜਾਤੀ ਲਿਖਣ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ, ਆਰਡਰ ਦਾ ਪ੍ਰਭਾਵ ਹੁਣ ਦਿਖਾਈ ਦੇ ਰਿਹਾ ਹੈ। ਲਖਨਊ ਦੇ ਦੁਰਗਾਪੁਰੀ ਚੌਕ ਵਿਖੇ ਅਜਿਹੇ ਹੀ ਵਾਹਨ ਦਾ ਚਲਾਨ ਕੱਟਿਆ ਗਿਆ ਹੈ। ਜਾਤੀ ਨਾਮ ਕਾਨਪੁਰ ਨੰਬਰ ਦੀ ਗੱਡੀ 'ਤੇ ਲਿਖਿਆ ਹੋਇਆ ਸੀ, ਜਿਸ ਤੋਂ ਬਾਅਦ ਲਖਨਊ ਦੇ ਨਾਕਾ ਥਾਣਾ ਖੇਤਰ ਵਿੱਚ ਪਹਿਲਾ ਚਲਾਨ ਕੱਟਿਆ ਗਿਆ।
ਉੱਤਰ ਪ੍ਰਦੇਸ਼ ਵਿੱਚ, ਦੋ ਪਹੀਆ ਤੇ ਚਾਰ ਪਹੀਆ ਵਾਹਨ ਦੀ ਨੰਬਰ ਪਲੇਟ ਅਤੇ ਵਿੰਡ ਸਕ੍ਰੀਨ 'ਤੇ ਕੋਈ ਵੀ ਸਟੀਕਰ ਨਹੀਂ ਲਗਾਇਆ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਵਿਰੁੱਧ ਬਣਦੀ ਕਰਵਾਈ ਕੀਤੀ ਜਾਵੇਗੀ। ਜੇਕਰ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਵਾਹਨ ਨੂੰ ਜ਼ਬਤ ਕਰ ਲਿਆ ਜਾਵੇਗਾ। ਰਾਜ 'ਚ ਵਾਹਨਾਂ 'ਤੇ ਜਾਤੀ ਲਿਖਣ ਦਾ ਰੁਝਾਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ।
ਮੁੰਬਈ ਦੇ ਉਪਨਗਰ ਕਲਿਆਣ ਵਿੱਚ ਰਹਿਣ ਵਾਲੇ ਇੱਕ ਅਧਿਆਪਕ ਹਰਸ਼ਲ ਪ੍ਰਭੂ ਨੇ ਪ੍ਰਧਾਨ ਮੰਤਰੀ ਦਾ ਧਿਆਨ ਇਸ ਪਾਸੇ ਲਿਆਂਦਾ। ਉਸ ਨੇ ਪੀਐਮ ਮੋਦੀ ਨੂੰ ਸ਼ਿਕਾਇਤ ਕੀਤੀ। ਆਪਣੀ ਸ਼ਿਕਾਇਤ ਵਿੱਚ ਉਸ ਨੇ ਲਿਖਿਆ ਕਿ ਯੂਪੀ ਅਤੇ ਕੁਝ ਹੋਰ ਰਾਜਾਂ ਵਿੱਚ ਲੋਕ ਵਾਹਨਾਂ ‘ਤੇ ਜਾਤੀ ਲਿਖ ਕੇ ਮਾਣ ਮਹਿਸੂਸ ਕਰਦੇ ਹਨ। ਇਸ ਨਾਲ ਸਮਾਜਿਕ ਤਾਣੇ-ਬਾਣੇ ਨੂੰ ਠੇਸ ਪਹੁੰਚਦੀ ਹੈ। ਇਹ ਕਾਨੂੰਨ ਦੇ ਵਿਰੁੱਧ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪ੍ਰਧਾਨ ਮੰਤਰੀ ਦਫਤਰ ਨੇ ਇਹ ਸ਼ਿਕਾਇਤ ਰਾਜ ਸਰਕਾਰ ਨੂੰ ਭੇਜ ਦਿੱਤੀ।
ਇੰਨਾ ਹੀ ਨਹੀਂ, ਟਰਾਂਸਪੋਰਟ ਵਿਭਾਗ ਨੇ ਹੁਣ ਉੱਤਰ ਪ੍ਰਦੇਸ਼ ਵਿੱਚ ਮੁਹਿੰਮ ਦਾ ਆਦੇਸ਼ ਦਿੱਤਾ ਹੈ। ਵਿਭਾਗ ਦੇ ਟਰਾਂਸਪੋਰਟ ਕਮਿਸ਼ਨਰ ਨੇ ਇਹ ਆਦੇਸ਼ ਜਾਰੀ ਕੀਤਾ ਹੈ। ਇਸ ਆਦੇਸ਼ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਧਾਰਾ 177 ਦੇ ਤਹਿਤ ਚਲਾਨ ਕੀਤਾ ਜਾਵੇਗਾ ਜਾਂ ਵਾਹਨ ਨੂੰ ਕਾਬੂ ਕਰ ਲਿਆ ਜਾਵੇਗਾ।
Car loan Information:
Calculate Car Loan EMI