ਨਵੀਂ ਦਿੱਲੀ: ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਪੰਜਾਬ ਸਣੇ ਉਤਰੀ ਭਾਰਤ ਵਿੱਚ ਬੱਦਲਵਾਈ ਹੋਣ ਦੇ ਨਾਲ ਹਲਕੀ ਬਾਰਸ਼ ਹੋਏਗੀ। ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਸ਼ਨੀਵਾਰ ਕੋਈ ਖਾਸ ਰਾਹਤ ਨਹੀਂ ਮਿਲ ਸਕੀ। ਬੱਦਲ ਸਾਰਾ ਦਿਨ ਘੁੰਮਦੇ ਹੋਏ ਆਖਰਕਾਰ ਬਿਨਾਂ ਬਾਰਸ਼ ਦੇ ਵਾਪਸ ਆ ਗਏ। ਅੱਜ ਰਾਹਤ ਮਿਲਣ ਦੇ ਆਸਾਰ ਹਨ।


ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਦੇ ਬਾਕੀ ਹਿੱਸੇ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਦੱਖਣੀ ਛੱਤੀਸਗੜ੍ਹ, ਤੇਲੰਗਾਨਾ, ਆਂਧਰਾ ਪ੍ਰਦੇਸ਼, ਅੰਦਰੂਨੀ ਕਰਨਾਟਕ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਭਵਿੱਖਬਾਣੀ ਏਜੰਸੀ ਸਕਾਈਮੈਟ ਅਨੁਸਾਰ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਹਿਮਾਚਲ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼ ਅਤੇ ਤੱਟ ਕਰਨਾਟਕ ਵਿੱਚ ਅੱਜ ਦਰਮਿਆਨੀ ਤੋਂ ਭਾਰੀ ਬਾਰਸ਼ ਜਾਰੀ ਰਹੇਗੀ।

ਲੁਧਿਆਣਾ 'ਚ ਪ੍ਰਾਪਰਟੀ ਡੀਲਰ ਦਾ ਕਤਲ

ਬਿਹਾਰ, ਉੱਤਰ-ਪੂਰਬੀ ਭਾਰਤ, ਝਾਰਖੰਡ, ਉੱਤਰੀ ਓਡੀਸ਼ਾ, ਉੱਤਰ ਛੱਤੀਸਗੜ, ਉੱਤਰ-ਪੂਰਬੀ ਮੱਧ ਪ੍ਰਦੇਸ਼, ਉੱਤਰੀ ਪੰਜਾਬ ਤੇ ਹਰਿਆਣਾ ਦੇ ਤਰਾਈ ਖੇਤਰ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਤਾਮਿਲਨਾਡੂ ਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ, ਜਦਕਿ ਗੁਜਰਾਤ ਦੇ ਸੌਰਾਸ਼ਟਰ ਤੇ ਕੱਛ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਸ਼ ਹੋ ਸਕਦੀ ਹੈ।

ਪੰਜਾਬ ਲਈ ਨਵੀਂ ਚਿੰਤਾ! ਕੋਰੋਨਾ ਮਰੀਜ਼ਾਂ ਦਾ ਰਿਕਵਰੀ ਰੇਟ ਡਿੱਗਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ