ਪੜਚੋਲ ਕਰੋ
Advertisement
ਪੰਜਾਬ ਦੇ ਡੀਜੀਪੀ ਵੱਲੋਂ ਕਰਤਾਰਪੁਰ ਲਾਂਘੇ ਨੂੰ ਅੱਤਵਾਦ ਨਾਲ ਜੋੜਨਾ ਮੰਦਭਾਗਾ- ਗੋਬਿੰਦ ਸਿੰਘ ਲੌਂਗੋਵਾਲ
ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲਾਂਘੇ ਨਾਲ ਦੋਵਾਂ ਦੇਸ਼ਾਂ ਦੀ ਭਾਈਚਾਰਕ ਸਾਂਝ ਵਧੀ ਤੇ ਅਮਨ ਦਾ ਸੁਨੇਹਾ ਫੈਲਿਆ ਹੈ।
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਦੀ ਸ਼ਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਲੌਂਗੋਵਾਲ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਦੋਵਾਂ ਦੇਸ਼ਾਂ ਨੂੰ ਆਪਸ ਵਿਚ ਜੋੜਣ ਵਾਲਾ ਹੈ ਅਤੇ ਇਸ ਨਾਲ ਅਮਨ ਦਾ ਸੁਨੇਹਾ ਫੈਲਿਆ ਹੈ।
ਦੱਸ ਦਇਏ ਕਿ ਅੰਗਰੇਜ਼ੀ ਦੇ ਇੱਕ ਅਖ਼ਬਾਰ 'ਚ ਪੰਜਾਬ ਦੇ ਡੀਜੀਪੀ ਨੇ ਆਪਣੇ ਇੱਕ ਬਿਆਨ 'ਚ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਸਵੇਰੇ ਜਾ ਕੇ ਸ਼ਾਮ ਨੂੰ ਵਾਪਸ ਮੁੜਨ ਵਾਲਾ ਵਿਅਕਤੀ ਇੱਕ ਅੱਤਵਾਦੀ ਬਣ ਸਕਦਾ ਹੈ।
ਡੀਜੀਪੀ ਦੇ ਬਿਆਨ ਦੀ ਨਿੰਦਾ ਕਰਦਿਆਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇੱਕ ਜ਼ਿੰਮੇਵਾਰ ਪੁਲਿਸ ਅਧਿਕਾਰੀ ਵੱਲੋਂ ਅਜਿਹੀ ਗੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਨੀ ਉਸ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ 70 ਸਾਲਾਂ ਤੋਂ ਕੀਤੀਆਂ ਗਈਆਂ ਅਰਦਾਸਾਂ ਮਗਰੋਂ ਇਹ ਲਾਂਘਾ ਖੁੱਲ੍ਹਿਆ ਹੈ ਅਤੇ ਭਾਰਤ ਤੇ ਪਾਕਿਸਤਾਨ ਸਰਕਾਰਾਂ ਵੱਲੋਂ ਲਏ ਗਏ ਇਸ ਅੰਤਰਰਾਸ਼ਟਰੀ ਫੈਸਲੇ ਦੀ ਪੂਰੇ ਵਿਸ਼ਵ ਵਿਚ ਸ਼ਲਾਘਾ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਵੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਇਸ ਲਾਂਘੇ ਨੂੰ ਵਿਸ਼ਵ ਸ਼ਾਂਤੀ ਦਾ ਸੋਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਦੇ ਬਿਆਨ ਨਾਲ ਸਿੱਖ ਭਾਵਨਾ ਨੂੰ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਬੇ ਦਾ ਕੋਈ ਵੀ ਅਧਿਕਾਰੀ ਸਰਕਾਰ ਦੇ ਪ੍ਰਭਾਵ ਹੇਠ ਹੀ ਅਜਿਹਾ ਬਿਆਨ ਦੇ ਸਕਦਾ ਹੈ।
ਇਸ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਵੀ ਸਵਾਲਾ ਦੇ ਘੇਰੇ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਜਿਹੇ ਬਿਆਨ ਦਿੰਦੇ ਰਹੇ ਹਨ। ਹੁਣ ਡੀ.ਜੀ.ਪੀ. ਨੇ ਮੁੱਖ ਮੰਤਰੀ ਦੀ ਸੁਰ ਵਿਚ ਬੋਲਣਾ ਸ਼ੁਰੂ ਕਰ ਦਿੱਤਾ ਹੈ। ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਲਾਂਘਾ ਬੰਦ ਕਰਵਾਉਣ ਦੀ ਮਨਸ਼ਾ ਨਾਲ ਕੰਮ ਕਰ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement