ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ 'ਚ ਮੁਠਭੇੜ, ਤਿੰਨ ਅੱਤਵਾਦੀ ਘਿਰੇ
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਵੱਲੋਂ ਆਪ੍ਰੇਸ਼ਨ ਆਲ ਆਉਟ ਰਾਹੀਂ ਅੱਤਵਾਦੀਆਂ ਦੀ ਲੱਕ ਤੋੜਨ ਲਈ ਬਹੁਤ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਸਵੇਰੇ ਜੰਮੂ ਕਸ਼ਮੀਰ ਨਾਲ ਮੁੱਠਭੇੜ ਹੋਣ ਦੀ ਖ਼ਬਰ ਮਿਲੀ ਹੈ ਅਤੇ ਇਸ 'ਚ ਤਿੰਨ ਅੱਤਵਾਦੀਆਂ ਦੇ ਘਿਰਨ ਦੀ ਜਾਣਕਾਰੀ ਸਾਹਮਣੇ ਆਈ ਹੈ।
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਵੱਲੋਂ ਆਪ੍ਰੇਸ਼ਨ ਆਲ ਆਉਟ ਰਾਹੀਂ ਅੱਤਵਾਦੀਆਂ ਦੀ ਲੱਕ ਤੋੜਨ ਲਈ ਬਹੁਤ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਸਵੇਰੇ ਜੰਮੂ ਕਸ਼ਮੀਰ ਨਾਲ ਮੁੱਠਭੇੜ ਹੋਣ ਦੀ ਖ਼ਬਰ ਮਿਲੀ ਹੈ ਅਤੇ ਇਸ 'ਚ ਤਿੰਨ ਅੱਤਵਾਦੀਆਂ ਦੇ ਘਿਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜੰਮੂ ਕਸ਼ਮੀਰ ਦੇ ਅਨੰਤਨਾਗ ਦੇ ਕੋਕੇਰਨਾਗ ਖੇਤਰ ਦੇ ਵੇਲੂ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਚੱਲ ਰਿਹਾ ਹੈ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋ ਰਹੀ ਹੈ। ਅੱਤਵਾਦੀ ਸੁਰੱਖਿਆ ਬਲਾਂ ਵਲੋਂ ਘਿਰੇ ਹੋਏ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਆਈਜੀਪੀ ਕਸ਼ਮੀਰ ਨੇ ਏਐਨਆਈ ਨੂੰ ਦੱਸਿਆ ਹੈ ਕਿ ਮੁਕਾਬਲੇ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀ ਫਸ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਲੁਕੇ ਅੱਤਵਾਦੀਆਂ ਨੂੰ ਪਹਿਲਾਂ ਆਤਮ ਸਮਰਪਣ ਕਰਨ ਲਈ ਕਿਹਾ ਸੀ। ਉਨ੍ਹਾਂ ਦੇ ਪਰਿਵਾਰ ਨੂੰ ਵੀ ਬੁਲਾਇਆ ਗਿਆ ਸੀ ਅਤੇ ਅਪੀਲ ਕਰਵਾਈ ਗਈ ਸੀ, ਪਰ ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਮੁਠਭੇੜ ਜਾਰੀ ਹੈ। ਸੁਰੱਖਿਆ ਬਲਾਂ ਦੇ ਅਨੁਸਾਰ ਪਹਿਲਾਂ ਅੱਤਵਾਦੀਆਂ ਨੇ ਗ੍ਰੇਨੇਡ ਸੁੱਟਿਆ ਅਤੇ ਗੋਲੀਬਾਰੀ ਦੇ ਜਵਾਬ ਵਿੱਚ ਸੁਰੱਖਿਆ ਬਲਾਂ ਵੱਲੋਂ ਵੀ ਕਾਰਵਾਈ ਕੀਤੀ ਗਈ। ਅੱਤਵਾਦੀਆਂ 'ਚੋਂ ਇਕ ਦੇ ਵਿਦੇਸ਼ੀ ਹੋਣ ਦੀ ਵੀ ਸੰਭਾਵਨਾ ਹੈ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ 'ਚ ਤਿੰਨ ਅੱਤਵਾਦੀ ਮਾਰੇ ਗਏ। ਕਸ਼ਮੀਰ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਮੁਕਾਬਲਾ ਜਾਰੀ ਰਿਹਾ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ ਅਤੇ ਤਿੰਨੋਂ ਅੱਤਵਾਦੀ ਮਾਰੇ ਗਏ।
https://play.google.com/store/
https://apps.apple.com/in/app/