ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਚ ਸਰਕਾਰੀ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਲਈ ਖੁਸ਼ਖਬਰੀ ਆਈ ਹੈ। ਜੰਮੂ-ਕਸ਼ਮੀਰ ਹਾਈਕੋਰਟ ਨੇ 33 ਗੈਰ-ਗਜ਼ਟਿਡ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਹਾਈਕੋਰਟ ਸਟੈਨੋਗ੍ਰਾਫਰ, ਟਾਈਪਿਸਟ, ਕੰਪੋਜ਼ੀਟਰ, ਇਲੈਕਟ੍ਰੀਸ਼ੀਅਨ ਤੇ ਡਰਾਈਵਰ ਦੀਆਂ ਅਸਾਮੀਆਂ ਲਈ ਭਰਤੀ ਕਰੇਗੀ। ਖਾਸ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ਦੇ ਨਾਲ-ਨਾਲ ਦੇਸ਼ ਭਰ ਤੋਂ ਲੋਕ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।


ਇਨ੍ਹਾਂ ਅਹੁਦਿਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਅਰਜ਼ੀ ਦੇਣ ਦੀ ਆਖ਼ਰੀ ਤਰੀਕ 31 ਜਨਵਰੀ, 2020 ਹੈ। ਭਰਤੀ ਸਬੰਧੀ ਵਧੇਰੇ ਜਾਣਕਾਰੀ ਹੇਠਾਂ ਦਿੱਤੀ ਗਈ ਹੈ:

ਪੋਸਟਾਂ ਦੀ ਕੁੱਲ ਗਿਣਤੀ: 33

ਯੋਗਤਾ: ਬਹੁਤੀਆਂ ਆਸਾਮੀਆਂ ਲਈ ਬਿਨੈ ਕਰਨ ਲਈ ਵਿਦਿਅਕ ਯੋਗਤਾ ਗ੍ਰੈਜੂਏਟ ਰੱਖੀ ਗਈ ਹੈ। ਇਸ ਦੇ ਨਾਲ ਹੀ ਇਲੈਕਟ੍ਰੀਸ਼ੀਅਨ ਦੇ ਅਹੁਦੇ ਲਈ 12 ਵੀਂ ਤੇ ਡਰਾਈਵਰ ਪੋਸਟ ਲਈ ਉਮੀਦਵਾਰ ਮਿਡਲ ਪਾਸ (8 ਵੀਂ ਪਾਸ) ਹੋਣਾ ਚਾਹੀਦਾ ਹੈ ਤੇ ਇਸ ਦਾ ਯੋਗ ਡਰਾਈਵਿੰਗ ਲਾਇਸੈਂਸ ਹੋਣਾ ਚਾਹੀਦਾ ਹੈ।

ਉਮਰ ਦੀ ਸੀਮਾ: ਉਮੀਦਵਾਰ ਦੀ ਘੱਟੋ ਘੱਟ ਉਮਰ 18 ਸਾਲ ਤੇ ਵੱਧ ਤੋਂ ਵੱਧ ਉਮਰ 40 ਸਾਲ ਹੋਣੀ ਚਾਹੀਦੀ ਹੈ। ਰਾਖਵੀਂ ਕੈਟਾਗਿਰੀ ਦੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਹੱਦ 'ਚ ਢਿੱਲ ਦਿੱਤੀ ਜਾਵੇਗੀ।

ਅਰਜ਼ੀ ਦੀ ਫੀਸ: ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਹਾਈਕੋਰਟ ਦੇ ਰਜਿਸਟਰਾਰ ਜਨਰਲ ਦੇ ਨਾਂ 'ਤੇ 350 ਰੁਪਏ ਦਾ ਬੈਂਕ ਡਰਾਫਟ ਜਮ੍ਹਾਂ ਕਰਨਾ ਹੋਵੇਗਾ।