ਨਵੀਂ ਦਿੱਲੀ: ਪਿਛਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਬਹੁਤੇ ਇਲਾਕਿਆਂ 'ਚ ਉੱਤਰ ਭਾਰਤ ਦੀਆਂ ਪਹਾੜੀਆਂ 'ਚ ਸਰਗਰਮ ਪੱਛਮੀ ਗੜਬੜੀ ਕਾਰਨ ਬਰਫਬਾਰੀ ਅਤੇ ਬਾਰਸ਼ ਰਿਕਾਰਡ ਕੀਤੀ ਗਈ। ਇੰਨਾ ਹੀ ਨਹੀਂ ਉੱਤਰੀ ਅਤੇ ਪੱਛਮੀ ਰਾਜਸਥਾਨ, ਉੱਤਰੀ ਪੰਜਾਬ, ਗੁਜਰਾਤ ਦੇ ਨਾਲ-ਨਾਲ ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਵੀ ਕੁਝ ਇਲਾਕਿਆਂ 'ਚ ਬਾਰਸ਼ ਰਿਕਾਰਡ ਕੀਤੀ ਗਈ ਹੈ। ਇਸ ਦੇ ਨਾਲ ਹੀ ਉੱਤਰ ਭਾਰਤ ਇੱਕ ਵਾਰ ਫਿਰ ਕੜਾਕੇ ਦੀ ਠੰਡ ਦੀ ਲਪੇਟ 'ਚ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ 'ਚ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ 'ਚ ਬਰਫਬਾਰੀ ਅਤੇ ਮੀਂਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤੀਆਂ ਹਨ। ਪ੍ਰਸ਼ਾਸਨ ਵੱਲੋਂ ਉੱਚ ਪੱਧਰਾਂ ‘ਤੇ ਬਰਫੀਲੇ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।


ਕਸ਼ਮੀਰ ਘਾਟੀ ਨਾਲ ਸੰਪਰਕ ਕੱਟਿਆ

ਪਿਛਲੇ ਦੋ ਦਿਨਾਂ ਤੋਂ ਕਸ਼ਮੀਰ ਵਾਦੀ 'ਚ ਹੋ ਰਹੀ ਬਾਰਸ਼ ਅਤੇ ਬਰਫਬਾਰੀ ਨੇ ਲੋਕਾਂ ਦੀ ਪ੍ਰੇਸ਼ਾਨੀਆਂ ਨੂੰ ਵਧਾ ਦਿੱਤਾ ਹੈ। ਆਲਮ ਇਹ ਹੈ ਕਿ ਕਸ਼ਮੀਰ ਵਾਦੀ ਨੇ ਬਾਕੀ ਦੁਨੀਆ ਨਾਲ ਹਵਾਈ ਅਤੇ ਸੜਕੀ ਸੰਪਰਕ ਟੁੱਟ ਗਿਆ ਹੈ। ਸੋਮਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਗੁਲਮਰਗ 'ਚ ਹਿਮਸਖਲਨ ਹੋਇਆ, ਜਿਸ ਨਾਲ ਇੱਕ ਫੌਜ ਦਾ ਜਵਾਨ ਲਾਪਤਾ ਹੋ ਗਿਆ, ਜਦੋਂ ਕਿ ਉੱਤਰੀ ਕਸ਼ਮੀਰ ਦੇ ਗੁਰੇਜ਼ 'ਚ ਆਏ ਬਰਫੀਲੇ 'ਚ ਤਿੰਨ ਘਰ ਅਤੇ ਦੋ ਗਊਸ਼ਾਲਾ ਤਬਾਹ ਹੋ ਗਈਆਂ। ਗੁਲਮਰਗ 'ਚ ਪੰਜ ਫੁੱਟ ਤੋਂ ਵੀ ਜ਼ਿਆਦਾ ਬਰਫ ਪਈ ਹੈ।

ਹਿਮਾਚਲ ਪ੍ਰਦੇਸ਼ ਵਿੱਚ ਆਰੇਂਜ ਅਲਰਟ

ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਥਾਵਾਂ 'ਤੇ ਬਰਫਬਾਰੀ ਜਾਰੀ ਹੈ, ਜਿਸ ਨਾਲ ਸੂਬੇ 'ਚ ਭਾਰੀ ਠੰਹੈ। ਪ੍ਰਸ਼ਾਸਨ ਨੇ ਭਾਰੀ ਬਰਫਬਾਰੀ ਅਤੇ ਉੱਚਾਈ ਵਾਲੇ ਖੇਤਰਾਂ 'ਚ ਸੈਲਾਨੀਆਂ ਨੂੰ ਨਾ ਜਾਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਭਾਰੀ ਬਰਫਬਾਰੀ ਅਤੇ ਗੜੇਮਾਰੀ ਕਰਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਜਦਕਿ, 15 ਜਨਵਰੀ ਨੂੰ ਮੌਸਮ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪਰ 16 ਅਤੇ 17 ਜਨਵਰੀ ਨੂੰ ਭਾਰੀ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ

ਉਤਰਾਖੰਡ 'ਚ ਬਰਫਬਾਰੀ ਕਾਰਨ ਮੁਸ਼ਕਲਾਂ

ਉਤਰਾਖੰਡ 'ਚ ਵੀ ਬਰਫਬਾਰੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ' ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯਮੁਨੋਤਰੀ ਦੇ ਨਾਲ ਉੱਚ ਹਿਮਾਲਿਆਈ ਖੇਤਰਾਂ 'ਚ ਰੁਕ-ਰੁਕ ਕੇ ਬਰਫਬਾਰੀ ਦਰਜ ਕੀਤੀ ਗਈ। ਕੇਦਾਰਨਾਥ 'ਚ ਤਕਰੀਬਨ ਛੇ ਤੋਂ ਸੱਤ ਫੁੱਟ ਬਰਫ ਦੀ ਚਾਦਰ ਹੈਗੰਗੋਤਰੀ ਹਾਈਵੇਅ ਬੰਦ ਹੈ। ਮੌਸਮ ਵਿਭਾਗ ਮੁਤਾਬਕ ਉਤਰਾਖੰਡ '17 ਦਸੰਬਰ ਤੱਕ ਮੌਸਮ ਖ਼ਰਾਬ ਰਹੇਗਾ।