ਸ੍ਰੀਨਗਰ: ਜੰਮੂ ਕਸ਼ਮੀਰ (Jammu Kashmir) ਦੇ ਕੁਪਵਾੜਾ ਜ਼ਿਲੇ ਵਿਚ ਅੱਜ ਇਕ ਅੱਤਵਾਦੀ ਹਮਲੇ (terrorists attack) ਵਿਚ ਕੇਂਦਰੀ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਕ੍ਰਾਲਗੁੰਡ ਖੇਤਰ ਦੇ ਵਾਂਗਮ-ਕਾਜ਼ੀਆਬਾਦ ਵਿਖੇ ਹਮਲਾਵਰਾਂ ਨੇ ਸੀਆਰਪੀਐਫ ਦੀ ਇੱਕ ਨਾਕਾ ਪਾਰਟੀ ‘ਤੇ ਗੋਲੀਆਂ ਚਲਾਈਆਂ।

ਅਧਿਕਾਰੀਆਂ ਮੁਤਾਬਕ ਇਸ ਹਮਲੇ ਵਿੱਚ ਸੀਆਰਪੀਐਫ ਦੇ ਤਿੰਨ ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਖੇਤਰ ਨੂੰ ਘੇਰ ਲਿਆ ਗਿਆ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਹੋਰ ਸੁਰੱਖਿਆ ਕਰਮਚਾਰੀ ਭੇਜੇ ਗਏ ਹਨ।

ਦੱਸ ਦਈਏ ਕਿ ਕੱਲ੍ਹ ਉੱਤਰੀ ਕਸ਼ਮੀਰ ਦੇ ਹੰਦਵਾੜਾ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ ਕਰਨਲ ਸਣੇ ਪੰਜ ਜਵਾਨ ਸ਼ਹੀਦ ਹੋਏ ਸੀ। ਸ਼ਹੀਦ ਹੋਣ ਵਾਲੇ ਸੈਨਿਕਾਂ ‘ਚ ਕੌਮੀ ਰਾਈਫਲ ਦੀ 21ਵੀਂ ਬਟਾਲੀਅਨ ਦੇ ਕਮਾਂਡਿੰਗ ਅਧਿਕਾਰੀ ਕਰਨਲ ਆਸ਼ੂਤੋਸ਼ ਸ਼ਰਮਾ ਅਤੇ ਮੇਜਰ ਅਨੁਜ ਸੂਦ, ਨਾਇਕ ਰਾਜੇਸ਼, ਲਾਂਸ ਨਾਇਕ ਦਿਨੇਸ਼ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਸਾਗੀਰ ਅਹਿਮਦ ਪਠਾਨ ਉਰਫ ਕਾਜੀ ਸੀ।