ਅੰਮ੍ਰਿਤਸਰ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ 'ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਦੇ ਸੰਘਰਸ਼ ਦੌਰਾਨ ਬਾਬਾ ਰਾਮ ਸਿੰਘ ਸੀਂਘੜੇ ਵਾਲਿਆਂ ਵੱਲੋਂ ਖੁਦਕੁਸ਼ੀ ਨੇ ਸਿੱਖਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਘਟਨਾ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰਾ ਦੁਖ ਪ੍ਰਗਟ ਕਰਦਿਆਂ ਇਸ ਨੂੰ ਭਾਰਤ ਸਰਕਾਰ ਵਾਸਤੇ ਸਬਕ ਦੱਸਿਆ ਹੈ।


ਉਨ੍ਹਾਂ ਕਿਹਾ ਕਿ ਬਾਬਾ ਜੀ ਬੰਦਗੀ ਵਾਲੀ ਰੂਹ ਸਨ ਤੇ ਉਨ੍ਹਾਂ ਤੋਂ ਕਿਸਾਨਾਂ ਦਾ ਦੁੱਖ ਸਹਾਰਿਆ ਨਹੀਂ ਗਿਆ। ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਜ਼ਿੱਦੀ ਰਵੱਈਆ ਅਪਣਾਈ ਬੈਠੀ ਹੈ ਤੇ ਸਰਕਾਰਾਂ ਦੇ ਅਜਿਹੇ ਰਵੱਈਏ ਜਨਤਾ ਦੇ ਘਾਣ ਦਾ ਕਾਰਨ ਬਣਦੇ ਰਹੇ ਹਨ।

ਕਿਸਾਨੀ ਅੰਦੋਲਨ ਭੱਖਦਾ ਦੇਖ ਪੀਐਮ ਮੋਦੀ ਦਾ ਐਕਸ਼ਨ, ਕੱਲ੍ਹ ਕਿਸਾਨਾਂ ਨੂੰ ਕਰਨਗੇ ਸੰਬੋਧਨ

ਉਨ੍ਹਾਂ ਕਿਹਾ ਕਿ ਜੇ ਮੋਰਚੇ ਦੌਰਾਨ ਕਿਸਾਨਾਂ ਦਾ ਕਿਸੇ ਕਿਸਮ ਦਾ ਨੁਕਸਾਨ ਹੋਇਆ ਤਾਂ ਜ਼ਿਮੇਵਾਰ ਭਾਰਤ ਸਰਕਾਰ ਹੋਵੇਗੀ। ਜਥੇਦਾਰ ਨੇ ਧਰਨਾਕਾਰੀ ਕਿਸਾਨਾਂ ਤੇ ਨੌਜਵਾਨਾਂ ਨੂੰ ਸ਼ਾਂਤੀ ਤੇ ਸੰਯਮ ਵਰਤਣ ਦੀ ਅਪੀਲ ਕੀਤੀ ਤਾਂ ਕਿ ਸੰਘਰਸ਼ ਨੂੰ ਜਿੱਤਿਆ ਜਾ ਸਕੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ