ਲਖਨਊ: ਉੱਤਰ ਪ੍ਰਦੇਸ਼ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਗਜ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ।
ਦੱਸ ਦੇਈਏ ਕਿ ਜੀਤਿਨ ਪ੍ਰਸਾਦ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸੀ। ਉਹ ਉਨ੍ਹਾਂ 23 ਨੇਤਾਵਾਂ ਵਿੱਚ ਸ਼ਾਮਲ ਸੀ ਜਿਨ੍ਹਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖੇ ਸੀ। ਪ੍ਰਸਾਦ ਯੂਪੀ ਕਾਂਗਰਸ ਵਿਚ ਵੱਡੀ ਜ਼ਿੰਮੇਵਾਰੀ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਪਾਰਟੀ ਵਿਚ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਸੀ।
ਜਿਤਿਨ ਪ੍ਰਸਾਦ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਬਹੁਤ ਨਜ਼ਦੀਕੀ ਮੰਨਿਆ ਜਾਂਦਾ ਸੀ। ਪਰ, ਕੁਝ ਸਮੇਂ ਲਈ ਉਹ ਕਾਂਗਰਸ ਪਾਰਟੀ ਵਿਚ ਹਾਸ਼ੀਏ 'ਤੇ ਰਹੇ। ਹਾਲਾਂਕਿ ਉਨ੍ਹਾਂ ਇਸ ਬਾਰੇ ਖੁੱਲ੍ਹ ਕੇ ਵਿਰੋਧ ਨਹੀਂ ਕੀਤਾ, ਪਰ ਉਹ ਨਿਰੰਤਰ ਸੰਕੇਤ ਦੇ ਰਹੇ ਸਨ ਕਿ ਉਹ ਪਾਰਟੀ ਤੋਂ ਖੁਸ਼ ਨਹੀਂ ਹਨ।