ਨਵੀਂ ਦਿੱਲੀ: ਜੇਐਨਯੂ ਦੀ ਹਿੰਸਾ ਦੇ ਵਿਰੋਧ 'ਚ ਪੁਲਿਸ ਨੇ ਕੱਲ੍ਹ ਤੋਂ ਮੁੰਬਈ ਗੇਟਵੇ ਆਫ਼ ਇੰਡੀਆ 'ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਉੱਥੋਂ ਆਜ਼ਾਦ ਮੈਦਾਨ 'ਚ ਸ਼ਿਫਟ ਕਰ ਦਿੱਤਾ ਹੈ। ਪੁਲਿਸ ਮੁਤਾਬਕ ਪ੍ਰਦਰਸ਼ਨਕਾਰੀਆਂ ਨੂੰ ਗੇਟਵੇ ਆਫ਼ ਇੰਡੀਆ ਵਿਖੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਸੀ। ਅੱਜ ਜਦੋਂ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪਹੁੰਚੀ ਤਾਂ ਦੋਵਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ।

ਪਹਿਲਾਂ ਜਾਣਕਾਰੀ ਸਾਹਮਣੇ ਆਈ ਕਿ ਪੁਲਿਸ ਨੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ 'ਚ ਲੈ ਲਿਆ ਹੈ, ਹਾਲਾਂਕਿ ਬਾਅਦ ਵਿੱਚ ਪੁਲਿਸ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਕਿ ਕਿਸੇ ਨੂੰ ਵੀ ਹਿਰਾਸਤ 'ਚ ਨਹੀਂ ਲਿਆ ਗਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ।

ਦੱਸ ਦੇਈਏ ਕਿ ਜੇਐਨਯੂ 'ਚ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਹਿੰਸਾ ਤੋਂ ਬਾਅਦ ਦੇਸ਼ ਭਰ ‘ਚ ਵਿਦਿਆਰਥੀਆਂ ਨੇ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕੀਤਾ। ਮੁੰਬਈ ‘ਚ ਅਚਾਨਕ ਕੁਝ ਵਿਦਿਆਰਥੀ ਗੇਟਵੇ ਆਫ਼ ਇੰਡੀਆ ‘ਤੇ ਪ੍ਰਦਰਸ਼ਨ ਕਰਨ ਪਹੁੰਚੇ। ਇਸ ਤੋਂ ਬਾਅਦ ਭੀੜ ਵਧਦੀ ਗਈ। ਟੀਵੀ ਅਦਾਕਾਰ ਸੁਸ਼ਾਂਤ ਸਿੰਘ ਨੇ ਵੀ ਕੱਲ੍ਹ ਇਸ ਪ੍ਰਦਰਸ਼ਨ ‘ਚ ਹਿੱਸਾ ਲਿਆ ਸੀ।