ਪੜਚੋਲ ਕਰੋ
Advertisement
ਜੇਐਨਯੂ ਹਮਲਾ: ਹੋਸਟਲ ਵਾਰਡਨ ਆਰ ਮੀਨਾ ਨੇ ਦਿੱਤਾ ਅਸਤੀਫਾ
ਰਾਜਧਾਨੀ ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ 'ਤੇ ਹੋਏ ਹਮਲੇ ਤੋਂ ਬਾਅਦ ਸਾਬਰਮਤੀ ਹੋਸਟਲ ਦੇ ਵਰਦਾਨ ਆਰ ਮੀਨਾ ਨੇ ਅਸਤੀਫਾ ਦੇ ਦਿੱਤਾ ਹੈ। ਆਰ ਮੀਨਾ ਯੂਨੀਵਰਸਿਟੀ ਕੈਂਪਸ 'ਚ ਬਦਮਾਸ਼ਾਂ ਦੇ ਹਮਲੇ ਤੋਂ ਬਹੁਤ ਨਾਰਾਜ਼ ਹੈ। ਆਰ ਮੀਨਾ ਨੇ ਕਿਹਾ ਹੈ ਕਿ ਅੱਜ ਤੱਕ ਯੂਨੀਵਰਸਿਟੀ ਕੈਂਪਸ 'ਚ ਪਹਿਲਾਂ ਕਦੇ ਨਹੀਂ ਹੋਇਆ ਸੀ ਜਿਵੇਂ ਕਿ ਕੱਲ੍ਹ ਹੋਇਆ ਸੀ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ 'ਤੇ ਹੋਏ ਹਮਲੇ ਤੋਂ ਬਾਅਦ ਸਾਬਰਮਤੀ ਹੋਸਟਲ ਦੇ ਵਰਦਾਨ ਆਰ ਮੀਨਾ ਨੇ ਅਸਤੀਫਾ ਦੇ ਦਿੱਤਾ ਹੈ। ਆਰ ਮੀਨਾ ਯੂਨੀਵਰਸਿਟੀ ਕੈਂਪਸ 'ਚ ਬਦਮਾਸ਼ਾਂ ਦੇ ਹਮਲੇ ਤੋਂ ਬਹੁਤ ਨਾਰਾਜ਼ ਹੈ। ਆਰ ਮੀਨਾ ਨੇ ਕਿਹਾ ਹੈ ਕਿ ਅੱਜ ਤੱਕ ਯੂਨੀਵਰਸਿਟੀ ਕੈਂਪਸ 'ਚ ਪਹਿਲਾਂ ਕਦੇ ਨਹੀਂ ਹੋਇਆ ਸੀ ਜਿਵੇਂ ਕਿ ਕੱਲ੍ਹ ਹੋਇਆ ਸੀ।
ਯੂਨੀਵਰਸਿਟੀ 'ਚ ਵਿਦਿਆਰਥੀ, ਅਧਿਆਪਕ ਅਤੇ ਸਟਾਫ ਜੇਐਨਯੂ 'ਚ ਹੋਈ ਹਿੰਸਾ ਤੋਂ ਬਹੁਤ ਨਾਰਾਜ਼ ਹਨ। ਇਹ ਲੋਕ ਕੱਲ੍ਹ ਸ਼ਾਮ ਤੋਂ ਹੀ ਦਿੱਲੀ ਪੁਲਿਸ ਤੋਂ ਲਗਾਤਾਰ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। ਇਸ ਮਾਮਲੇ 'ਚ ਅੱਜ ਸਵੇਰੇ ਦਿੱਲੀ ਪੁਲਿਸ ਨੇ ਅਣਪਛਾਤੇ ਲੋਕਾਂ ਦੇ ਖਿਲਾਫ ਦੰਗੇ ਕਰਨ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਦਾ ਕੇਸ ਦਰਜ ਕੀਤਾ ਹੈ।
ਇਸ ਦੇ ਨਾਲ ਹੀ ਯੂਨੀਵਰਸਿਟੀ ਦੇ ਵੀਸੀ ਐਮ. ਜਗਦੀਸ਼ ਕੁਮਾਰ ਨੇ ਹਿੰਸਾ ਦੇ ਵਿਵਾਦ 'ਤੇ ਪਹਿਲੀ ਵਾਰ ਚੁੱਪੀ ਤੋੜੀ। ਵੀਸੀ ਨੇ ਕਿਹਾ, "ਮੈਂ ਸਾਰੇ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਯੂਨੀਵਰਸਿਟੀ ਵਿਦਿਅਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਸਾਰੇ ਵਿਦਿਆਰਥੀਆਂ ਦੀ ਸਹੂਲਤ ਲਈ ਖੜ੍ਹੀ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦਾ ਸਰਦੀਆਂ ਦਾ ਸੈਸ਼ਨ ਰਜਿਸਟ੍ਰੇਸ਼ਨ ਬਿਨਾਂ ਕਿਸੇ ਰੁਕਾਵਟ ਦੇ ਕੀਤਾ ਜਾਵੇ।"
ਜੇਐਨਯੂ ਕੈਂਪਸ ਦੇ ਬਾਹਰ ਸੁਰੱਖਿਆ ਕਰਮਚਾਰੀਆਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਯੂਨੀਵਰਸਿਟੀ ਅਧਿਕਾਰੀ ਸਿਰਫ ਯੋਗ ਪਛਾਣ ਪੱਤਰ ਵਾਲੇ ਵਿਦਿਆਰਥੀਆਂ ਨੂੰ ਕੈਂਪਸ 'ਚ ਦਾਖਲ ਹੋਣ ਦੀ ਇਜਾਜ਼ਤ ਦੇ ਰਹੇ ਹਨ। ਸੂਤਰਾਂ ਮੁਤਾਬਕ ਸੁਰੱਖਿਆ ਕਰਮਚਾਰੀ ਹੋਸਟਲਾਂ, ਪ੍ਰਬੰਧਕੀ ਬਲਾਕ ਅਤੇ ਹੋਰ ਮਹੱਤਵਪੂਰਨ ਥਾਂਵਾਂ ਦੇ ਬਾਹਰ ਤਾਇਨਾਤ ਕੀਤੇ ਗਏ ਹਨ। ਸੂਤਰਾਂ ਨੇ ਦੱਸਿਆ ਕਿ ਮੀਡੀਆ ਸਣੇ ਕਿਸੇ ਵੀ ਬਾਹਰੀ ਵਿਅਕਤੀਆਂ ਦੇ ਦਾਖਲੇ ‘ਤੇ ਰੋਕ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement