ਪੜਚੋਲ ਕਰੋ

ਬੇਬੀ ਪਾਊਡਰ ਵੇਚਣੋ ਹਟੀ Johnson & Johnson, ਕੈਂਸਰ ਦੇ ਲੱਗੇ ਸੀ ਇਲਜ਼ਾਮ

ਯੂਐਸ ਕਾਂਗਰਸ ਵੱਲੋਂ ਜਾਂਚ ਕਰ ਰਹੇ ਰਾਜਾ ਕ੍ਰਿਸ਼ਨਾਮੂਰਤੀ ਦਾ ਕਹਿਣਾ ਹੈ ਕਿ ਜੇ ਐਂਡ ਜੇ ਵੱਲੋਂ ਚੁੱਕਿਆ ਇਹ ਕਦਮ ਲੋਕਾਂ ਦੀ ਸਿਹਤ ਪ੍ਰਤੀ ਵੱਡੀ ਜਿੱਤ ਹੈ।

ਵਾਸ਼ਿੰਗਟਨ: ਅਮਰੀਕਾ ਦੀ ਹੈਲਥਕੇਅਰ ਕੰਪਨੀ ਜੌਨਸਨ ਐਂਡ ਜੌਨਸਨ ਨੇ ਆਪਣੇ ਵਿਵਾਦਤ ਬੇਬੀ ਟੈਲਕਮ ਪਾਊਡਰ ਨੂੰ ਕੈਨੇਡਾ ਤੇ ਅਮਰੀਕਾ ਵਿੱਚ ਵਿਕਰੀ ਤੋਂ ਬਾਹਰ ਕਰ ਲਿਆ ਹੈ। ਕੰਪਨੀ ਦੇ ਇਸ ਪਾਊਡਰ ਨਾਲ ਕੈਂਸਰ ਫੈਲਣ ਦਾ ਵਿਵਾਦ ਲੰਮੇ ਸਮੇਂ ਤੋਂ ਜੁੜਿਆ ਆ ਰਿਹਾ ਹੈ। ਜੇ ਐਂਡ ਜੇ ਦੀ ਮੰਨੀਏ ਤਾਂ ਉਨ੍ਹਾਂ ਇਹ ਕਦਮ ਨੌਰਥ ਅਮਰੀਕਾ ਮਹਾਂਦੀਪ ਵਿੱਚ ਪਾਊਡਰ ਦੀ ਘੱਟਦੀ ਵਿਕਰੀ ਕਰਕੇ ਚੁੱਕਿਆ ਹੈ। ਇਸ ਖਿੱਤੇ ਵਿੱਚ ਕੰਪਨੀ ਆਪਣਾ ਸਟਾਰਚ ਆਧਾਰਤ ਪਾਊਡਰ ਵੇਚਣਾ ਜਾਰੀ ਰੱਖੇਗੀ। ਦੂਜੇ ਪਾਸੇ ਜੌਨਸਨ ਐਂਡ ਜੌਨਸਨ ਦੇ ਮਸ਼ਹੂਰ ਬੇਬੀ ਪਾਊਡਰ ਨਾਲ ਕੈਂਸਰ ਫੈਲਣ ਦਾ ਦਾਅਵਾ ਕਰਦੇ 19,000 ਮੁਕੱਦਮਿਆਂ ਨੇ ਕੰਪਨੀ ਦੇ ਨਾਸੀਂ ਧੂੰਆਂ ਲਿਆਂਦਾ ਪਿਆ ਹੈ। ਲੋਕਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਪਾਊਡਰ ਤੋਂ ਹੀ ਕੈਂਸਰ ਹੋਇਆ ਹੈ। ਯੂਐਸ ਕਾਂਗਰਸ ਵੱਲੋਂ ਜਾਂਚ ਕਰ ਰਹੇ ਰਾਜਾ ਕ੍ਰਿਸ਼ਨਾਮੂਰਤੀ ਦਾ ਕਹਿਣਾ ਹੈ ਕਿ ਜੇ ਐਂਡ ਜੇ ਵੱਲੋਂ ਚੁੱਕਿਆ ਇਹ ਕਦਮ ਲੋਕਾਂ ਦੀ ਸਿਹਤ ਪ੍ਰਤੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਮੇਟੀ ਦੀ 14 ਮਹੀਨੇ ਲੰਮੀ ਪੜਤਾਲ ਮਗਰੋਂ ਇਹ ਸਾਫ ਹੋ ਗਿਆ ਸੀ ਕਿ ਜੌਨਸਨ ਐਂਡ ਜੌਨਸਨ ਦੇ ਉਤਪਾਦਾਂ ਵਿੱਚ ਐਸਬੈਸਟੋਸ ਮੌਜੂਦ ਹੁੰਦਾ ਹੈ। ਜ਼ਿਕਰਯੋਗ ਹੈ ਕਿ ਸੰਨ 1894 ਤੋਂ ਕੰਪਨੀ ਦਾ ਲਗਾਤਾਰ ਵਿਕਦਾ ਰਿਹਾ ਬੇਬੀ ਪਾਊਡਰ ਅੱਜ ਦੇ ਸਮੇਂ ਅਮਰੀਕਾ ਦੇ ਸਿਹਤ ਉਤਪਾਦਾਂ ਦੇ ਕਾਰੋਬਾਰ ਵਿੱਚ ਸਿਰਫ 0.5% ਯੋਗਦਾਨ ਪਾਉਂਦਾ ਸੀ। ਕੈਂਸਰ ਪੈਦਾ ਕਰਨ ਵਾਲੇ ਦਾਅਵਿਆਂ ਕਾਰਨ ਕੰਪਨੀ ਦੀ ਪਰਿਵਾਰ ਦੀ ਦੇਖਭਾਲ ਵਾਲੇ ਅਕਸ ਨੂੰ ਕਾਫੀ ਠੇਸ ਪਹੁੰਚੀ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget