ਪੜਚੋਲ ਕਰੋ
ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਲਹਿਰਾਉਣ ਵਾਲੇ ਜੁਗਰਾਜ ਸਿੰਘ ਨੂੰ ਮਿਲੀ ਜ਼ਮਾਨਤ
ਲਾਲ ਕਿਲ੍ਹੇ 'ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਹੋਣ ਦੀ ਸੂਚਨਾ ਮਿਲੀ ਹੈ।
jugraj_singh
ਨਵੀਂ ਦਿੱਲੀ: ਲਾਲ ਕਿਲ੍ਹੇ 'ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਹੋਣ ਦੀ ਸੂਚਨਾ ਮਿਲੀ ਹੈ। ਅਦਾਲਤ ਵੱਲੋਂ 20 ਜੁਲਾਈ ਤੱਕ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ।
ਜੁਗਰਾਜ ਸਿੰਘ ਕੇਸ ਦਰਜ ਹੋਣ ਮਗਰੋਂ ਫਰਾਰ ਸੀ। ਪਿਛਲੇ ਦਿਨੀਂ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਪੁਲਿਸ ਨੇ ਉਸ ਦੇ ਸਿਰ ਇੱਕ ਲੱਖ ਦਾ ਇਨਾਮ ਰੱਖਿਆ ਸੀ।
ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਦੱਸਿਆ ਕਿ ਜੁਗਰਾਜ ਸਿੰਘ ਦੀ ਅਗਾਉਂ ਜ਼ਮਾਨਤ ਲਈ ਦਲ ਖ਼ਾਲਸਾ ਵੱਲੋਂ ਚਾਰਾਜੋਈ ਕੀਤੀ ਜਾ ਰਹੀ ਸੀ। ਅੱਜ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਤੋਂ ਬਾਅਦ ਜੁਗਰਾਜ ਸਿੰਘ ਪਹਿਲੀ ਵਾਰ ਮੀਡੀਆ ਸਾਹਮਣੇ ਰੂਬਰੂ ਹੋਵੇਗਾ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















