ਕੁਝ ਸਾਲ ਪਹਿਲਾਂ, ਹਾਈਕੋਰਟ ਬਾਰ ਐਸੋਸੀਏਸ਼ਨ ਨੇ ਵਕੀਲਾਂ ਨੂੰ ਅਦਾਲਤ ਵਿੱਚ ਜੱਜਾਂ ਲਈ ‘ਸਰ’ ਜਾਂ ‘ਯੌਰ ਔਨਰ’ ਵਰਗੇ ਸ਼ਬਦਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਸੀ। ਹਾਲਾਂਕਿ, ਹੁਣ ਤੱਕ ਕੁਝ ਵਕੀਲ ਇਸ ਨਿਰਦੇਸ਼ ਦੀ ਪਾਲਣਾ ਨਹੀਂ ਕਰ ਰਹੇ ਸੀ।
ਦਿੱਲੀ ਹਾਈਕੋਰਟ ਤੋਂ ਜਸਟਿਸ ਮੁਰਲੀਧਰ ਦੇ ਤਬਾਦਲਾ ‘ਤੇ ਹੋਇਆ ਸੀ ਵਿਵਾਦ:
ਜਸਟਿਸ ਐਸ ਮੁਰਲੀਧਰ ਨੂੰ ਦਿੱਲੀ ਹਾਈ ਕੋਰਟ ਤੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਤਬਦੀਲ ਕਰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਤਬਾਦਲੇ ਤੋਂ ਇੱਕ ਦਿਨ ਪਹਿਲਾਂ 26 ਫਰਵਰੀ ਨੂੰ ਜਸਟਿਸ ਮੁਰਲੀਧਰ ਨੇ ਦਿੱਲੀ ਹਿੰਸਾ ਮਾਮਲੇ ‘ਚ ਤਿੰਨ ਭਾਜਪਾ ਨੇਤਾਵਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਵਿਚ ਦੇਰੀ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ।
ਅਜਿਹੀ ਸਥਿਤੀ ਵਿੱਚ ਜਦੋਂ ਅੱਧੀ ਰਾਤ ਨੂੰ ਟ੍ਰਾਂਸਫਰ ਦਾ ਹੁਕਮ ਆਇਆ ਤਾਂ ਕਾਂਗਰਸ ਸਣੇ ਹੋਰ ਵਿਰੋਧੀ ਪਾਰਟੀਆਂ ਨੇ ਸਰਕਾਰ ‘ਤੇ ਨਿਆਂਪਾਲਿਕਾ ਦੀ ਆਜ਼ਾਦੀ ਖ਼ਤਮ ਕਰਨ ਦਾ ਦੋਸ਼ ਲਾਇਆ ਸੀ।