ਬੇਅਦਬੀਆਂ ਦੀ ਜਾਂਚ ਕਰਨ ਵਾਲੇ ਕਮਿਸ਼ਨ ਦੇ ਮੁਖੀ 'ਆਪ' 'ਚ ਸ਼ਾਮਲ..!
ਏਬੀਪੀ ਸਾਂਝਾ | 24 Dec 2018 03:23 PM (IST)
ਅਮਨਦੀਪ ਦੀਕਸ਼ਿਤ ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਮਰਕੱਸੇ ਕਰ ਲਏ ਹਨ ਅਤੇ ਪੰਜਾਬ ਵਿੱਚ ਬੁਰੀ ਤਰ੍ਹਾਂ ਨੁਕਸਾਨੇ ਗਏ ਪਾਰਟੀ ਦੇ ਢਾਂਚੇ ਨੂੰ ਮੁੜ ਤੋਂ ਖੜ੍ਹਾ ਕਰਨ ਲਈ ਸਾਫ਼ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਉਣ ਦਾ ਕੰਮ ਵੀ ਸ਼ੁਰੂ ਕਰ ਲਿਆ ਹੈ। 'ਆਪ' ਇਸ ਕੰਮ ਦੀ ਸ਼ੁਰੂਆਤ ਸਾਬਕਾ ਜੱਜ ਤੋਂ ਕਰਨ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦੀ ਤਫ਼ਤੀਸ਼ ਕਰ ਚੁੱਕੇ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਨੇ ਆਮ ਆਦਮੀ ਪਾਰਟੀ ਨਾਲ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਸਟਿਸ ਜ਼ੋਰਾ ਸਿੰਘ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ, ਸ਼ਾਮ ਚਾਰ ਵਜੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਜ਼ੋਰਾ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ 2015 ਵਿੱਚ ਵਾਪਰੇ ਬੇਅਦਬੀ ਮਾਮਲਿਆਂ ਦੀ ਜਾਂਚ ਕੀਤੀ ਸੀ ਪਰ ਉਨ੍ਹਾਂ ਦੀ ਰਿਪੋਰਟ 'ਤੇ ਤਤਕਾਲੀ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ। ਕੇਜਰੀਵਾਲ ਨਾਲ ਬੈਠਕ ਤੋਂ ਬਾਅਦ ਜ਼ੋਰਾ ਸਿੰਘ ਬਾਰੇ ਰਸਮੀ ਐਲਾਨ ਹੋ ਸਕਦਾ ਹੈ।