ਨਵੀਂ ਦਿੱਲੀ: ਪਿਛਲੇ ਕਈ ਮਹੀਨਿਆਂ ਤੋਂ ਚੁੱਪ ਰਹਿਣ ਤੋਂ ਬਾਅਦ ਬੀਜੇਪੀ ਨੇ ਕਿਹਾ ਕਿ ਵਿਵਾਦਤ ਨਾਗਰਿਕਤਾ ਸੋਧ ਐਕਟ ਤਹਿਤ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦਾ ਕੰਮ ਅਗਲੇ ਸਾਲ ਜਨਵਰੀ ਤੋਂ ਸ਼ੁਰੂ ਹੋਵੇਗਾ। ਭਾਜਪਾ ਦੇ ਜਨਰਲ ਸਕੱਤਰ ਤੇ ਪੱਛਮੀ ਬੰਗਾਲ ਦੇ ਇੰਚਾਰਜ ਕੈਲਾਸ਼ ਵਿਜੈਵਰਗੀਆ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਜਨਵਰੀ 2021 ਤੋਂ ਸੀਏਏ ਐਕਟ ਤਹਿਤ ਨਾਗਰਿਕਤਾ ਦੇਣਾ ਸ਼ੁਰੂ ਕਰੇਗੀ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਲਾਸ਼ ਵਿਜੈਵਰਗੀਆ ਨੇ ਕਿਹਾ, "ਸਾਨੂੰ ਉਮੀਦ ਹੈ ਕਿ ਸੀਏਏ ਐਕਟ ਤਹਿਤ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦਾ ਕੰਮ ਅਗਲੇ ਸਾਲ ਜਨਵਰੀ ਤੋਂ ਸ਼ੁਰੂ ਹੋਵੇਗਾ। ਕੈਲਾਸ਼ ਵਿਜੈਵਰਗੀਆ ਨੇ ਕਿਹਾ, "ਗੁਆਂਢੀ ਦੇਸ਼ਾਂ ਦੇ ਨਾਗਰਿਕਾਂ ਨੂੰ ਨਾਗਰਿਕਤਾ ਦੇਣ ਦੀ ਸੁਹਿਰਦ ਵਫ਼ਾਦਾਰੀ ਨਾਲ ਕੇਂਦਰ ਨੇ ਸਿਟੀਜ਼ਨਸ਼ਿਪ ਸੋਧ ਐਕਟ ਪਾਸ ਕੀਤਾ ਹੈ।"

ਹਰਿਆਣਾ 'ਚ ਬੀਜੇਪੀ ਸਰਕਾਰ ਦੀਆਂ ਹਿੱਲੀਆਂ ਚੂਲਾਂ! ਜੇਜੇਪੀ ਵਿਧਾਇਕ ਕਿਸਾਨਾਂ ਦੇ ਹੱਕ 'ਚ ਡਟਿਆ

ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਤਰ੍ਹਾਂ ਦਾ ਐਲਾਨ ਕਰਨਾ ਮਹੱਤਵਪੂਰਨ ਹੈ ਕਿਉਂਕਿ ਚੋਣ ਮੁਹਿੰਮ ਦੌਰਾਨ ਇਹ ਉੱਥੇ ਇੱਕ ਵੱਡਾ ਮੁੱਦਾ ਬਣ ਗਿਆ ਸੀ। ਕੈਲਾਸ਼ ਵਿਜੈਵਰਗੀਆ ਦੇ ਇਸ ਬਿਆਨ 'ਤੇ ਟਿੱਪਣੀ ਕਰਦਿਆਂ, ਤ੍ਰਿਣਮੂਲ ਕਾਂਗਰਸ ਦੇ ਨੇਤਾ ਤੇ ਪੱਛਮੀ ਬੰਗਾਲ ਦੇ ਮੰਤਰੀ ਫ਼ਿਰਹਾਦ ਹਕੀਮ ਨੇ ਕਿਹਾ ਕਿ ਭਾਜਪਾ ਰਾਜ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਮੋਗਾ ਪਹੁੰਚੇ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰਿਆ, ਬਚਣ ਲਈ ਕਹਿੰਦੇ ਤੁਹਾਡੇ ਨਾਲ ਖੜ੍ਹਾ!

ਫ਼ਿਰਹਾਦ ਹਕੀਮ ਨੇ ਕਿਹਾ, "ਭਾਜਪਾ ਲਈ ਨਾਗਰਿਕਤਾ ਦਾ ਕੀ ਅਰਥ ਹੈ?" ਜੇ ਮਟੂਆ ਸਾਡੇ ਨਾਗਰਿਕ ਨਹੀਂ ਹੈ ਤਾਂ ਉਹ ਹਰ ਸਾਲ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ 'ਚ ਵੋਟ ਕਿਵੇਂ ਪਾਉਂਦੇ ਹਨ? ਭਾਜਪਾ ਨੂੰ ਪੱਛਮੀ ਬੰਗਾਲ ਦੇ ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰਨਾ ਚਾਹੀਦਾ ਹੈ। ”