ਪੜਚੋਲ ਕਰੋ
Advertisement
ਕੰਨੋਜ 'ਚ ਪ੍ਰਾਈਵੇਟ ਸਲੀਪਰ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, ਹੁਣ ਤੱਕ 9 ਲਾਸ਼ਾਂ ਨੂੰ ਕੱਢਿਆ ਬਾਹਰ
ਉੱਤਰ ਪ੍ਰਦੇਸ਼ 'ਚ ਕੰਨੋਜ ਜ਼ਿਲ੍ਹੇ ਦੇ ਛਿਬਰਾਸਓ ਥਾਣਾ ਖੇਤਰ 'ਚ ਸਿਰੋਹੀ ਪਿੰਡ ਨੇੜੇ ਇੱਕ ਪ੍ਰਾਈਵੇਟ ਸਲੀਪਰ ਬੱਸ ਅਤੇ ਟਰੱਕ ਦੀ ਟੱਕਰ ਨਾਲ ਬੱਸ ਨੂੰ ਭਿਆਨਕ ਅੱਗ ਲਗ ਗਈਡ ਇਸ ਹਾਦਸੇ 'ਚ ਕਈ ਲੋਕ ਬੁਰੀ ਤਰ੍ਹਾਂ ਝੁਲਸ ਗਏ। ਜਾਣਕਾਰੀ ਮੁਤਾਬਕ ਬੱਸ ਚੋਂ ਹੁਣ ਤੱਕ ਨੌ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ।
ਕੰਨੋਜ: ਉੱਤਰ ਪ੍ਰਦੇਸ਼ 'ਚ ਕੰਨੋਜ ਜ਼ਿਲ੍ਹੇ ਦੇ ਛਿਬਰਾਸਓ ਥਾਣਾ ਖੇਤਰ 'ਚ ਸਿਰੋਹੀ ਪਿੰਡ ਨੇੜੇ ਇੱਕ ਪ੍ਰਾਈਵੇਟ ਸਲੀਪਰ ਬੱਸ ਅਤੇ ਟਰੱਕ ਦੀ ਟੱਕਰ ਨਾਲ ਬੱਸ ਨੂੰ ਭਿਆਨਕ ਅੱਗ ਲਗ ਗਈਡ ਇਸ ਹਾਦਸੇ 'ਚ ਕਈ ਲੋਕ ਬੁਰੀ ਤਰ੍ਹਾਂ ਝੁਲਸ ਗਏ। ਜਾਣਕਾਰੀ ਮੁਤਾਬਕ ਬੱਸ ਚੋਂ ਹੁਣ ਤੱਕ ਨੌ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ਲਈ ਅੱਗ ਬੁਝਾਊ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।
ਕੰਨੋਜ ਜ਼ਿਲ੍ਹਾ ਮੈਜਿਸਟਰੇਟ ਰਵਿੰਦਰ ਕੁਮਾਰ ਨੇ ਦੱਸਿਆ ਕਿ ਬੱਸ ‘ਚ ਤਕਰੀਬਨ 43 ਵਿਅਕਤੀ ਸਵਾਰ ਸੀ। ਇਸ ਹਾਦਸੇ ‘ਚ 21 ਲੋਕਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਲਿਆ ਗਿਆ ਹੈ। ਕਾਫੀ ਲੋਕ ਅਜੇ ਵੀ ਲਾਪਤਾ ਹਨ ਜਿਨ੍ਹਾਂ ਨੂੰ ਲੱਭ ਰਹੇ ਹਾਂ। ਪੂਰਾ ਅੰਕੜਾ ਮਿਲਣ ਤੋਂ ਬਾਅਦ ਹੀ ਸਾਰੀ ਸਥਿਤੀ ਸਾਫ ਹੋ ਪਾਵੇਗੀ।
ਕੰਨਜ ਦੇ ਐਸਪੀ ਅਮਰੇਂਦਰ ਪ੍ਰਸਾਦ ਸਿੰਘ ਨੇ ਦੱਸਿਆ ਕਿ ਹਾਦਸੇ ‘ਚ 20 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ ਜਦੋਂ ਕਿ 21 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਚੋਂ ਲਗਪਗ 10 ਤੋਂ 12 ਲੋਕ ਸੜ ਰਹੀ ਬੱਸ ਤੋਂ ਜਾਨ ਬਚਾਉਣ ਲਈ ਕੁੱਦ ਗਏ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ। ਪੁਲਿਸ ਨੇ ਦੱਸਿਆ ਕਿ ਬੱਸ ‘ਚ ਤਕਰੀਬਨ 45 ਯਾਤਰੀ ਸੀ।
ਉਧਰ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਆਪਣੇ ਮੰਤਰੀ ਦੇ ਸਹਿਯੋਗੀ ਰਾਮਨਰੇਸ਼ ਅਗਨੀਹੋਤਰੀ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਅਤੇ ਹਾਦਸੇ ਬਾਰੇ ਜ਼ਿਲ੍ਹਾ ਮੈਜਿਸਟਰੇਟ ਤੋਂ ਰਿਪੋਰਟ ਮੰਗੀ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਐਸਪੀ ਕੰਨਜ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਇਆ ਗਿਆ ਹੈ ਅਤੇ ਬਚਾਅ ਕਾਰਜ ਜਾਰੀ ਹੈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ 'ਤੇ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।Kannauj: A bus carrying 50 passengers catches fire after collision with a truck on GT Road. Fire tenders have rushed to the spot. More details awaited pic.twitter.com/aRdZC8ElhG
— ANI UP (@ANINewsUP) January 10, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਲੁਧਿਆਣਾ
ਪੰਜਾਬ
Advertisement