ਕੰਨੋਜ: ਉੱਤਰ ਪ੍ਰਦੇਸ਼ 'ਚ ਕੰਨੋਜ ਜ਼ਿਲ੍ਹੇ ਦੇ ਛਿਬਰਾਸਓ ਥਾਣਾ ਖੇਤਰ ' ਸਿਰੋਹੀ ਪਿੰਡ ਨੇੜੇ ਇੱਕ ਪ੍ਰਾਈਵੇਟ ਸਲੀਪਰ ਬੱਸ ਅਤੇ ਟਰੱਕ ਦੀ ਟੱਕਰ ਨਾਲ ਬੱਸ ਨੂੰ ਭਿਆਨਕ ਅੱਗ ਲਗ ਗਈਡ ਇਸ ਹਾਦਸੇ 'ਚ ਕਈ ਲੋਕ ਬੁਰੀ ਤਰ੍ਹਾਂ ਝੁਲਸ ਗਏ। ਜਾਣਕਾਰੀ ਮੁਤਾਬਕ ਬੱਸ ਚੋਂ ਹੁਣ ਤੱਕ ਨੌ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ਲਈ ਅੱਗ ਬੁਝਾਊ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।

ਕੰਨੋਜ ਜ਼ਿਲ੍ਹਾ ਮੈਜਿਸਟਰੇਟ ਰਵਿੰਦਰ ਕੁਮਾਰ ਨੇ ਦੱਸਿਆ ਕਿ ਬੱਸ ‘ਚ ਤਕਰੀਬਨ 43 ਵਿਅਕਤੀ ਸਵਾਰ ਸੀ। ਇਸ ਹਾਦਸੇ ‘ਚ 21 ਲੋਕਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਲਿਆ ਗਿਆ ਹੈ। ਕਾਫੀ ਲੋਕ ਅਜੇ ਵੀ ਲਾਪਤਾ ਹਨ ਜਿਨ੍ਹਾਂ ਨੂੰ ਲੱਭ ਰਹੇ ਹਾਂ। ਪੂਰਾ ਅੰਕੜਾ ਮਿਲਣ ਤੋਂ ਬਾਅਦ ਹੀ ਸਾਰੀ ਸਥਿਤੀ ਸਾਫ ਹੋ ਪਾਵੇਗੀ।



ਕੰਨਜ ਦੇ ਐਸਪੀ ਅਮਰੇਂਦਰ ਪ੍ਰਸਾਦ ਸਿੰਘ ਨੇ ਦੱਸਿਆ ਕਿ ਹਾਦਸੇ ‘ਚ 20 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ ਜਦੋਂ ਕਿ 21 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਚੋਂ ਲਗਪਗ 10 ਤੋਂ 12 ਲੋਕ ਸੜ ਰਹੀ ਬੱਸ ਤੋਂ ਜਾਨ ਬਚਾਉਣ ਲਈ ਕੁੱਦ ਗਏ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ। ਪੁਲਿਸ ਨੇ ਦੱਸਿਆ ਕਿ ਬੱਸ ‘ਚ ਤਕਰੀਬਨ 45 ਯਾਤਰੀ ਸੀ।

ਉਧਰ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਆਪਣੇ ਮੰਤਰੀ ਦੇ ਸਹਿਯੋਗੀ ਰਾਮਨਰੇਸ਼ ਅਗਨੀਹੋਤਰੀ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਅਤੇ ਹਾਦਸੇ ਬਾਰੇ ਜ਼ਿਲ੍ਹਾ ਮੈਜਿਸਟਰੇਟ ਤੋਂ ਰਿਪੋਰਟ ਮੰਗੀ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।


ਐਸਪੀ ਕੰਨਜ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਇਆ ਗਿਆ ਹੈ ਅਤੇ ਬਚਾਅ ਕਾਰਜ ਜਾਰੀ ਹੈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ 'ਤੇ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।