ਪੜਚੋਲ ਕਰੋ

ਅਕਾਲੀਆਂ ਦੀ 'ਟਿਕਟ' ਨਾ ਆਈ ਰਾਸ, ਵਿਧਾਇਕਾ ਦੇ ਅਫਸਰ ਪਤੀ ਨੇ ਲਿਆ ਯੂ-ਟਰਨ

ਇਮਰਾਨ ਖ਼ਾਨ ਜਲੰਧਰ: ਸ਼੍ਰੋਮਣੀ ਅਕਾਲੀ ਦਲ ਲਈ ਫ਼ਤਹਿਗੜ੍ਹ ਸਾਹਿਬ (ਰਾਖਵਾਂ) ਲੋਕ ਸਭਾ ਸੀਟ ਟਿਕਟ ਦੇਣੀ ਕੁਝ ਸੁਖਾਲੀ ਹੋ ਸਕਦੀ ਹੈ। ਇੱਥੋਂ ਚੋਣ ਲੜਣ ਲਈ ਦੋ ਸਰਕਾਰੀ ਅਫਸਰਾਂ ਨੇ ਅਸਤੀਫ਼ੇ ਦਿੱਤੇ ਸਨ, ਜਿਨ੍ਹਾਂ ਵਿੱਚੋਂ ਇੱਕ ਨੇ ਸਿਆਸੀ ਤੋਏ-ਤੋਏ ਛੱਡ ਮੁੜ ਤੋਂ ਸਰਕਾਰੀ ਨੌਕਰੀ ਕਰਨ ਦਾ ਫੈਸਲਾ ਕਰ ਲਿਆ ਹੈ। ਹੁਸ਼ਿਆਰਪੁਰ ਦੇ ਆਰਟੀਓ ਕਰਨ ਸਿੰਘ ਨੇ ਅਸਤੀਫ਼ਾ ਵਾਪਸ ਲੈ ਕੇ ਮੁੜ ਨੌਕਰੀ ਜੁਆਇਨ ਕਰ ਲਈ ਹੈ। ਕਰਨ ਸਿੰਘ ਵਿਧਾਨ ਸਭਾ ਹਲਕਾ ਸ਼ੁਤਰਾਨਾ ਤੋਂ ਸਾਬਕਾ ਅਕਾਲੀ ਵਿਧਾਇਕ ਵਨਿੰਦਰ ਕੌਰ ਲੂੰਬਾ ਦੇ ਪਤੀ ਹਨ। ਹੁਸ਼ਿਆਰਪੁਰ ਦੇ ਖੇਤਰੀ ਟਰਾਂਸਪੋਰਟ ਅਫ਼ਸਰ ਕਰਨ ਸਿੰਘ ਨੇ ਮਾਰਚ ਮਹੀਨੇ ਦੀ ਸ਼ੁਰੂਆਤ ਵਿੱਚ ਜਦੋਂ ਆਰਟੀਓ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਤਾਂ ਇਹ ਇਹ ਚਰਚਾ ਹੋਈ ਕਿ ਉਹ ਅਕਾਲੀ ਟਿਕਟ 'ਤੇ ਫ਼ਤਹਿਗੜ੍ਹ ਸਾਹਿਬ ਤੋਂ ਚੋਣ ਲੜਣਗੇ। ਸੋਸ਼ਲ ਮੀਡੀਆ 'ਤੇ ਕੁਝ ਲੋਕਾਂ ਨੇ ਕਰਨ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਸੀਟ ਤੋਂ ਉਮੀਦਵਾਰ ਦੱਸਣਾ ਵੀ ਸ਼ੁਰੂ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਪਾਰਟੀ ਤੋਂ ਟਿਕਟ ਲਈ ਨਾਂਹ ਹੋਣ 'ਤੇ ਕਰਨ ਸਿੰਘ ਨੇ ਵਾਪਸ ਨੌਕਰੀ ਜੁਆਇਨ ਕੀਤੀ ਹੈ। 'ਏਬੀਪੀ ਸਾਂਝਾ' ਨਾਲ ਫ਼ੋਨ 'ਤੇ ਹੋਈ ਗੱਲਬਾਤ ਦੌਰਾਨ ਕਰਨ ਸਿੰਘ ਨੇ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਉਨਾਂ ਦਾ ਅਸਤੀਫਾ ਮਨਜ਼ੂਰ ਨਹੀਂ ਹੋਇਆ ਅਤੇ ਉਨਾਂ ਨੇ ਨੌਕਰੀ ਮੁੜ ਜੁਆਇਨ ਕਰ ਲਈ ਹੈ। ਕਰਨ ਸਿੰਘ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ ਦਾ ਕਹਿਣਾ ਹੈ ਕਿ ਪਾਰਟੀ ਜਿਸ ਨੂੰ ਮੌਕਾ ਦੇਵੇਗੀ ਉਸੇ ਨੇ ਲੋਕ ਸਭਾ ਚੋਣ ਲੜਣੀ ਹੈ। ਫ਼ਤਹਿਗੜ੍ਹ ਸਾਹਿਬ ਸੀਟ ਤੋਂ ਅਕਾਲੀ ਟਿਕਟ ਦੇ ਦਾਅਵੇਦਾਰਾਂ ਵਿੱਚ ਏਆਈਜੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਹਰਮੋਹਨ ਸੰਧੂ ਦਾ ਵੀ ਨਾਂ ਚਰਚਾ ਵਿੱਚ ਹੈ। ਜਲੰਧਰ ਦੇ ਐਸਐਸਪੀ ਰਹਿ ਚੁੱਕੇ ਹਰਮੋਹਨ ਸੰਧੂ ਨੇ ਫਰਵਰੀ ਦੇ ਪਹਿਲੇ ਹਫਤੇ ਵਿੱਚ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ। ਹਰਮੋਹਨ ਸੰਧੂ ਚਮਕੌਰ ਸਾਹਿਬ ਤੋਂ ਪੰਜ ਵਾਰ ਵਿਧਾਇਕ ਰਹਿ ਚੁੱਕੀ ਸਤਵੰਤ ਕੌਰ ਸੰਧੂ ਦੇ ਪੁੱਤਰ ਹਨ। ਫ਼ਤਹਿਗੜ੍ਹ ਸਾਹਿਬ ਸੀਟ ਤੋਂ ਹੁਣ ਅਕਾਲੀ ਦਲ ਦੀ ਟਿਕਟ ਦੇ ਉਮੀਦਵਾਰਾਂ ਵਿੱਚ ਹਰਮੋਹਨ ਸੰਧੂ, ਉਨ੍ਹਾਂ ਦੀ ਮਾਤਾ ਸਤਵੰਤ ਕੌਰ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਤੋਂ ਇਲਾਵਾ ਵੀ ਇੱਕ-ਦੋ ਨਾਂ ਚਰਚਾ ਵਿੱਚ ਹਨ। ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਦਾ ਕਹਿਣਾ ਹੈ ਕਿ ਇੱਕ-ਦੋ ਦਿਨਾਂ ਵਿੱਚ ਇਹ ਸਾਫ ਹੋ ਜਾਵੇਗਾ ਕਿ ਕਿਸ ਨੇ ਚੋਣ ਲੜਣੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget