ਮਨਵੀਰ ਕੌਰ ਰੰਧਾਵਾ
ਚੰਡੀਗੜ੍ਹ: ਮੰਗਲਵਾਰ ਨੂੰ ਵਿਧਾਨ ਸਭਾ 'ਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਕਿਸੇ ਵੀ ਕੀਮਤ ‘ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗਲਿਆਰੇ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ।
ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਬਾਰੇ ਉਨ੍ਹਾਂ ਦੇ ਕਥਿਤ ਬਿਆਨਾਂ 'ਤੇ ਉਸ ਨੂੰ ਬਰਖਾਸਤ ਕਰਨ ਦੀ ਵਿਰੋਧੀ ਧਿਰ ਦੀ ਮੰਗ ਦਾ ਜਵਾਬ ਦਿੰਦਿਆਂ ਸੀਐਮ ਨੇ ਕਿਹਾ ਕਿ ਡੀਜੀਪੀ ਪਹਿਲਾਂ ਹੀ ਮੁਆਫੀ ਮੰਗ ਚੁੱਕਿਆ ਹੈ। ਵਿਰੋਧੀ ਧਿਰ ਇਸ ਮੁੱਦੇ ਨੂੰ ਰਾਜਨੀਤਕ ਲਾਹੇ ਲਈ ਵਧਾ ਰਹੀ ਹੈ।
ਕੈਪਟਨ ਨੇ ਕਿਹਾ, “ਹਰ ਕੋਈ ਗਲਤੀਆਂ ਕਰਦਾ ਹੈ।” ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਡੀਜੀਪੀ ਦੀਆਂ ਟਿੱਪਣੀਆਂ ਨੂੰ "ਟਾਲਿਆ ਜਾ ਸਕਦਾ ਸੀ।" ਉਨ੍ਹਾਂ ਅੱਗੇ ਕਿਹਾ ਕਿ ਹਰੇਕ ਨੂੰ ਦੁਸ਼ਮਣ ਗੁਆਂਢੀ ਦੀ ਨਜ਼ਰ ਨਾਲ ਦੇਸ਼ ਦੀ ਸੁਰੱਖਿਆ ਦੀਆਂ ਚਿੰਤਾਵਾਂ ਨੂੰ ਸਮਝਣਾ ਚਾਹੀਦਾ ਹੈ।
ਕੈਪਟਨ ਨੇ ਕਿਹਾ ਕਿ ਸਭ ਖੁਸ਼ ਹਨ ਕਿ ਲਾਂਘਾ ਖੁੱਲ੍ਹਿਆ ਹੈ ਪਰ ਇਸ ਦੇ ਨਾਲ ਸੁਰੱਖਿਆ ਨੂੰ ਲੈ ਕੇ ਵੀ ਕਈ ਸਵਾਲ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੀ ਮਨਸ਼ਾ ਬੁਰੀ ਹੈ। ਉਹ ਪਾਕਿ ਏਜੰਸੀ ਆਈਐਸਆਈ ਰਾਹੀਂ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਅਸੀਂ ਸਾਢੇ ਤਿੰਨ ਸਾਲਾਂ ਵਿੱਚ ਬਹੁਤ ਸਾਰੇ ਮਡਿਊਲ ਤੋੜੇ ਹਨ। ਸੀਐਮ ਨੇ ਇਹ ਵੀ ਕਿਹਾ ਕਿ ਅਸੀਂ ਕਿਸੇ ਵੀ ਹਾਲਾਤ 'ਚ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ।
ਇਸ ਦੇ ਨਾਲ ਹੀ ਸੀਐਮ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਲੱਗੇ ਇਲਜ਼ਾਮਾਂ 'ਤੇ ਉਨ੍ਹਾਂ ਦਾ ਬਚਾਅ ਕਰਦਿਆਂ ਕਿਹਾ ਕਿ ਅਦਾਲਤ ਨੇ ਭਾਰਤ ਭੂਸ਼ਣ ਨੂੰ 1992 'ਚ ਅੱਤਵਾਦੀਆਂ ਨੂੰ ਪਨਾਹ ਦੇਣ ਕਰਕੇ ਟਾਡਾ ਕੇਸ ਨੂੰ ਪਹਿਲਾਂ ਹੀ ਬੰਦ ਕਰ ਦਿੱਤਾ ਸੀ। ਜਦੋਂ ਕੈਪਟਨ ਨੇ ਕਿਹਾ, “25 ਸਾਲ ਪੁਰਾਣੇ ਬੰਦ ਟਾਡਾ ਕੇਸ” ਬਾਰੇ ਵਿਚਾਰ-ਵਟਾਂਦਰੇ ਦੀ ਲੋੜ ਨਹੀਂ, ਤਾਂ ‘ਆਪ’ ਤੇ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਿਰੁੱਧ 32 ਸਾਲ ਪੁਰਾਣੇ ਕੇਸ ਨੂੰ ਕਿਉਂ ਖੋਲ੍ਹਿਆ ਗਿਆ ਸੀ।
ਉਧਰ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ, “ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਨੇ ਆਸ਼ੂ ਦਾ ਕੇਸ 15 ਸਾਲਾਂ ਤੋਂ ਕਿਉਂ ਨਹੀਂ ਖੋਲ੍ਹਿਆ?” ਫਿਰ ਅਕਾਲੀ ਦਲ ਤੇ ‘ਆਪ’ ਵਿਧਾਇਕਾਂ ਨੇ ਆਸ਼ੂ ਦੇ ਬਕਾਇਆ ਪਏ ਕੇਸਾਂ ਨੂੰ ਖੋਲ੍ਹਣ ਦੀ ਮੰਗ ਕਰਦਿਆਂ ਮਾਰਚ ਕੀਤਾ ਤੇ ਵਾਕਆਊਟ ਕਰਨ ਲਈ ਅੱਗੇ ਵਧੇ।
ਡੀਜੀਪੀ ਤੇ ਮੰਤਰੀ ਦੇ ਪੁਆੜੇ ਬਾਰੇ ਖੁੱਲ੍ਹ ਕੇ ਬੋਲੇ ਕੈਪਟਨ, ਕਰਤਾਰਪੁਰ ਲਾਂਘਾ ਨਹੀਂ ਹੋਏਗਾ ਕਿਸੇ ਵੀ ਕੀਮਤ ‘ਤੇ ਬੰਦ
ਮਨਵੀਰ ਕੌਰ ਰੰਧਾਵਾ
Updated at:
25 Feb 2020 11:51 AM (IST)
ਮੰਗਲਵਾਰ ਨੂੰ ਵਿਧਾਨ ਸਭਾ 'ਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਕਿਸੇ ਵੀ ਕੀਮਤ ‘ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗਲਿਆਰੇ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ।
- - - - - - - - - Advertisement - - - - - - - - -