ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਟਵਿੱਟਰ 'ਤੇ ਡਾਕਟਰੇਡ ਵੀਡੀਓ ਪੋਸਟ ਕਰਨ ਲਈ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀਡੀਓ ਨੂੰ ਲੈ ਕੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।


ਕੇਜਰੀਵਾਲ ਨੇ ਟਵੀਟ ਕੀਤਾ, “ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਵੀਡੀਓ ਨੂੰ ਤੁਰੰਤ ਹਟਾ ਨਹੀਂ ਲੈਂਦੇ ਅਤੇ ਮੁਆਫੀ ਨਹੀਂ ਮੰਗਦੇ ਤਾਂ ਮੈਂ ਕਾਨੂੰਨੀ ਕਾਰਵਾਈ ਕਰਾਂਗਾ।” ਵੀਡੀਓ ਨੂੰ ਟਵੀਟ ਕਰਦਿਆਂ ਕੇਜਰੀਵਾਲ ਨੇ ਲਿਖਿਆ, “ਇਹ ਇਕ ਡਾਕਟਰੇਡ ਵੀਡੀਓ ਹੈ। ਹੈਰਾਨੀ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸਿਆਸੀ ਲਾਭ ਲਈ ਅਜਿਹੀ ਗੰਦੀ ਰਾਜਨੀਤੀ ਦਾ ਸਹਾਰਾ ਲੈ ਰਹੇ ਹਨ।''



ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ 17 ਸੈਕਿੰਡ ਦਾ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਦੇ ਦਿਖਾਈ ਦੇ ਰਹੇ ਹਨ।

ਕਿਸਾਨ ਅੰਦੋਲਨ 'ਤੇ ਵਿਦੇਸ਼ੀ ਹਸਤੀਆਂ ਦੇ ਟਵੀਟ ਤੋਂ ਬਾਅਦ ਅਮਿਤ ਸ਼ਾਹ ਦਾ ਪਲਟਵਾਰ, ਦੱਸਿਆ ਪ੍ਰੋਪੇਗੈਂਡਾ

ਇਹੀ ਵੀਡੀਓ ਦਿੱਲੀ ਭਾਜਪਾ ਦੇ ਅਧਿਕਾਰਤ ਟਵਿੱਟਰ ਹੈਂਡਲ ਅਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਸੀ। ਇਸ ਕੇਸ ਵਿੱਚ ਅੱਜ 'ਆਪ' ਨੇ ਸੰਬਿਤ ਪਾਤਰਾ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ