ਪੜਚੋਲ ਕਰੋ

ਖਾਲਿਸਤਾਨ ਟਾਈਗਰ ਫੋਰਸ ਦਾ ਕਾਰਕੁੰਨ ਨੂੰ ਮੋਗਾ ਤੋਂ ਗ੍ਰਿਫ਼ਤਾਰ, ਡੇਰਾ ਪ੍ਰੇਮੀ ਕਤਲ 'ਚ ਵਰਤੇ ਹਥਿਆਰ ਵੀ ਬਰਾਮਦ

ਖਾਲਿਸਤਾਨ ਟਾਈਗਰ ਫੋਰਸ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇਟੀਐਫ ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ ‘ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ ਕੇਸ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਹੈ। 

ਮੋਗਾ: ਖਾਲਿਸਤਾਨ ਟਾਈਗਰ ਫੋਰਸ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇਟੀਐਫ ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ ‘ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ ਕੇਸ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਹੈ। 

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਲ, ਜੋ ਕਿ ਮੋਗਾ ਦੇ ਪਿੰਡ ਡਾਲਾ ਦਾ ਵਸਨੀਕ ਹੈ, ਨੂੰ ਮੋਗਾ ਪੁਲਿਸ ਨੇ ਮੋਗਾ ਜ਼ਿਲੇ ਦੇ ਨੱਥੂਵਾਲਾ ਜਦੀਦ ਦੇ ਕੋਲੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਚਾਰ .315 ਬੋਰ ਪਿਸਤੌਲਾਂ ਨਾਲ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ ਵੱਲੋਂ 22 ਜੂਨ ਨੂੰ ਕਮਲ ਦੇ ਦੋ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਤਿੰਨੋਂ ਮੁਲਜ਼ਮ ਕੇਟੀਐਫ ਦੇ ਕੈਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ, ਜਿਸ ਨੂੰ ਸਰਕਾਰ ਦੁਆਰਾ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ, ਦੇ ਦਿਸ਼ਾ ਨਿਰਦੇਸ਼ਾਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਤਿੰਨ ਹੋਰ ਕੇਟੀਐਫ ਦੇ ਸਹਿ-ਸਾਜ਼ਿਸ਼ਕਰਤਾ/ਮਾਸਟਰ ਮਾਈਡਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਜੋ ਸਰੀ (ਬੀਸੀ) ਕੈਨੇਡਾ ਵਿੱਚ ਛੁਪੇ ਹੋਏ ਹਨ ਅਤੇ ਮੁਕੱਦਮੇ ਅਤੇ ਅਪਰਾਧਿਕ ਕਾਰਵਾਈ ਲਈ ਪੰਜਾਬ ਪੁਲਿਸ ਉਨ੍ਹਾਂ ਨੂੰ ਭਾਰਤ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਮਲ ਤੋਂ ਇੱਕ ਮਹਿੰਦਰਾ ਬਲੈਰੋ ਵੀ ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਉਹ ਜਾਅਲੀ ਰਜਿਸਟ੍ਰੇਸ਼ਨ ਨੰਬਰ ਸੀਐਚ 01 ਏਐਫ 601 ਲਗਾ ਕੇ ਕਰ ਰਿਹਾ ਸੀ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਕਮਲ ਕੋਲੋਂ ਤਿੰਨ ਮੋਟਰਸਾਈਕਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਭਗਤਾ ਭਾਈਕਾ ਵਿਖੇ ਡੇਰਾ ਪ੍ਰੇਮੀ ਦੇ ਕਤਲ, ਫਿਲੌਰ ਵਿੱਚ ਪੁਜਾਰੀ ‘ਤੇ ਗੋਲੀਬਾਰੀ ਅਤੇ ਸੁਪਰਸ਼ਾਈਨ ਕਤਲ ਵਿੱਚ ਵਰਤਿਆ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?

ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Advertisement
ABP Premium

ਵੀਡੀਓਜ਼

By Election | ਜ਼ਿਮਨੀ ਚੋਣਾਂ 'ਚ ਹੋਵੇਗੀ live ਵੀਡੀਓਗ੍ਰਾਫੀ  ਚੋਣਾਂ 'ਚ ਸਖ਼ਤ ਹੋਇਆ ਇਲੈਕਸ਼ਨ ਕਮਸ਼ਿਨSukhbir Badal ਦਾ ਅਸਤੀਫ਼ਾ Akali Dal ਨੂੰ ਮੁੜ ਕਰੇਗਾ ਮਜ਼ਬੂਤ ! ਬਾਗ਼ੀ ਧੜੇ ਦੇ ਲੀਡਰ ਕਰਨਗੇ ਘਰ ਵਾਪਸੀ |Abp SanjhaSukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ

Embed widget