khanna Fake DSP Cases : ਖੰਨਾ ਵਿਖੇ ਫ਼ਰਜ਼ੀ ਡੀਐਸਪੀ ਮਾਮਲੇ ਦੇ ਤਾਰ ਹੁਣ ਬਹੁ- ਕਰੋੜੀ ਡਰੱਗ ਰੈਕੇਟ ਚਲਾਉਣ ਵਾਲੇ ਗੁਰਦੀਪ ਸਿੰਘ ਰਾਣੋ ਦੇ ਨਾਲ ਜੁੜ ਗਏ ਹਨ। ਨਕਲੀ ਡੀਐਸਪੀ ਦੀਪ ਪ੍ਰੀਤ ਸਿੰਘ ਨੇ ਜਾਂਚ ਦੌਰਾਨ ਗੁਰਦੀਪ ਸਿੰਘ ਰਾਣੋ ਦਾ ਨਾਮ ਉਗਲਿਆ। ਜਿਸ ਤੋਂ ਬਾਅਦ ਖੰਨਾ ਪੁਲਿਸ ਹੁਣ ਫਿਰੋਜ਼ਪੁਰ ਜੇਲ੍ਹ 'ਚ ਬੰਦ ਰਾਣੋ ਨੂੰ ਪ੍ਰੋਡਕਸ਼ਨ ਵਾਰੰਟ ਉਪਰ ਲੈ ਕੇ ਆਈ ਹੈ।
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਫ਼ਰਜ਼ੀ ਡੀਐਸਪੀ ਗੁਰਦੀਪ ਰਾਣੋ ਦੇ ਨਾਲ ਵੀ ਕਾਫ਼ਿਲੇ 'ਚ ਡੀਐਸਪੀ ਬਣਕੇ ਘੁੰਮਦਾ ਸੀ। ਇਸ ਮਾਮਲੇ 'ਚ ਪੰਜਾਬ ਪੁਲਿਸ ਦੇ ਇੱਕ ਐਸ.ਪੀ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ ,ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਹ ਐਸਪੀ ਰਾਣੋ ਦੇ ਬੇਹੱਦ ਕਰੀਬੀ ਰਿਹਾ ਹੈ।
ਜ਼ਿਕਰਯੋਗ ਹੈ ਕਿ ਨਵੰਬਰ 2020 'ਚ ਗੁਰਦੀਪ ਰਾਣੋ ਨੂੰ ਕਰੋੜਾਂ ਰੁਪਏ ਦੇ ਨਸ਼ੇ ਅਤੇ ਹਥਿਆਰਾਂ ਨਾਲ ਫੜਿਆ ਗਿਆ ਸੀ। ਰਾਣੋ ਦੇ ਤਾਰ ਵੱਡੇ -ਵੱਡੇ ਪੁਲਿਸ ਅਫ਼ਸਰਾਂ ਅਤੇ ਰਾਜਨੀਤਕ ਲੋਕਾਂ ਨਾਲ ਸਾਹਮਣੇ ਆਏ ਸੀ। ਇਸ ਬਹੁ ਕਰੋੜੀ ਡਰੱਗ ਮਾਮਲੇ 'ਚ ਪਰਮਰਾਜ ਸਿੰਘ ਉਮਰਾਨੰਗਲ, ਵਰਿੰਦਰਜੀਤ ਸਿੰਘ ਥਿੰਦ ਸਮੇਤ ਚਾਰ ਪੁਲਿਸ ਅਧਿਕਾਰੀ ਸਸਪੈਂਡ ਵੀ ਕੀਤੇ ਗਏ ਸਨ। ਓਥੇ ਹੀ ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ। ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਗੁਰਦੀਪ ਸਿੰਘ ਰਾਣੋ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : Drug Racket Cases : ਡਰੱਗਜ਼ ਰੈਕੇਟ ਮਾਮਲੇ 'ਚ ਮੋਗਾ ਰੇਡ ਕਰਨ ਗਈ ਪੁਲਿਸ 'ਤੇ ਤਸਕਰਾਂ ਨੇ ਚਲਾਈ ਗੋਲੀ, ਕਾਂਸਟੇਬਲ ਜ਼ਖਮੀ
ਦੱਸ ਦੇਈਏ ਕਿ ਸਾਲ 2022 ਵਿੱਚ 7 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪੰਜਾਬ ਦੇ ਸਭ ਤੋਂ ਵੱਡੇ ਡਰੱਗ ਸਮਗਲਰ ਵਿੱਚੋਂ ਇੱਕ ਗੁਰਦੀਪ ਸਿੰਘ ਰਾਣੋ ਨੂੰ ਗਿਰਫ਼ਤਾਰ ਕੀਤਾ ਸੀ। ਰਾਣੋ ਸਾਬਕਾ ਅਕਾਲੀ ਦਲ ਦਾ ਸਰਪੰਚ ਰਹਿ ਚੁੱਕਿਆ ਹੈ ਅਤੇ ਜਦੋਂ ਉਸ ਦੀ ਗਿਰਫ਼ਤਾਰੀ ਹੋਈ ਸੀ ਤਾਂ 8 ਲੱਗਜ਼ਰੀ ਕਾਰਾਂ ਡਰੱਗ ਅਤੇ ਕਰੋੜਾਂ ਦਾ ਕੈਸ਼ ਬਰਾਮਦ ਹੋਇਆ, ਜਿਸ ਨੂੰ ਵੇਖ ਕੇ ਪੁਲਿਸ ਦੇ ਹੋਸ਼ ਉੱਡ ਗਏ ਸਨ।
ਉਸ ਵੇਲੇ ਇਸ ਮਾਮਲੇ ਵਿੱਚ ਕਈ ਸਿਆਸਤਦਾਨਾਂ ਅਤੇ ਪੁਲਿਸ ਅਫ਼ਸਰਾਂ ਦੇ ਨਾਂ ਸਾਹਮਣੇ ਆਏ ਸਨ ,ਜਿੰਨਾਂ ਦੀ ਸਰਪ੍ਰਸਤੀ ਵਿੱਚ ਰਾਣੋ ਡਰੱਗ ਦਾ ਵੱਡਾ ਨੈੱਟਵਰਕ ਚਲਾਉਂਦਾ ਸੀ। ਇਸ ਮਾਮਲੇ ਵਿੱਚ ਸਾਬਕਾ IPS ਅਤੇ ਲੁਧਿਆਣਾ ਦੇ ਤਤਕਾਲ IG ਪਰਮਰਾਜ ਉਮਰਾਨੰਗਲ ਅਤੇ 4 ਹੋਰ ਅਫ਼ਸਰਾਂ ਖਿਲਾਫ਼ ਵੱਡੀ ਕਾਰਵਾਹੀ ਕੀਤੀ ਗਈ ਸੀ।