ਪੜਚੋਲ ਕਰੋ

ਕੁਲਤਾਰ ਸੰਧਵਾਂ ਨੇ ਮੁੱਖ ਮੰਤਰੀ ਨੂੰ ਵੱਡਾ ਕਦਮ ਚੁੱਕਣ ਦੀ ਦਿੱਤੀ ਸਲਾਹ, ਕੀ ਮੰਨਣਗੇ ਕੈਪਟਨ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਸਬੰਧੀ ਪਾਸ ਹੋਏ ਤਿੰਨ ਕਨੂੰਨਾਂ ਨੂੰ ਲੈ ਕੇ ਵਿਸ਼ੇਸ਼ ਇਜਲਾਸ ਬੁਲਾਉਣ ਦੀ ਗੱਲ ਕਹੀ ਗਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਸ ਇਜਲਾਸ 'ਚ ਕੈਪਟਨ ਨੂੰ ਵੱਡਾ ਕਦਮ ਚੁੱਕਣ ਲਈ ਕਿਹਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਸਬੰਧੀ ਪਾਸ ਹੋਏ ਤਿੰਨ ਕਨੂੰਨਾਂ ਨੂੰ ਲੈ ਕੇ ਵਿਸ਼ੇਸ਼ ਇਜਲਾਸ ਬੁਲਾਉਣ ਦੀ ਗੱਲ ਕਹੀ ਗਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਸ ਇਜਲਾਸ 'ਚ ਕੈਪਟਨ ਨੂੰ ਵੱਡਾ ਕਦਮ ਚੁੱਕਣ ਲਈ ਕਿਹਾ ਹੈ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਉਹ ਵਿਸ਼ੇਸ਼ ਇਜਲਾਸ 'ਚ ਲੋਕਾਂ ਤੇ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਯਕੀਨ ਦਿਵਾਉਣ ਕਿ ਉਹ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਕਿਸਾਨ ਮਾਰੂ ਤਿੰਨੇ ਬਿੱਲਾਂ ਦੀ ਤਿਆਰੀ ਸਮੇਂ ਹਾਜ਼ਰ ਨਹੀਂ ਸੀ।
ਜੇਕਰ ਉਹ ਸੱਚ ਮੁਚ ਹੀ ਤਿਆਰੀ ਸਮੇਂ ਹਾਜ਼ਰ ਨਹੀਂ ਸੀ ਤਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵੱਲੋਂ 'ਅਧਿਕਾਰ ਮੋਸ਼ਨ' ਪ੍ਰਵਾਨ ਕਰਕੇ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਸੰਕਟ ਦੀ ਘੜੀ ਪੰਜਾਬ ਦੇ ਕਿਸਾਨਾਂ ਤੇ ਲੋਕਾਂ 'ਤੇ ਮੜ੍ਹੀ ਗਈ ਹੈ। ਉਸ ਤੋਂ ਜੱਗ ਜ਼ਾਹਿਰ ਹੈ ਕਿ ਕਾਰਪੋਰੇਟ ਘਰਾਣਿਆਂ ਨੇ ਪੰਜਾਬ ਦੀ ਜ਼ਮੀਨ 'ਤੇ ਅੱਖ ਰੱਖੀ ਹੋਈ ਹੈ। ਮੋਦੀ ਸਰਕਾਰ ਵੱਲੋਂ ਥੋਪੇ ਗਏ ਕਿਸਾਨ ਮਾਰੂ ਬਿਲ ਸੰਘੀ ਢਾਂਚੇ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਜੇਕਰ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਦਿਲੋਂ ਹਮਦਰਦੀ ਹੈ ਤਾਂ ਉਹ ਆਗਾਮੀ ਵਿਸ਼ੇਸ਼ ਸੈਸ਼ਨ ਤੁਰੰਤ ਬੁਲਾਉਣ ਅਤੇ ਮੋਦੀ ਸਰਕਾਰ ਵੱਲੋਂ ਲੋਕਾਂ 'ਤੇ ਜ਼ਬਰਦਸਤੀ ਥੋਪੇ ਗਏ ਕਿਸਾਨ ਮਾਰੂ ਖੇਤੀ ਬਿੱਲਾਂ ਬਾਰੇ ਬਾਕੀ ਸੂਬਿਆਂ ਜਿਵੇਂ ਹਿਮਾਚਲ ਪ੍ਰਦੇਸ਼, ਝਾਰਖੰਡ ਆਦਿ ਦੀ ਤਰਜ਼ 'ਤੇ ਮਤਾ ਪਾਸ ਕਰੇ ਕਿ ਪੰਜਾਬ ਤੋਂ ਬਾਹਰੀ ਵਿਅਕਤੀ ਜਾਂ ਕੰਪਨੀ ਵੱਲੋਂ ਜ਼ਮੀਨ ਖ਼ਰੀਦਣ 'ਤੇ ਪੂਰਨ ਰੂਪ 'ਚ ਪਾਬੰਦੀ ਲਗਾਈ ਜਾਵੇ। ਇਹ ਵੀ ਮਤਾ ਪਾਸ ਕੀਤਾ ਜਾਵੇ ਕਿ ਬਾਹਰੀ ਕੰਪਨੀ ਜੇਕਰ ਉਦਯੋਗਿਕ ਇਕਾਈ ਲਗਾਉਂਦੀ ਹੈ ਤਾਂ ਪਹਿਲਾਂ ਪੰਜਾਬ ਸਰਕਾਰ ਕੋਲੋਂ ਪ੍ਰਵਾਨਗੀ ਲਵੇ। ਕਾਰਪੋਰੇਟ ਘਰਾਣਿਆਂ ਤੋਂ ਪਹਿਲਾਂ ਖ਼ਰੀਦ ਕੀਤੀਆਂ ਗਈਆਂ ਜ਼ਮੀਨਾਂ 'ਤੇ ਵੀ ਨਜ਼ਰਸਾਨੀ ਕਰਨ ਲਈ ਮਤਾ ਪਾਸ ਕੀਤਾ ਜਾਵੇ।
ਕੁਲਤਾਰ ਸਿੰਘ ਸੰਧਵਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਇਜਲਾਸ ਦੌਰਾਨ ਇਹ ਵੀ ਮਤਾ ਪਾਸ ਕਰਨਾ ਚਾਹੀਦਾ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਕੰਪਨੀ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਰੇਟ 'ਤੇ ਜਿਨਸ ਖ਼ਰੀਦ ਦੀ ਹੈ ਤਾਂ ਉਸ ਖ਼ਿਲਾਫ਼ ਫ਼ੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ। ਕੁਲਤਾਰ ਸੰਧਵਾਂ ਨੇ ਬਾਕੀ ਰਾਜਨੀਤਕ ਪਾਰਟੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ 'ਚ ਆਪਣੇ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਕਿਸਾਨਾਂ ਦੀ ਬਾਂਹ ਫੜੀ ਜਾਵੇ ਅਤੇ ਵਿਸ਼ੇਸ਼ ਇਜਲਾਸ 'ਚ ਉਕਤ ਮਤਿਆਂ ਦਾ ਸਮਰਥਨ ਕਰਕੇ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਜਾਣ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget