ਪੜਚੋਲ ਕਰੋ

ਪੰਜਾਬ ਨੂੰ 'ਕੈਂਸਰ ਟ੍ਰੇਨ' ਤੋਂ ਮੁਕਤੀ ਦਿਵਾਉਣਾ ਚਾਹੁੰਦਾ ਮੋਗੇ ਦਾ ਕੁਲਵੰਤ

ਇਮਰਾਨ ਖ਼ਾਨ ਜਲੰਧਰ: ਪੰਜਾਬ ਵਿੱਚੋਂ ਰੋਜ਼ਾਨਾ ਸੈਂਕੜੇ ਮਰੀਜ਼ ਕੈਂਸਰ ਦਾ ਇਲਾਜ ਕਰਵਾਉਣ ਬਠਿੰਡਾ ਰੇਲਵੇ ਸਟੇਸ਼ਨ ਤੋਂ 'ਕੈਂਸਰ ਟ੍ਰੇਨ' ਵਿਚ ਸਵਾਰ ਹੋ ਕੇ ਰਾਜਸਥਾਨ ਜਾਂਦੇ ਹਨ, ਇਸ ਦਾ ਮਤਲਬ ਇਹ ਹੈ ਕਿ ਰਾਜਸਥਾਨ ਸਾਡੇ ਨਾਲੋਂ ਚੰਗਾ ਸੂਬਾ ਹੈ? ਇਹ ਸਵਾਲ ਹੈ ਮੋਗਾ ਨਾਲ ਸਬੰਧ ਰੱਖਣ ਵਾਲੇ ਪ੍ਰਵਾਸੀ ਭਾਰਤੀ ਕੁਲਵੰਤ ਸਿੰਘ ਧਾਲੀਵਾਲ ਦਾ। ਧਾਲੀਵਾਲ ਨੂੰ ਜਦ ਇਸ ਸਵਾਲ ਨੇ ਪ੍ਰੇਸ਼ਾਨ ਕੀਤਾ ਸੀ ਤਾਂ ਅੱਜ ਤੋਂ ਕਰੀਬ 15 ਸਾਲ ਪਹਿਲਾਂ ਆਪਣਾ ਕੱਪੜਿਆਂ ਦਾ ਕਾਰੋਬਾਰ ਛੱਡ ਕੇ ਕੈਂਸਰ ਮਰੀਜ਼ਾਂ ਦੇ ਇਲਾਜ ਵਿੱਚ ਹੀ ਲੱਗ ਗਏ ਸਨ। ਇਸ ਤੋਂ ਬਾਅਦ ਉਨਾਂ 'ਵਰਲਡ ਕੈਂਸਰ ਕੇਅਰ' ਨਾਂ ਦੀ ਸੰਸਥਾ ਬਣਾਈ ਅਤੇ ਪੰਜਾਬ ਵਿੱਚ ਕੈਂਸਰ ਮਰੀਜ਼ਾਂ ਨੂੰ ਜਾਗਰੂਕ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ। ਧਾਲੀਵਾਲ ਅੱਜ-ਕੱਲ੍ਹ ਪੰਜਾਬ ਆਏ ਹੋਏ ਹਨ ਅਤੇ ਆਪਣੀ ਟੀਮ ਨਾਲ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਮਰੀਜ਼ਾਂ ਦੇ ਟੈਸਟ ਕਰਵਾ ਰਹੇ ਹਨ। ਉਨ੍ਹਾਂ ਦਾ ਟੀਚਾ ਹੈ ਕਿ ਪੂਰੇ ਪੰਜਾਬ ਦੇ ਲੋਕਾਂ ਦਾ ਕੈਂਸਰ ਟੈਸਟ ਹੋਵੇ ਅਤੇ ਕੈਂਸਰ ਨੂੰ ਮੁੱਢ ਵਿੱਚ ਹੀ ਯਾਨੀ ਕਿ ਪਹਿਲੀ ਸਟੇਜ 'ਤੇ ਹੀ ਫੜਿਆ ਜਾ ਸਕੇ। ਕੁਲਵੰਤ ਧਾਲੀਵਾਲ ਦੱਸਦੇ ਹਨ- ਯੂਕੇ ਵਿੱਚ ਵੀ ਕੈਂਸਰ ਦੇ ਬੜੇ ਮਰੀਜ਼ ਸਾਹਮਣੇ ਆ ਰਹੇ ਹਨ ਪਰ ਉੱਥੇ ਪੰਜਾਬ ਵਾਂਗ ਕੈਂਸਰ ਦੇ ਮਰੀਜ਼ਾਂ ਦੀ ਮੌਤ ਦਰ ਜ਼ਿਆਦਾ ਨਹੀਂ ਹੈ। ਉੱਥੇ ਕੈਂਸਰ ਪਹਿਲੀ ਸਟੇਜ 'ਤੇ ਪਤਾ ਲੱਗ ਜਾਂਦਾ ਹੈ ਜਦਕਿ ਸਾਨੂੰ ਤੀਜੀ ਸਟੇਜ 'ਤੇ ਉਸ ਬਾਰੇ ਜਾਣਕਾਰੀ ਹੁੰਦੀ ਹੈ। ਇਸੇ ਲਈ ਮੇਰੀ ਕੋਸ਼ਿਸ਼ ਹੈ ਕਿ ਘੱਟੋ-ਘੱਟ ਸਾਨੂੰ ਕੈਂਸਰ ਦਾ ਜਲਦੀ ਪਤਾ ਲੱਗ ਸਕੇ। 'ਵਰਲਡ ਕੈਂਸਰ ਕੇਅਰ' ਦੀਆਂ 12 ਬੱਸਾਂ ਇਸ ਵੇਲੇ ਪੰਜਾਬ ਦੇ ਪਿੰਡਾਂ ਵਿੱਚ ਕੈਂਪ ਲਾ ਕੇ ਕੈਂਸਰ ਦੇ ਟੈਸਟ ਮੁਫਤ ਕਰ ਰਹੀਆਂ ਹਨ। ਹੁਣ ਧਾਲੀਵਾਲ ਜਲੰਧਰ ਵਿੱਚ ਕੈਂਸਰ ਰਿਸਰਚ ਅਤੇ ਅਵੇਅਰਨੈਸ ਸੈਂਟਰ ਖੋਲਣ ਜਾ ਰਹੇ ਹਨ। ਮਾਰਚ ਵਿੱਚ ਮਾਲਵੇ ਵਿੱਚ ਕੈਂਸਰ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਜੋ ਕਿ ਅਗਲੇ ਸਾਲ ਦੀ ਅਖੀਰ ਤੱਕ ਤਿਆਰ ਹੋ ਜਾਣ ਦੀ ਉਮੀਦ ਹੈ। ਇੱਥੇ ਲੋਕਾਂ ਦਾ ਮੁਫਤ ਕੈਂਸਰ ਇਲਾਜ ਹੋਇਆ ਕਰੇਗਾ। ਕੁਲਵੰਤ ਧਾਲੀਵਾਲ ਦਾ ਸੁਫਨਾ ਹੈ ਕਿ ਅਗਲੇ ਤਿੰਨ ਸਾਲ ਵਿੱਚ ਬਠਿੰਡਾ ਤੋਂ ਚੱਲਣ ਵਾਲੀ 'ਕੈਂਸਰ ਟ੍ਰੇਨ' ਆਮ ਟ੍ਰੇਨਾਂ ਵਾਂਗ ਚੱਲਣ ਲੱਗ ਜਾਵੇ ਅਤੇ ਪੰਜਾਬ ਵਿੱਚ ਹੀ ਕੈਂਸਰ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਹੋਵੇ। ਉਹ ਕਹਿੰਦੇ ਹਨ- ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਦਾਨ ਦੀ ਦਿਸ਼ਾ ਬਦਲੀਏ। ਬਹੁਤ ਮੰਦਰ-ਗੁਰੂਦੁਆਰਿਆਂ ਵਿੱਚ ਪੱਖੇ ਦਾਨ ਕਰ ਦਿੱਤੇ। ਹੁਣ ਸਾਨੂੰ ਸਾਫ ਪਾਣੀ, ਐਜੂਕੇਸ਼ਨ ਅਤੇ ਮੈਡੀਕਲ ਦਾਨ ਸ਼ੁਰੂ ਕਰਨਾ ਹੋਵੇਗਾ। ਪੰਜਾਬ ਵਿੱਚ ਕਿਸਾਨਾਂ ਦੀਆਂ ਹੋ ਰਹੀਆਂ ਮੌਤਾਂ 'ਤੇ ਕਹਿੰਦੇ ਹਨ- ਅਸੀਂ ਵਿਖਾਵਾ ਬਹੁਤ ਕਰਨ ਲੱਗ ਪਏ। ਪਹਿਲਾਂ ਜਦੋਂ ਜੱਟ ਸਾਲ ਵਿੱਚ ਇੱਕ ਫਸਲ ਲਾਉਂਦਾ ਸੀ ਤਾਂ ਖੁਸ਼ ਸੀ। ਹੁਣ ਤਿੰਨ ਲਾ ਕੇ ਵੀ ਮਰ ਰਿਹਾ ਹੈ। ਕਿਸਾਨਾਂ ਕੋਲ ਤਾਂ ਜ਼ਮੀਨਾਂ ਵੀ ਨੇ ਦਲਿਤਾਂ ਕੋਲ ਤਾਂ ਉਹ ਵੀ ਨਹੀਂ ਪਰ ਉਹ ਖ਼ੁਦਕੁਸ਼ੀ ਨਹੀਂ ਕਰ ਰਹੇ। ਅਸੀਂ ਲਾਇਫ ਸਟਾਇਲ ਨੂੰ ਹੀ ਅਜਿਹਾ ਬਣਾ ਲਿਆ ਹੈ ਕਿ ਜਿਉਣਾ ਔਖਾ ਹੋ ਰਿਹਾ ਹੈ। ਜੇਕਰ ਅਸੀਂ ਸਾਦਾ ਤਰੀਕੇ ਨਾਲ ਰਹਿਣਾ ਸ਼ੁਰੂ ਕਰ ਦਿਆਂਗੇ ਤਾਂ ਕੋਈ ਪ੍ਰੇਸ਼ਾਨੀ ਨਹੀਂ ਹੋਣ ਲੱਗੀ। ਅਸੀਂ ਤਾਂ ਹੁਣ ਭੋਗ 'ਤੇ ਵੀ ਵਿਖਾਵਾ ਕਰਨਾ ਸ਼ੁਰੂ ਕਰ ਦਿੱਤਾ। ਸਾਡੇ ਘਰ ਕੋਈ ਮਰ ਜਾਂਦਾ ਹੈ ਤਾਂ ਵੀ ਅਸੀਂ ਜਲੇਬੀਆਂ ਪਕਾਉਂਦੇ ਹਾਂ। ਕੈਂਸਰ ਜਾਂਚ ਕੈਂਪਾਂ ਵਿੱਚ ਅੱਜਕਲ ਔਰਤਾਂ ਵਿੱਚ ਸਭ ਤੋਂ ਜ਼ਿਆਦਾ ਛਾਤੀ ਦੇ ਕੈਂਸਰ ਅਤੇ ਬੰਦਿਆਂ ਵਿੱਚ ਬ੍ਰੈਸਟ ਕੈਂਸਰ ਦੇ ਕੇਸ ਸਾਹਮਣੇ ਆ ਰਹੇ ਹਨ। ਜ਼ਿਆਦਾਤਰ ਕੈਂਸਰ ਬਾਰੇ ਤੀਜੀ ਸਟੇਜ 'ਤੇ ਪਤਾ ਲਗਦਾ ਹੈ ਜਿੱਥੇ ਇਲਾਜ ਮੁਸ਼ਕਿਲ ਅਤੇ ਮਹਿੰਗਾ ਹੋ ਜਾਂਦਾ ਹੈ। ਧਾਲੀਵਾਲ ਮੁਤਾਬਕ- ਪੰਜਾਬ ਵਿੱਚ ਬਾਬੇ ਕੈਂਸਰ ਪੀੜਤ ਮਰੀਜਾਂ ਨੂੰ ਆਪਣੇ ਨਾਲ ਲਾਈ ਰੱਖਦੇ ਹਨ ਜਦਕਿ ਉਨਾਂ ਨੂੰ ਹਸਪਤਾਲ ਵੱਲ ਭੇਜਣਾ ਚਾਹੀਦਾ ਹੈ। ਉਹ ਕਹਿੰਦੇ ਹਨ ਜੇਕਰ ਐਨਆਰਆਈ ਆਪਣਾ-ਆਪਣਾ ਪਿੰਡ ਹੀ ਗੋਦ ਲੈ ਲੈਣ ਤਾਂ ਵੀ ਪੰਜਾਬ ਦਾ ਭਲਾ ਹੋ ਸਕਦਾ ਹੈ।

ਟਾਪ ਹੈਡਲਾਈਨ

Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget