ਪੜਚੋਲ ਕਰੋ

'ਆਪ' 'ਚ ਸ਼ਾਮਿਲ ਹੁੰਦਿਆਂ ਹੀ ਐਕਸ਼ਨ ਮੋਡ 'ਚ ਆਏ ਕੁੰਵਰ ਵਿਜੈ ਪ੍ਰਤਾਪ, ਕਈ ਕਾਂਗਰਸੀਆਂ ਨੂੰ ਕੀਤਾ ਪਾਰਟੀ 'ਚ ਸ਼ਾਮਿਲ 

ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੁੰਦਿਆਂ ਹੀ ਅੰਮ੍ਰਿਤਸਰ ਦੇ ਉਤਰੀ ਹਲਕੇ 'ਚ ਸਰਗਰਮੀਆਂ ਸ਼ੁਰੂ ਕਰਦੇ ਹੋਏ ਅੰਮ੍ਰਿਤਸਰ ਦੀ ਵਾਰਡ ਨੰਬਰ 15 ਦੀ ਕੌਂਸਲਰ ਪਿੰਕੀ ਦੇਵੀ ਸਮੇਤ ਕਈ ਕਾਂਗਰਸੀਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ ਹੈ।

ਅੰਮ੍ਰਿਤਸਰ: ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੁੰਦਿਆਂ ਹੀ ਅੰਮ੍ਰਿਤਸਰ ਦੇ ਉਤਰੀ ਹਲਕੇ 'ਚ ਸਰਗਰਮੀਆਂ ਸ਼ੁਰੂ ਕਰਦੇ ਹੋਏ ਅੰਮ੍ਰਿਤਸਰ ਦੀ ਵਾਰਡ ਨੰਬਰ 15 ਦੀ ਕੌਂਸਲਰ ਪਿੰਕੀ ਦੇਵੀ ਸਮੇਤ ਕਈ ਕਾਂਗਰਸੀਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ ਹੈ। ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (IPS) ਦੀ ਅਗਵਾਈ ਹੇਠ ਅੰਮ੍ਰਿਤਸਰ ਹਲਕਾ ਉੱਤਰੀ ਦੀ ਵਾਰਡ ਨੰਬਰ 15 ਤੋਂ ਕੌਂਸਲਰ ਪਿੰਕੀ ਦੇਵੀ ਅਤੇ ਪ੍ਰਧਾਨ ਰਾਮਬਲੀ ਜੀ ਅੱਜ ਸਾਥੀਆਂ ਸਹਿਤ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਿਲ ਹੋਏ।

 

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਅਸੀਂ ਰਾਜਨੀਤੀ ਕਰਨ ਨਹੀਂ ਸਗੋਂ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇੱਕ ਨਵੀਂ ਸ਼ੁੁਰੂਆਤ ਕੀਤੀ ਹੈ, ਤਾਂ ਜੋ ਪੰਜਾਬ ਚੜ੍ਹਦੀ ਕਲਾਂ ਵਿੱਚ ਰਹੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਧਰਤੀ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਨਸਾਫ਼ ਨਹੀਂ ਮਿਲ ਸਕਿਆ ਤਾਂ ਆਮ ਵਿਅਕਤੀ ਦੇ ਕੀ ਹਲਾਤ ਹੋਣਗੇ। ਸਾਬਕਾ ਅਧਿਕਾਰੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨਾ ਮੇਰੀ ਜ਼ਿੰਦਗੀ ਦਾ ਅਹਿਮ ਕੇਸ ਸੀ, ਪਰ ਜਦੋਂ ਦੋਸ਼ੀ ਹੀ ਸਰਕਾਰ ਨੂੰ ਦਿਸ਼ਾ ਨਿਰਦੇਸ਼ ਰਹੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਇਨਸਾਫ਼ ਮਿਲਣਾ ਸੀ।

 

ਉਨ੍ਹਾਂ ਕਿਹਾ ਜਦੋਂ ਜਾਂਚ ਰਿਪੋਰਟ ਫਰੀਦਕੋਟ ਦੀ ਅਦਾਲਤ ਵਿੱਚ ਕਾਰਵਾਈ ਅਧੀਨ ਸੀ ਤਾਂ ਚੰਡੀਗੜ੍ਹ ਤੋਂ ਫ਼ੈਸਲੇ ਕਿਉਂ ਕਰਵਾਏ ਗਏ? ਹਾਈਕੋਰਟ ਵਿੱਚ ਕੇਸ ਦੀ ਸੁਣਵਾਈ ਵਾਲੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਛੁੱਟੀ ’ਤੇ ਚਲੇ ਗਏ। ਇਹ ਸੱਭ ਸੱਤਾਧਾਰੀਆਂ ਅਤੇ ਸਾਜਿਸ਼ਕਾਰਾਂ ਦੀ ਮਿਲੀਭੁਗਤ ਕਰਕੇ ਹੋਇਆ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਦੇ ਲੋਕ ਵੀ ਸੂਬੇ ਵਿੱਚ ਰਾਜਨੀਤਿਕ ਕਰਾਂਤੀ ਲਿਆਉਣਗੇ, ਜਿਸ ਨੂੰ ਸਾਰਾ ਭਾਰਤ ਦੇਖੇਗਾ। 

ਟਾਪ ਹੈਡਲਾਈਨ

Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget