ਪੜਚੋਲ ਕਰੋ
Advertisement
ਕਿਸਾਨਾਂ ਦੇ ਮੁੱਦੇ 'ਤੇ ਅੰਨਾ ਹਜ਼ਾਰੇ ਨੇ ਦਿੱਤੀ ਚੇਤਾਵਨੀ, ਖੇਤੀਬਾੜੀ ਮੰਤਰੀ ਨੂੰ ਲਿਖੀ ਚਿੱਠੀ
ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਐਮਐਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਸਮੇਤ ਕੇਂਦਰ ਦੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਨਾਕਾਮਯਾਬੀ ਵਿਰੁੱਧ ਫਿਰ ਭੁੱਖ ਹੜਤਾਲ ’ਤੇ ਜਾਣ ਦੀ ਚੇਤਾਵਨੀ ਦਿੱਤੀ ਹੈ।
ਨਵੀਂ ਦਿੱਲੀ: ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਐਮਐਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਸਮੇਤ ਕੇਂਦਰ ਦੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਨਾਕਾਮਯਾਬੀ ਵਿਰੁੱਧ ਫਿਰ ਭੁੱਖ ਹੜਤਾਲ ’ਤੇ ਜਾਣ ਦੀ ਚੇਤਾਵਨੀ ਦਿੱਤੀ ਹੈ।
ਇਸ ਤੋਂ ਪਹਿਲਾਂ 8 ਦਸੰਬਰ ਨੂੰ ਅੰਨਾ ਹਜ਼ਾਰੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ 'ਤੇ ਸੀ। ਇੰਨਾ ਹੀ ਨਹੀਂ ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ‘ਲੋਕ ਅੰਦੋਲਨ’ ਕਰਨਗੇ।
ਕਿਸਾਨਾਂ ਨੂੰ ਅੱਤਵਾਦੀ, ਖਾਲਿਸਤਾਨੀ ਤੇ ਕਦੇ ਪਾਕਿਸਤਾਨੀ ਕਹਿਣ ਵਾਲਿਆਂ ਖਿਲਾਫ ਡਟਿਆ ਫੌਜੀ, ਕੁਝ ਅਜਿਹਾ ਕੀਤਾ ਕਿ ਸਭ ਦੀ ਹੋ ਗਈ ਜ਼ੁਬਾਨ ਬੰਦ
ਅੰਨਾ ਹਜ਼ਾਰੇ ਨੇ ਕਿਹਾ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ‘ਲੋਕਪਾਲ ਅੰਦੋਲਨ’ ਦੌਰਾਨ ਹਿੱਲ ਗਈ ਸੀ। ਉਨ੍ਹਾਂ ਕਿਹਾ, “ਮੈਂ ਇਨ੍ਹਾਂ ਕਿਸਾਨਾਂ ਦੇ ਵਿਰੋਧ ਨੂੰ ਵੇਖ ਵੀ ਉਸ ਹੀ ਤਰਜ 'ਤੇ ਦੇਖ ਰਿਹਾ ਹਾਂ। ਕਿਸਾਨਾਂ ਵਲੋਂ ਕੀਤੇ ਗਏ ਭਾਰਤ ਬੰਦ ਦੇ ਦਿਨ, ਮੈਂ ਆਪਣੇ ਪਿੰਡ ਰਾਲੇਗਣ-ਸਿੱਧੀ 'ਚ ਇਕ ਦਿਨ ਦਾ ਵਰਤ ਰੱਖਿਆ ਅਤੇ ਮੇਰਾ ਕਿਸਾਨਾਂ ਦੀਆਂ ਮੰਗਾਂ 'ਤੇ ਪੂਰਾ ਸਮਰਥਨ ਹੈ।”
ਕਾਮੇਡੀਅਨ ਭਾਰਤੀ ਸਿੰਘ ਨੇ ਫੈਨਸ ਨਾਲ ਸ਼ੇਅਰ ਕੀਤੀ ਖੁਸ਼ਖਬਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਪੰਜਾਬ
Advertisement