ਨਵੀਂ ਦਿੱਲੀ: ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਐਮਐਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਸਮੇਤ ਕੇਂਦਰ ਦੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਨਾਕਾਮਯਾਬੀ ਵਿਰੁੱਧ ਫਿਰ ਭੁੱਖ ਹੜਤਾਲ ’ਤੇ ਜਾਣ ਦੀ ਚੇਤਾਵਨੀ ਦਿੱਤੀ ਹੈ।


ਇਸ ਤੋਂ ਪਹਿਲਾਂ 8 ਦਸੰਬਰ ਨੂੰ ਅੰਨਾ ਹਜ਼ਾਰੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ 'ਤੇ ਸੀ। ਇੰਨਾ ਹੀ ਨਹੀਂ ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ‘ਲੋਕ ਅੰਦੋਲਨ’ ਕਰਨਗੇ।

ਕਿਸਾਨਾਂ ਨੂੰ ਅੱਤਵਾਦੀ, ਖਾਲਿਸਤਾਨੀ ਤੇ ਕਦੇ ਪਾਕਿਸਤਾਨੀ ਕਹਿਣ ਵਾਲਿਆਂ ਖਿਲਾਫ ਡਟਿਆ ਫੌਜੀ, ਕੁਝ ਅਜਿਹਾ ਕੀਤਾ ਕਿ ਸਭ ਦੀ ਹੋ ਗਈ ਜ਼ੁਬਾਨ ਬੰਦ

ਅੰਨਾ ਹਜ਼ਾਰੇ ਨੇ ਕਿਹਾ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ‘ਲੋਕਪਾਲ ਅੰਦੋਲਨ’ ਦੌਰਾਨ ਹਿੱਲ ਗਈ ਸੀ। ਉਨ੍ਹਾਂ ਕਿਹਾ, “ਮੈਂ ਇਨ੍ਹਾਂ ਕਿਸਾਨਾਂ ਦੇ ਵਿਰੋਧ ਨੂੰ ਵੇਖ ਵੀ ਉਸ ਹੀ ਤਰਜ 'ਤੇ ਦੇਖ ਰਿਹਾ ਹਾਂ। ਕਿਸਾਨਾਂ ਵਲੋਂ ਕੀਤੇ ਗਏ ਭਾਰਤ ਬੰਦ ਦੇ ਦਿਨ, ਮੈਂ ਆਪਣੇ ਪਿੰਡ ਰਾਲੇਗਣ-ਸਿੱਧੀ 'ਚ ਇਕ ਦਿਨ ਦਾ ਵਰਤ ਰੱਖਿਆ ਅਤੇ ਮੇਰਾ ਕਿਸਾਨਾਂ ਦੀਆਂ ਮੰਗਾਂ 'ਤੇ ਪੂਰਾ ਸਮਰਥਨ ਹੈ।”

ਕਾਮੇਡੀਅਨ ਭਾਰਤੀ ਸਿੰਘ ਨੇ ਫੈਨਸ ਨਾਲ ਸ਼ੇਅਰ ਕੀਤੀ ਖੁਸ਼ਖਬਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ