ਪੜਚੋਲ ਕਰੋ

ਨਾਜਾਇਜ਼ ਸ਼ਰਾਬ 'ਤੇ ਅਕਾਲੀ-ਕਾਂਗਰਸ 'ਗੱਠਜੋੜ'? ਹੈਰਾਨ ਕਰਨ ਵਾਲਾ ਮਾਮਲਾ ਬੇਪਰਦ

ਇਹ ਗੁਦਾਮ ਕਾਂਗਰਸੀ ਸਰਪੰਚ ਅਮਰੀਕ ਸਿੰਘ ਦੇ ਘਰ ਤੋਂ ਸਿਰਫ ਦੋ ਕਿਲੋਮੀਟਰ ਦੂਰ ਸਥਿਤ ਹੈ। ਦਰਸ਼ਨ ਸਿੰਘ ਪੱਬਰੀ ਭਾਜਪਾ ਦੇ ਮਰਹੂਮ ਵਿਧਾਇਕ ਰਾਜ ਖੁਰਾਣਾ ਦਾ ਸਮਰਥਕ ਤੇ ਭਾਜਪਾ ਤਰਫ਼ੋਂ ਬਲਾਕ ਸੰਮਤੀ ਦਾ ਮੈਂਬਰ ਵੀ ਰਿਹਾ ਹੈ। ਵਿਧਾਇਕ ਦੀ ਮੌਤ ਮਗਰੋਂ ਉਹ ਅਕਾਲੀ ਦਲ ਵਿੱਚ ਸਰਗਰਮ ਹੋ ਗਿਆ

ਚੰਡੀਗੜ੍ਹ: ਹਰਿਆਣਾ ਨਾਲ ਲੱਗਦੀ ਪੰਜਾਬ ਦੀ ਹੱਦ ਦੇ ਆਖ਼ਰੀ ਇਲਾਕੇ ਸ਼ੰਭੂ ਵਿੱਚ ਕਥਿਤ ਰੂਪ ’ਚ ਕਾਂਗਰਸੀ ਸਰਪੰਚ ਅਮਰੀਕ ਸਿੰਘ ਖਾਨਪੁਰ ਦੀ ਨਾਜਾਇਜ਼ ਸ਼ਰਾਬ ਫੈਕਟਰੀ ਦਾ ਪਰਦਾਫਾਸ਼ ਹੋਇਆ। ਇਸ ਮਗਰੋਂ ਪੁਲਿਸ ਨੇ ਛਾਪੇ ਦੌਰਾਨ ਅਕਾਲੀ-ਭਾਜਪਾ ਗੱਠਜੋੜ ਦੇ ਲੀਡਰ ਦਰਸ਼ਨ ਸਿੰਘ ਪੱਬਰੀ ਦੇ ਟਿਊਬਵੈੱਲ ਅੰਦਾਜ਼ਨ 4,000 ਲੀਟਰ ਇਥੇਨੌਲ ਨਿਊਟਰਲ ਅਲਕੋਹਲ (ਸ਼ਰਾਬ ਲਈ ਵਰਤਿਆ ਜਾਂਦਾ ਕੱਚਾ ਮਾਲ) ਜ਼ਬਤ ਕਰ ਲਿਆ ਹੈ। ਸਬੰਧਤ ਖ਼ਬਰ- ਕੈਪਟਨ ਦੇ ਦਾਬੇ ਮਗਰੋਂ ਪੁਲਿਸ ਲੱਭਣ ਲੱਗੀ 'ਰੂੜ੍ਹੀ ਮਾਰਕਾ', ਦਰਿਆ 'ਚੋਂ 10 ਚੱਲਦੀਆਂ ਭੱਠੀਆਂ ਫੜੀਆਂ ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਨਕਲੀ ਅੰਗਰੇਜ਼ੀ ਸ਼ਰਾਬ ਬਣਾਉਣ ਲਈ ਵਰਤਿਆ ਜਾਂਦਾ ਵੱਡੀ ਮਾਤਰਾ ਵਿੱਚ ਕੱਚਾ ਮਾਲ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਘਨੌਰ ਦੇ ਡੀਐਸਪੀ ਮਨਪ੍ਰੀਤ ਸਿੰਘ ਦੀ ਟੀਮ ਨੇ ਲੰਘੀ ਰਾਤ ਪਿੰਡ ਪੱਬਰੀ ਦੇ ਗੁਦਾਮ ਰੂਪੀ ਟਿਊਬਵੈੱਲ ਵਾਲੇ ਕਮਰੇ ਵਿੱਚੋਂ ਬਰਾਮਦ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੂੰ ਕਮਰੇ ਵਿੱਚੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਧਿਆਨ ਦੇਣ ਯੋਗ ਗੱਲ ਇਹ ਵੀ ਹੈ ਕਿ ਇਹ ਗੁਦਾਮ ਕਾਂਗਰਸੀ ਸਰਪੰਚ ਅਮਰੀਕ ਸਿੰਘ ਦੇ ਘਰ ਤੋਂ ਸਿਰਫ ਦੋ ਕਿਲੋਮੀਟਰ ਦੂਰ ਸਥਿਤ ਹੈ। ਇਹ ਵੀ ਪੜ੍ਹੋ- ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ ਦਰਸ਼ਨ ਸਿੰਘ ਪੱਬਰੀ ਭਾਜਪਾ ਦੇ ਮਰਹੂਮ ਵਿਧਾਇਕ ਰਾਜ ਖੁਰਾਣਾ ਦਾ ਸਮਰਥਕ ਤੇ ਭਾਜਪਾ ਤਰਫ਼ੋਂ ਬਲਾਕ ਸੰਮਤੀ ਦਾ ਮੈਂਬਰ ਵੀ ਰਿਹਾ ਹੈ। ਵਿਧਾਇਕ ਦੀ ਮੌਤ ਮਗਰੋਂ ਉਹ ਅਕਾਲੀ ਦਲ ਵਿੱਚ ਸਰਗਰਮ ਹੋ ਗਿਆ ਪਰ ਹੁਣ ਉਸ ਦੀ ਨੇੜਤਾ ਕਾਂਗਰਸ ਨਾਲ ਦੱਸੀ ਜਾਂਦੀ ਹੈ। ਹਾਲਾਂਕਿ, ਕਾਂਗਰਸੀ ਵਿਧਾਇਕ ਮਦਨਲਾਲ ਜਲਾਲਪੁਰ ਨੇ ਦਰਸ਼ਨ ਸਿੰਘ ਦੇ ਉਨ੍ਹਾਂ ਦੀ ਪਾਰਟੀ ਨਾਲ ਸਬੰਧਤ ਹੋਣ ਦੀ ਖ਼ਬਰ ਸਿਰੇ ਤੋਂ ਨਕਾਰ ਦਿੱਤੀ ਤੇ ਉਸ ਨੂੰ ਅਕਾਲੀ ਵਰਕਰ ਦੱਸਿਆ। ਹਾਲਾਂਕਿ, ਉਨ੍ਹਾਂ ਅਮਰੀਕ ਸਿੰਘ ਦੇ ਕਾਂਗਰਸੀ ਹੋਣ ਤੋਂ ਇਨਕਾਰ ਨਹੀਂ ਕੀਤਾ ਤੇ ਵਿਰੋਧੀ ਪਾਰਟੀਆਂ 'ਤੇ ਉਸ ਨੂੰ ਧੱਕੇ ਨਾਲ ਫਸਾਉਣ ਦਾ ਦੋਸ਼ ਲਾਇਆ। ਜ਼ਰੂਰ ਪੜ੍ਹੋ- ਅਲਰਟ! ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ‘ਤੇ ਵੀ ‘ਅਮਫਾਨ’ ਤੂਫਾਨ ਦਾ ਖ਼ਤਰਾ, ਹੋ ਸਕਦਾ ਭਾਰੀ ਨੁਕਸਾਨ ਉਧਰ, ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਦਰਸ਼ਨ ਸਿੰਘ ਪੱਬਰੀ ਨੂੰ ਆਪਣੀ ਪਾਰਟੀ ਦਾ ਵਰਕਰ ਹੋਣ ਦੀ ਗੱਲ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਦੇ ਤਾਰ ਸ਼ੰਭੂ ਦੀ ਨਾਜਾਇਜ਼ ਫੈਕਟਰੀ ਨਾਲ ਜੁੜੇ ਹੋਏ ਹਨ, ਇਸ ਦੀ ਜਾਂਚ ਸੀਬੀਆਈ ਜਾਂ ਹਾਈਕੋਰਟ ਦੇ ਜੱਜ ਤੋਂ ਕਰਵਾਈ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Embed widget