ਨਵੀਂ ਦਿੱਲੀ: ਲੌਕਡਾਊਨ ਦੌਰਾਨ ਮਜ਼ਦੂਰਾਂ ਦੀ ਘਰ ਵਾਪਸੀ ਤੇ ਰਸਤੇ 'ਚ ਉਨ੍ਹਾਂ ਨਾਲ ਹੋ ਰਹੇ ਹਾਦਸੇ ਰੁਕਣ ਦਾ ਨਾਂ ਹੀ ਨਹੀਂ ਲੈ ਰਹੇ। ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ‘ਚ ਅੱਜ ਦੇਰ ਰਾਤ ਇਕ ਅੰਬ ਦਾ ਟਰੱਕ ਪਲਟ ਜਾਣ ਨਾਲ 5 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਦਾ ਜ਼ਿਲ੍ਹਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਸਾਰੇ ਮਜ਼ਦੂਰ ਇੱਕ ਅੰਬ ਦੇ ਟਰੱਕ ਵਿੱਚ ਹੈਦਰਾਬਾਦ ਤੋਂ ਉੱਤਰ ਪ੍ਰਦੇਸ਼ ਦੇ ਝਾਂਸੀ ਜਾ ਰਹੇ ਸਨ।



ਜਾਣਕਾਰੀ ਅਨੁਸਾਰ ਲੌਕਡਾਊਨ 'ਚ ਟਰਾਂਸਪੋਰਟ ਦੀ ਘਾਟ ਕਾਰਨ ਇਹ ਮਜ਼ਦੂਰ ਅੰਬਾਂ ਦੇ ਟਰੱਕ ‘ਚ ਛੁਪ ਕੇ ਝਾਂਸੀ ਤੋਂ ਹੈਦਰਾਬਾਦ ਜਾ ਰਹੇ ਸਨ। ਇਸ ਦੌਰਾਨ ਹੀ ਨਰਸਿੰਘਪੁਰ ਜ਼ਿਲ੍ਹੇ ਦੇ ਪੱਥਾ ਪਿੰਡ ਨੇੜੇ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ ਇਸ ਹਾਦਸੇ ਵਿੱਚ ਪੰਜ ਮਜ਼ਦੂਰਾਂ ਦੀ ਜਾਨ ਚਲੀ ਗਈ।

ਇਸ ਹਾਦਸੇ ਵਿੱਚ ਦੋ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜਬਲਪੁਰ ਰੈਫ਼ਰ ਕਰ ਦਿੱਤਾ ਗਿਆ ਹੈ। ਹੋਰ 11 ਜ਼ਖਮੀਆਂ ਦਾ ਇਲਾਜ ਜ਼ਿਲ੍ਹਾ ਹਸਪਤਾਲ ਵਿੱਚ ਜਾਰੀ ਹੈ।

ਸੁਖਨਾ ਲੇਕ ‘ਤੇ ਸ਼ੱਕੀ ਹਲਾਤਾਂ ‘ਚ ਵਿਅਕਤੀ ਦੀ ਮੌਤ



ਜ਼ਖਮੀ ਮਜ਼ਦੂਰਾਂ ਵਿਚੋਂ ਇਕ ਨੂੰ ਕੁਝ ਦਿਨਾਂ ਤੋਂ ਖੰਘ-ਜ਼ੁਕਾਮ ਸੀ, ਜਿਸ ਕਾਰਨ ਮ੍ਰਿਤਕਾਂ ਸਮੇਤ ਸਾਰਿਆਂ ਦੇ ਕੋਰੋਨਾ ਸੈਂਪਲ ਜਾਂਚ ਲਈ ਭੇਜੇ ਗਏ ਹਨ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹੇ ਦੇ ਕੁਲੈਕਟਰ ਐਸਪੀ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਕੁਲੈਕਟਰ ਨੇ ਇਸ ਘਟਨਾ ਵਿੱਚ ਪੰਜ ਮਜ਼ਦੂਰਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ