ਨਵੀਂ ਦਿੱਲੀ: ਪੰਜਾਬ ਸਰਕਾਰ ਨੇ ਕੋਰੋਨਾ ਤਾਲਾਬੰਦੀ 15 ਜੂਨ ਤੱਕ ਵਧਾ ਦਿੱਤੀ ਹੈ। ਹਾਲਾਂਕਿ ਇਸ ਵਾਰ ਸਰਕਾਰ ਨੇ ਲੋਕਾਂ ਨੂੰ ਕੁਝ ਰਿਆਇਤਾਂ ਵੀ ਦਿੱਤੀਆਂ ਹਨ। ਮੁੱਖ ਮੰਤਰੀ ਦਫ਼ਤਰ ਨੇ ਕਿਹਾ ਹੈ ਕਿ ਹੁਣ ਦੁਕਾਨਾਂ ਸ਼ਾਮ 6 ਵਜੇ ਤੱਕ ਖੁੱਲ੍ਹਣ ਦਿੱਤੀਆਂ ਜਾਣਗੀਆਂ ਅਤੇ 50 ਪ੍ਰਤੀਸ਼ਤ ਸਮਰੱਥਾ ਵਾਲੇ ਨਿੱਜੀ ਦਫਤਰ ਖੋਲ੍ਹੇ ਜਾ ਸਕਦੇ ਹਨ।
ਮੁੱਖ ਮੰਤਰੀ ਦਫਤਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਹਫਤੇ ਦੇ ਦਿਨਾਂ ਵਿੱਚ ਰਾਤ ਦਾ ਕਰਫਿਊ ਪਹਿਲਾਂ ਵਾਂਗ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ ਨਿਯਮਤ ਕਰਫਿਊ ਐਤਵਾਰ ਨੂੰ ਵੀ ਜਾਰੀ ਰਹੇਗਾ।
ਪੰਜਾਬ 'ਚ ਕੋਰੋਨਾ (Coronavirus in Punjab) ਦੀ ਰਫਤਾਰ ਵਿੱਚ ਆਈ ਗਿਰਾਵਟ ਜਾਰੀ ਹੈ। ਐਤਵਾਰ ਨੂੰ ਸੰਕਰਮਿਤ ਮਰੀਜ਼ਾਂ ਦੀ ਮੌਤ ਤੇ ਸੂਬੇ ਵਿੱਚ ਨਵੇਂ ਮਰੀਜ਼ਾਂ ਦੀ ਗਿਣਤੀ (New Corona Cases) ਵਿੱਚ ਭਾਰੀ ਗਿਰਾਵਟ ਆਈ ਹੈ। ਐਤਵਾਰ ਨੂੰ ਪੰਜਾਬ ਵਿੱਚ 66 ਮਰੀਜ਼ਾਂ ਦੀ ਲਾਗ ਨਾਲ ਮੌਤ ਹੋ ਗਈ, ਜਦੋਂਕਿ ਸ਼ਨੀਵਾਰ ਨੂੰ ਲਾਗ ਕਾਰਨ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ 84 ਸੀ। ਇਹ 24 ਘੰਟਿਆਂ ਵਿੱਚ 21.43 ਪ੍ਰਤੀਸ਼ਤ ਦੀ ਕਮੀ ਦਰਸਾਉਂਦਾ ਹੈ।
ਹੁਣ ਤੱਕ ਸੂਬੇ 'ਚ ਸੰਕਰਮਣ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 15079 ਹੋ ਗਈ ਹੈ। ਸਭ ਤੋਂ ਵੱਧ 7-7 ਮੌਤਾਂ ਬਠਿੰਡਾ ਤੇ ਮੁਕਤਸਰ ਵਿੱਚ ਹੋਈਆਂ। ਨਵੇਂ ਕੇਸਾਂ ਦੀ ਗਿਣਤੀ 1589 ਰਹੀ ਹੈ। ਜਦੋਂਕਿ ਸ਼ਨੀਵਾਰ ਨੂੰ ਇਹ ਅੰਕੜਾ 1896 ਮਾਮਲਿਆਂ 'ਤੇ ਸੀ। 24 ਘੰਟਿਆਂ ਵਿੱਚ ਨਵੇਂ ਮਰੀਜ਼ਾਂ ਦੀ ਗਤੀ ਵਿੱਚ 16% ਦੀ ਕਮੀ ਵੇਖਣ ਨੂੰ ਮਿਲੀ ਹੈ, ਜੋ ਰਾਹਤ ਦੀ ਖ਼ਬਰ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 3790 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਹੁਣ ਤੱਕ ਠੀਕ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ 542324 ਹੋ ਗਈ ਹੈ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/