ਨਵੀਂ ਦਿੱਲੀ: ਲੌਕਡਾਊਨ (Lockdown) ਦੌਰਾਨ ਦੇਸ਼ ਦੇ ਵੱਖ-ਵੱਖ ਥਾਂਵਾਂ ‘ਤੇ ਫਸੇ ਵਿਦਿਆਰਥੀ, ਮਜ਼ਦੂਰ (migrant workers), ਸੈਲਾਨੀ ਅਤੇ ਸ਼ਰਧਾਲੂ ਹੁਣ ਆਪਣੇ ਘਰਾਂ ਨੂੰ ਪਰਤ ਸਕਣਗੇ। ਕੇਂਦਰੀ ਗ੍ਰਹਿ ਮੰਤਰਾਲੇ (mha) ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਸ ਸਬੰਧੀ ਨਵਾਂ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਲਈ ਕੁਝ ਸ਼ਰਤਾਂ ਹਨ। ਆਰਡਰ ਵਿੱਚ ਕਿਹਾ ਗਿਆ ਹੈ ਕਿ ਘਰ ਲਿਜਾਣ ਤੋਂ ਪਹਿਲਾਂ ਲੋਕਾਂ ਦਾ ਮੈਡੀਕਲ ਚੈਕਅਪ ਕੀਤਾ ਜਾਵੇਗਾ। ਜੋ ਲੋਕ ਸਕ੍ਰੀਨਿੰਗ ਤੇ ਐਸਿੰਪਟੋਮੇਟਿਕ ਪਾਏ ਜਾਂਦੇ ਹਨ ਉਨ੍ਹਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਏਗੀ। ਇੱਕ ਥਾਂ ਤੋਂ ਦੂਜੀ ਥਾਂ ਜਾਣ ਵੇਲਿਆਂ ਲਈ ਸਮਾਜਕ ਦੂਰੀਆਂ ਦਾ ਧਿਆਨ ਰੱਖਣਾ ਹੋਵੇਗਾ।

ਮੰਤਰਾਲੇ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਬੱਸ ਦੀ ਵਰਤੋਂ ਟਰਾਂਸਪੋਰਟ ਲਈ ਕੀਤੀ ਜਾਏਗੀ। ਜਦੋਂ ਤੱਕ ਸੰਸਥਾਗਤ ਕੁਆਰੰਟੀਨ ਦੀ ਜ਼ਰੂਰਤ ਨਹੀਂ ਹੁੰਦੀ, ਉਨ੍ਹਾਂ ਨੂੰ ਘਰ ਕੁਆਰੰਟੀਨ ‘ਚ ਰਹਿਣਾ ਪਏਗਾ। ਹੁਕਮ ‘ਚ ਕਿਹਾ ਗਿਆ ਹੈ ਕਿ ਜੇ ਫਸੇ ਲੋਕਾਂ ਦਾ ਸਮੂਹ ਇੱਕ ਸੂਬੇ ਤੋਂ ਦੂਜੇ ਸੂਬੇ ‘ਚ ਜਾਣਾ ਚਾਹੁੰਦਾ ਹੈ, ਤਾਂ ਭੇਜਣ ਅਤੇ ਰਿਸਿਵ ਕਰਨ ਵਾਲੇ ਸੂਬੇ ਇੱਕ ਦੂਜੇ ਨਾਲ ਸੰਪਰਕ ਕਰ ਸਕਦੇ ਹਨ ਅਤੇ ਆਵਾਜਾਈ ਲਈ ਆਪਸੀ ਸਹਿਮਤੀ ਦੇ ਸਕਦੇ ਹਨ।



ਅਹਿਮ ਗੱਲ ਇਹ ਹੈ ਕਿ 27 ਅਪਰੈਲ ਨੂੰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ ਤਾਂ ਇਸ ‘ਚ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਲੌਕਡਾਊਨ ਦੌਰਾਨ ਦੇਸ਼ ਦੇ ਕਈ ਹਿੱਸਿਆਂ ਤੋਂ ਖ਼ਬਰਾਂ ਆਈਆਂ ਕਿ ਉਹ ਆਪਣੇ ਘਰਾਂ ਨੂੰ ਜਾਣਾ ਚਾਹੁੰਦੇ ਹਨ।