ਹੁਣ ਫਿਰ ਲੱਗੇਗਾ ਲੌਕਡਾਊਨ! ਸ਼ਰਾਬ ਦੀ ਹੋਵੇਗੀ ਹੋਮ ਡਿਲਿਵਰੀ, ਜਾਣੋ ਬਾਕੀ ਦੇ ਨਿਯਮ
ਦੇਸ਼ ਭਰ 'ਚ ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਨੂੰ ਰੋਕਣ ਲਈ ਵੱਖੋਂ-ਵੱਖ ਸੂਬਿਆਂ 'ਚ ਨਾਈਟ ਕਰਫਿਊ ਦੇ ਨਾਲ-ਨਾਲ ਹੋਰ ਨਿਯਮ ਵੀ ਜਾਰੀ ਕੀਤੇ ਗਏ ਹਨ। ਉਧਰ, ਮਹਾਰਾਸ਼ਟਰ ਸਰਕਾਰ ਕੋਰੋਨਾ ਨੂੰ ਕਾਬੂ ਕਰਨ ਲਈ ਦੋ ਤੋਂ ਤਿੰਨ ਹਫਤਿਆਂ ਲਈ ਪੂਰੀ ਤਰ੍ਹਾਂ ਤਾਲਾਬੰਦੀ 'ਤੇ ਵਿਚਾਰ ਕਰ ਰਹੀ ਹੈ। ਸਰਕਾਰ ਨੇ ਪਹਿਲਾਂ ਹੀ ਵੀਕੈਂਡ ਲੌਕਡਾਊਨ ਤੇ ਨਾਈਟ ਕਰਫਿਊ ਵਰਗੇ ਕਦਮ ਚੁੱਕੇ ਹਨ।
ਮੁੰਬਈ: ਦੇਸ਼ ਭਰ 'ਚ ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਨੂੰ ਰੋਕਣ ਲਈ ਵੱਖੋਂ-ਵੱਖ ਸੂਬਿਆਂ 'ਚ ਨਾਈਟ ਕਰਫਿਊ ਦੇ ਨਾਲ-ਨਾਲ ਹੋਰ ਨਿਯਮ ਵੀ ਜਾਰੀ ਕੀਤੇ ਗਏ ਹਨ। ਉਧਰ, ਮਹਾਰਾਸ਼ਟਰ ਸਰਕਾਰ ਕੋਰੋਨਾ ਨੂੰ ਕਾਬੂ ਕਰਨ ਲਈ ਦੋ ਤੋਂ ਤਿੰਨ ਹਫਤਿਆਂ ਲਈ ਪੂਰੀ ਤਰ੍ਹਾਂ ਤਾਲਾਬੰਦੀ 'ਤੇ ਵਿਚਾਰ ਕਰ ਰਹੀ ਹੈ। ਸਰਕਾਰ ਨੇ ਪਹਿਲਾਂ ਹੀ ਵੀਕੈਂਡ ਲੌਕਡਾਊਨ ਤੇ ਨਾਈਟ ਕਰਫਿਊ ਵਰਗੇ ਕਦਮ ਚੁੱਕੇ ਹਨ।
ਇਸ ਦੌਰਾਨ, ਬ੍ਰਿਹਨਮੁੰਬਾਈ ਮਿਊਂਸਪੈਲਿਟੀ ਕੌਂਸਲ (ਬੀਐਮਸੀ) ਨੇ ਮਹਾਨਗਰ ਵਿੱਚ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਸ਼ਰਾਬ ਦੀ ਹੋਮ ਡਿਲਿਵਰੀ ਕਰਨ ਦੀ ਆਗਿਆ ਦਿੱਤੀ ਹੈ। ਹੋਮ ਡਿਲਿਵਰੀ ਕਰਨ ਵਾਲੇ ਕਰਮਚਾਰੀ ਲਾਜ਼ਮੀ ਤੌਰ 'ਤੇ ਸਾਰੇ ਕੋਰੋਨਾ ਤੋਂ ਬਚਾਓ ਲੋ ਨਿਯਮਾਂ ਦੀ ਪਾਲਣਾ ਕਰਨਗੇ।
ਦੱਸ ਦੇਈਏ ਕਿ ਮਹਾਰਾਸ਼ਟਰ ਸਰਕਾਰ ਨੇ ਸ਼ੁੱਕਰਵਾਰ ਰਾਤ ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਵੀਕੈਂਡ ਲੌਕਡਾਊਨ ਲਾਗੂ ਕੀਤਾ ਹੈ। ਇਸ ਦੌਰਾਨ ਭੋਜਨ ਤੇ ਜ਼ਰੂਰੀ ਸਪਲਾਈ ਦੀ ਹੋਮ ਡਿਲਿਵਰੀ ਤੇ ਵੱਖ ਵੱਖ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਦੀ ਆਵਾਜਾਈ ਦੀ ਆਗਿਆ ਹੈ।
ਇਸ ਦੇ ਨਾਲ ਹੀ ਸ਼ਨੀਵਾਰ ਸ਼ਾਮ ਨੂੰ ਹੋਈ ਸਰਬ ਪਾਰਟੀ ਬੈਠਕ 'ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਹੈ ਕਿ ਰਾਜ 'ਚ ਕੋਰੋਨਾ ਦੀ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਤਾਲਾਬੰਦੀ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੋਰੋਨਾ ਦੀ ਲਾਗ ਦੀ ਲੜੀ ਨੂੰ ਤੋੜਨ ਲਈ ਸਖਤ ਫੈਸਲੇ ਲਏ ਜਾਣ। ਹੁਣ ਲੌਕਡਾਊਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ।
ਭਾਰਤ ’ਚ ਹੁਣ ਤੱਕ ਕੋਰੋਨਾ ਦੇ ਇੱਕ ਕਰੋੜ 33 ਲੱਖ 58 ਹਜ਼ਾਰ 805 ਕੇਸ ਹੋ ਚੁੱਕੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਮਾਮਲਿਆਂ ’ਚ ਸਿਰਫ਼ ਪੰਜ ਰਾਜਾਂ ਦੀ ਹਿੱਸੇਦਾਰੀ 72.23 ਫ਼ੀਸਦੀ ਹੈ। ਕੇਂਦਰ ਸਰਕਾਰ ਦੇ ਨਵੇਂ ਅੰਕੜਿਆਂ ਅਨੁਸਾਰ ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕ, ਉੱਤਰ ਪ੍ਰਦੇਸ਼ ਤੇ ਕੇਰਲ ਅਜਿਹੇ ਰਾਜ ਹਨ, ਜਿੱਥੇ ਦੇਸ਼ ਦੇ ਕੁੱਲ ਕੋਰੋਨਾ ਪੀੜਤਾਂ ਵਿੱਚੋਂ 72.23 ਫ਼ੀਸਦੀ ਮੌਜੂਦ ਹਨ। ਇੰਝ ਦੇਸ਼ ਦੇ ਲਾਗ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਲਗਭਗ ਸਾਢੇ ਛੇ ਮਹੀਨਿਆਂ ਬਾਅਦ ਇੱਕ ਵਾਰ ਫਿਰ 10 ਲੱਖ ਦਾ ਅੰਕੜਾ ਪਾਰ ਕਰ ਗਈ ਹੈ।