ਪੜਚੋਲ ਕਰੋ
Advertisement
ਟਿੱਡੀਆਂ ਦੇ ਹਮਲੇ ਦੀ ਚੇਤਾਵਨੀ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ ਤੇ ਤਰਨ ਤਾਰਨ ਜਿਲ੍ਹਿਆਂ 'ਚ ਅਲਰਟ
ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ (ਐਫਏਓ) ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਪੰਜਾਬ ਵੱਲ ਤੇਜ਼ ਹਵਾਵਾਂ ਚੱਲਣ ਕਾਰਨ ਪਾਕਿਸਤਾਨ ਤੇ ਰਾਜਸਥਾਨ ਤੋਂ ਟਿੱਡੀਆਂ ਦੇ ਸਮੂਹ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਦਾਖਲ ਹੋ ਜਾਣਗੇ।
ਚੰਡੀਗੜ੍ਹ: ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ (ਐਫਏਓ) ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਪੰਜਾਬ ਵੱਲ ਤੇਜ਼ ਹਵਾਵਾਂ ਚੱਲਣ ਕਾਰਨ ਪਾਕਿਸਤਾਨ ਤੇ ਰਾਜਸਥਾਨ ਤੋਂ ਟਿੱਡੀਆਂ ਦੇ ਸਮੂਹ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਦਾਖਲ ਹੋ ਜਾਣਗੇ। ਫਿਰੋਜ਼ਪੁਰ ਜ਼ਿਲ੍ਹੇ ਨੂੰ ਖਤਰੇ ਦੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ, ਜਦਕਿ ਜਲੰਧਰ, ਕਪੂਰਥਲਾ , ਮਾਨਸਾ, ਮੋਗਾ ਤੇ ਤਰਨ ਤਾਰਨ ਜ਼ਿਲ੍ਹੇ ਟਿੱਡੀਆਂ ਦੇ ਹਮਲੇ ਦੀ ਥਰੇਟ ਲਿਸਟ 'ਚ ਹਨ ਜੋ ਸਬਜ਼ੀਆਂ ਦੀ ਫਸਲਾਂ ਤੇ ਦਾਲਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
ਅੰਮ੍ਰਿਤਸਰ, ਫਾਜ਼ਿਲਕਾ, ਲੁਧਿਆਣਾ, ਸੰਗਰੂਰ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਬਰਨਾਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਰਾਜ ਦੇ ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਸੰਭਾਵੀ ਟਿੱਡੀਆਂ ਦੇ ਹਮਲੇ ਲਈ ਤਿਆਰ ਰਹਿਣ।
ਪੰਜਾਬ ਦਾ ਮੁੱਖ ਮੰਤਰੀ ਲਾਪਤਾ! ਲੱਭਣ ਵਾਲੇ ਨੂੰ ਇਨਾਮ
ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਦਿੱਤੇ ਆਪਣੇ ਸਰਕੂਲਰ 'ਚ ਐਫਏਓ ਨੇ ਰਾਜ ਨੂੰ 1 ਤੋਂ 6 ਅਗਸਤ ਦਰਮਿਆਨ ਹਮਲੇ ਦੀ ਚੇਤਾਵਨੀ ਦਿੱਤੀ ਹੈ, ਜਲੰਧਰ ਦੇ ਜ਼ਿਲ੍ਹਾ ਖੇਤੀਬਾੜੀ ਅਫਸਰ ਸੁਰਿੰਦਰ ਸਿੰਘ ਨੇ ਕਿਹਾ, “ਅਸੀਂ ਵਟਸਐਪ 'ਤੇ ਕਿਸਾਨਾਂ ਦਾ ਗਰੁੱਪ ਬਣਾਇਆ ਹੈ ਤੇ ਡਿਪਟੀ ਕਮਿਸ਼ਨਰ ਨੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਸਬ-ਡਵੀਜ਼ਨ ਪੱਧਰ 'ਤੇ ਕਮੇਟੀਆਂ ਗਠਿਤ ਕੀਤੀਆਂ ਹਨ। ਟਿੱਡੀ ਦੇ ਹਮਲੇ ਤੋਂ ਬਾਅਦ ਅਸੀਂ ਇੱਕ ਖਾਸ ਖੇਤਰ ਵਿੱਚ ਕੰਮ ਕਰਾਂਗੇ।”
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement